Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅੱਜ 8 ਦਿਨਾਂ ਬਾਅਦ ਵੀ ਬੁਰਜ ਪਹੁੰਚਣ ਲਈ ਨਹੀਂ ਬਣ ਸਕਿਆ ਕੋਈ ਰਸਤਾ, ਪੌੜੀ ਲਗਾ ਕੇ ਪਿੰਡ ਨਿਵਾਸੀ ਚੜ੍ਹਦੇ ਹਨ ਪੁੱਲ ਤੇ

ਪਿੰਡ ਬੁਰਜ ਨਿਵਾਸੀਆਂ ਦੀ ਮੱਦਦ ਲਈ ਸਾਈਕਲਿੰਗ ਐਸੋਸੀਏਸ਼ਨ ਨਿੱਤਰੀ, ਪਿੰਡ ਪਹੁੰਚ ਕੇ ਕੀਤੀ ਸਕੂਲ ਦੀ ਸਫਾਈ।

Web Admin

Web Admin

5 Dariya News

ਸ੍ਰੀ ਆਨੰਦਪੁਰ ਸਾਹਿਬ , 23 Aug 2019

Last updated on: Aug 23, 2019, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਕੁਝ ਦੂਰੀ ਤੇ ਸਥਿਤ ਪਿੰਡ ਬੁਰਜ ਵਿਖੇ ਪਹੁੰਚਣ ਵਾਸਤੇ ਅੱਜ 8 ਦਿਨਾਂ ਬਾਅਦ ਵੀ ਕੋਈ ਰਸਤਾ ਨਹੀਂ ਬਣ ਸਕਿਆ ਹੈ, ਜਿਸ ਕਰਕੇ ਪਿੰਡ ਨਿਵਾਸੀ ਪੌੜੀ ਲਗਾ ਕੇ ਪੁੱਲ ਨੂੰ ਪਾਰ ਕਰਨ ਲਈ ਯਤਨਸ਼ੀਲ ਹਨ। ਜਦਕਿ ਪਿੰਡ ਦੇ ਲੋਕਾਂ ਦੀ ਮੱਦਦ ਲਈ ਸਾਈਕਲਿੰਗ ਐਸੋਸੀਏਸ਼ਨ ਸ੍ਰੀ ਆਨੰਦਪੁਰ ਸਾਹਿਬ ਨਿੱਤਰ ਆਈ ਹੈ ਤੇ ਉਨ੍ਹਾਂ ਅੱਜ ਸਾਰਾ ਦਿਨ ਲਗਾ ਕੇ ਪਿੰਡ ਦੇ ਪ੍ਰਾਈਮਰੀ ਸਕੂਲ ਦੀ ਸਫਾਈ ਕੀਤੀ ਤੇ ਸਾਰੇ ਕਮਰਿਆਂ ਨੂੰ ਬੈਠਣ ਦੇ ਯੋਣ ਬਣਾਇਆ।ਜ਼ਿਕਰਯੋਗ ਹੈ ਕਿ 16 ਅਗਸਤ ਤੋਂ ਹੀ ਇਲਾਕੇ ਅੰਦਰ ਪਈ ਹੜ੍ਹਾਂ ਦੀ ਮਾਰ ਦੇ ਨਾਲ ਜਿੱਥੇ ਦਰਜਨਾਂ ਪਿੰਡਾਂ ਦੇ ਵਿੱਚ ਪਾਣੀ ਭਰ ਗਿਆ ਉੱਥੇ ਹੀ 35 ਕਰੋੜ ਦਾ ਨੁਕਸਾਨ ਇਲਾਕੇ ਅੰਦਰ ਬੁਨਿਆਦੀ ਢਾਂਚੇ, ਪਸ਼ੂਆਂ, ਝੁੱਗੀਆਂ, ਮਕਾਨਾਂ, ਪੋਲਟਰੀ ਫਾਰਮਾਂ ਆਦਿ ਦਾ ਹੋਇਆ। ਪੰਜਾਬ ਸਰਕਾਰ ਵੱਲੋਂ ਐਲਾਨੀ ਇਸ ਕੁਦਰਤੀ ਕਰੋਪੀ ਦੇ ਅੱਗੇ ਇਨਸਾਨ ਤਾਂ ਬੇਵੱਸ ਹੀ ਹੈ। ਜਦਕਿ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦੀ ਪੂਰਤੀ ਦੇ ਲਈ ਪ੍ਰਸ਼ਾਸਨ, ਸਰਕਾਰ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਆਪੋ-ਆਪਣੇ ਪੱਧਰ ਤੇ ਯਤਨ ਕਰ ਰਹੀਆਂ ਹਨ।ਜੇਕਰ ਗੱਲ ਪਿੰਡ ਬੁਰਜ ਦੀ ਕਰ ਲਈ ਜਾਵੇ ਤਾਂ ਇਹ ਪਿੰਡ ਬਿਲਕੁਲ ਸਤਲੁਜ ਦਰਿਆ ਦੇ ਕੰਢੇ ਤੇ ਵਸਿਆ ਹੈ ਤੇ ਜਦੋਂ ਵੀ ਸਤਲੁਜ ਵਿੱਚ ਪਾਣੀ ਭਰਦਾ ਹੈ ਤਾਂ ਸਭ ਤੋਂ ਵੱਧ ਮਾਰ ਇਸੇ ਪਿੰਡ ਨੂੰ ਪੈਂਦੀ ਹੈ। ਇਹੀ ਕਾਰਨ ਹੈ ਕਿ ਹੜ੍ਹਾਂ ਦੌਰਾਨ ਇਹ ਪਿੰਡ ਟਾਪੂ ਵਿੱਚ ਤਬਦੀਲ ਹੋ ਗਿਆ ਸੀ ਤੇ ਪਿੰਡ ਨੂੰ ਆਉਣ-ਜਾਣ ਵਾਲੇ ਸਾਰੇ ਰਸਤੇ ਪਾਣੀ ਦੇ ਵਹਾਅ ਵਿੱਚ ਹੜ੍ਹ ਗਏ ਸਨ ਅਤੇ ਹਾਲਾਤ ਅੱਜ ਵੀ ਜਿਉਂ ਦੇ ਤਿਉਂ ਹੀ ਹਨ।ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਲੋਕ ਜਿਨ੍ਹਾਂ ਵਿੱਚ ਗਿਆਨ ਸਿੰਘ, ਰਮੇਸ਼ ਸਿੰਘ, ਜਸਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਉਹ ਹਾਲਾਤਾਂ ਦੇ ਅੱਗੇ ਬੇਵੱਸ ਹੋ ਚੁੱਕੇ ਹਨ ਕਿਉਂਕਿ ਨਾ ਤਾਂ ਉਨ੍ਹਾਂ ਦੇ ਪਿੰਡ ਤੱਕ ਪ੍ਰਸ਼ਾਸਨਿਕ ਅਧਿਕਾਰੀ ਹੀ ਪਹੁੰਚ ਪਾ ਰਹੇ ਹਨ ਤੇ ਨਾ ਹੀ ਕੋਈ ਹੋਰ ਸਮਾਜਿਕ ਜਥੇਬੰਦੀ। ਜਦਕਿ ਉਹ ਆਪਣੇ ਪੱਧਰ ਤੇ ਯਤਨ ਕਰ ਰਹੇ ਹਨ ਪਰ ਉਹ ਨਾਕਾਫੀ ਹੀ ਹਨ। ਇਸੇ ਦੌਰਾਨ ਅੱਜ ਸਾਈਕਲਿੰਗ ਐਸੋਸੀਏਸ਼ਨ ਦੇ ਨੌਜੁਆਨਾਂ ਦੀ ਟੀਮ ਨੇ ਪਿੰਡ ਬੁਰਜ ਵਿਖੇ ਪਹੁੰਚ ਕੀਤੀ ਅਤੇ ਇੱਥੋਂ ਦੇ ਸਕੂਲ ‘ਚ ਭਰੇ ਚਿੱਕੜ, ਗਾਰੇ ਦੀ ਖੁੱਦ ਸਫਾਈ ਕੀਤੀ ਅਤੇ ਸਕੂਲ ਦੇ ਸਾਰੇ ਕਮਰਿਆਂ ਨੂੰ ਬੱਚਿਆਂ ਦੇ ਬੈਠਣ ਯੋਗ ਬਣਾਇਆ। ਹਾਲਾਂਕਿ ਸਕੂਲ ਦਾ ਮੈਦਾਨ ਅਜੇ ਵੀ ਪਾਣੀ ਦੇ ਨਾਲ ਭਰਿਆ ਹੋਇਆ ਹੈ ਪਰ ਫਿਰ ਵੀ ਸਾਈਕਲਲਿੰਗ ਐਸੋਸੀਏਸ਼ਨ ਦੇ ਮੈਂਬਰਾਂ ਜਿਨ੍ਹਾਂ ਵਿੱਚ ਪ੍ਰਧਾਨ ਰਣਜੀਤ ਸਿੰਘ, ਸਕੱਤਰ ਅਜੈ ਬੈਂਸ, ਜਸਪਾਲ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਹੈਰੀ, ਗੁਰਦੀਪ ਸਿੰਘ, ਮਾਸਟਰ ਕਰਮਜੀਤ ਸਿੰਘ, ਜਗਜੀਤ ਕੰਦੋਲਾ, ਸਾਹਿਲ ਅਤੇ ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।

 

Tags: Problem

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD