Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਸੁਬਰਾਮਨੀਅਮ ਸਵਾਮੀ ਕਰਤਾਰਪੁਰ ਲਾਂਘੇ ਦੇ ਨਿਰਮਾਣ 'ਚ ਅੜਿਕਾ ਪਾਉਣ ਤੋਂ ਗੁਰੇਜ ਕਰੇ : ਦਮਦਮੀ ਟਕਸਾਲ

ਸਿੱਖ ਭਾਵਨਾਵਾਂ ਨਾਲ ਸੰਬੰਧਿਤ ਸੰਵੇਦਣਸ਼ੀਲ ਮੁਦਿਆਂ ਪ੍ਰਤੀ ਗੈਰ ਸੰਜੀਦਗੀ ਵਾਲੇ ਬਿਆਨ ਦੇਣ ਤੋਂ ਸੰਕੋਜ਼ ਕਰੇ ਭਾਜਪਾ ਨੇਤਾ : ਬਾਬਾ ਹਰਨਾਮ ਸਿੰਘ ਖਾਲਸਾ

5 Dariya News

ਅੰਮ੍ਰਿਤਸਰ/ਮਹਿਤਾ , 24 Aug 2019

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਨੇਤਾ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕ ਦੇਣ ਦੀ ਵਕਾਲਤ ਨੂੰ ਗੈਰ ਸੰਜੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿਤਾ ਹੈ। ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਅਨ 'ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸਮੁਚੀ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਖੁਲੇ ਦਰਸ਼ਨ ਦੀਦਾਰ ਲਈ ਲਾਂਘਾ ਖੋਲਣ ਦੀ ਤੀਬਰਤਾ ਨਾਲ ਉਡੀਕ ਰਹੀ ਹੈ ਤਾਂ ਅਜਿਹੇ 'ਚ ਭਾਜਪਾ ਨੇਤਾ ਸਵਾਮੀ ਵਲੋਂ ਲਾਂਘੇ ਦੇ ਨਿਰਮਾਣ ਨੂੰ ਰੋਕਣ ਸੰਬੰਧੀ ਬਿਆਨਬਾਜ਼ੀ ਅਤੇ ਗੁਆਂਢੀ ਮੁਲਕ ਪ੍ਰਤੀ ਨਫਰਤ ਦੀ ਭਾਸ਼ਾ ਬੋਲੋੜਾ ਅਤੇ ਸਮਝ ਤੋਂ ਬਾਹਰ ਹੈ। ਉਹਨਾਂ ਕਿਹਾ ਕਿ ਪੰਜਾਬ ਸਰਹਦੀ ਸੂਬਾ ਹੈ ਅਤੇ ਆਪਣੇ ਗੁਆਂਢੀ ਮੁਲਕ ਨਾਲ ਸੁਖਾਵੇ ਮਾਹੌਲ ਦੀ ਹਮੇਸ਼ਾਂ ਆਸਵੰਦ ਰਿਹਾ ਹੈ। ਉਹਨਾਂ ਕਿਹਾ ਕਿ ਲਾਂਘੇ ਨਾਲ ਕਿਸੇ ਕਿਸਮ ਦੀ ਸੁਰਖਿਆ ਸੰਬੰਧੀ ਪ੍ਰੇਸ਼ਾਨੀ ਪੈਦਾ ਹੋਣ ਦਾ ਖਦਸ਼ਾ ਹੈ ਤਾਂ ਉਸ ਨੂੰ ਦੂਰ ਕਰਨ ਪ੍ਰਤੀ ਦੇਸ਼ ਦੀਆਂ ਸੁਰਖਿਆ ਏਜੰਸੀਆਂ ਹਰ ਤਰਾਂ ਕਾਬਲ ਹਨ। ਉਹਨਾਂ ਕਿਹਾ ਕਿ ਸਵਾਮੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਲਾਂਘੇ ਪ੍ਰਤੀ ਦੋਹਾਂ ਦੇਸ਼ਾਂ ਦੇ ਫੈਸਲੇ ਨਾਲ ਸਿੱਖ ਕੌਮ ਦੀ ਕਾਫੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ।  ਉਹਨਾਂ ਦੋਹਾਂ ਦੇਸ਼ਾਂ ਨੂੰ ਲਾਂਘੇ ਦਾ ਨਿਰਮਾਣ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ ਤਾਂ ਕਿ ਸਿੱਖ ਭਾਈਚਾਰਾ ਅਤੇ ਨਾਨਕ ਨਾਮ ਲੇਵੇ ਸੰਗਤਾਂ ਬਿਨਾ ਵੀਜਾ ਗੁ: ਕਰਤਾਰ ਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ। ਉਹਨਾਂ ਭਾਜਪਾ ਨੇਤਾ ਨੂੰ ਸਿੱਖ ਭਾਵਨਾਵਾਂ ਨਾਲ ਸੰਬੰਧਿਤ ਸੰਵੇਦਣਸ਼ੀਲ ਮੁਦਿਆਂ ਪ੍ਰਤੀ ਗੈਰ ਸੰਜੀਦਗੀ ਵਾਲੇ ਬਿਆਨ ਦੇਣ ਤੋਂ ਗੁਰੇਜ਼ ਕਰਨ ਅਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੂਨ '84 ਦੌਰਾਨ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਨਾਲ ਸੰਬੰਧਿਤ ਸਰਕਾਰੀ ਫਾਇਲਾਂ ਜਨਤਕ ਕਰਾਉਣ ਲਈ ਕੇਂਦਰ ਸਰਕਾਰ 'ਤੇ ਵੱਧ ਤੋਂ ਵੱਧ ਦਬਾਅ ਪਾਉਣ ਕਿਹਾ। 

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD