Friday, 05 June 2026

 

 

ਖ਼ਾਸ ਖਬਰਾਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ

 

ਹੜ੍ਹ ਪ੍ਰਭਾਵਿਤ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਰਾਹਤ ਕੈਂਪ

24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਖਾਣ ਪੀਣ ਦੀਆਂ ਚੀਜ਼ਾਂ ਅਤੇ ਡਾਕਟਰੀ ਸਹਾਇਤਾ

5 Dariya News

ਫ਼ਿਰੋਜ਼ਪੁਰ , 24 Aug 2019

Last updated on: Aug 24, 2019, 00:00 IST

ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਲੋਕਾਂ ਨੂੰ 24 ਘੰਟੇ ਭੋਜਨ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਕੈਂਪਾਂ ਰਾਹੀਂ ਵਿਸ਼ੇਸ਼ ਟੀਮਾਂ ਪਾਣੀ ਵਿਚ ਫਸੇ ਲੋਕਾਂ ਦੇ ਪਸ਼ੂਆਂ ਤੱਕ ਵੀ ਪਹੁੰਚ ਰਹੀਆਂ ਹਨ ਅਤੇ ਟੀਕਾਕਰਨ ਦਾ ਕੰਮ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨਡੀਆਰਐਫ ਅਤੇ ਆਰਮੀ ਦੀਆਂ ਟੀਮਾਂ ਲਗਾ ਕੇ ਲੋਕਾਂ ਨੂੰ ਪਹਿਲਾਂ ਹੀ ਪਾਣੀ ਤੋਂ ਬਾਹਰ ਕੱਢਿਆ ਜਾ ਚੁੱਕਿਆ ਹੈ। ਹੁਣ ਰਾਹਤ ਕੈਂਪਾਂ ਰਾਹੀਂ ਲੋਕਾਂ ਨੂੰ ਡਾਕਟਰੀ ਸਹਾਇਤਾ ਅਤੇ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਜੋ ਲੋਕ ਅਜੇ ਵੀ ਪਾਣੀ ਵਿਚ ਫਸੇ ਹੋਏ ਹਨ ਉਨ੍ਹਾਂ ਨੂੰ ਭੋਜਨ ਅਤੇ ਦਵਾਈਆਂ ਪਹੁੰਚਾਉਣ ਲਈ ਵਿਸ਼ੇਸ਼ ਮੋਬਾਈਲ ਕਿਸ਼ਤੀ ਟੀਮਾਂ ਦਾ ਗਠਨ ਵੀ ਕੀਤਾ ਹੈ। ਇਹ ਟੀਮਾਂ ਕਿਸ਼ਤੀਆਂ ਰਾਹੀਂ ਪਾਣੀ ਵਿਚ ਉਤਰ ਕੇ ਲੋਕਾਂ ਨੂੰ ਜ਼ਰੂਰੀ ਸਮਾਨ ਪਹੁੰਚਾ ਰਹੀਆਂ ਹਨ। ਰਾਹਤ ਕੈਂਪਾਂ ਵਿਚ ਡਾਕਟਰਾਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਲੋਕਾਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ।ਸਿਵਲ ਸਰਜਨ ਡਾ: ਹਰੀ ਨਰਾਇਣ ਨੇ ਦੱਸਿਆ ਕਿ ਮੱਖੂ  ਨੇੜਲੇ ਪਿੰਡਾਂ ਵਿਚ ਸਥਾਈ ਸਪੈਸ਼ਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਰੋਟੇਸ਼ਨ ਵਾਈਸ ਸਾਰੇ ਰਾਹਤ ਕੇਂਦਰਾਂ ਦਾ ਜਾਇਜ਼ਾ ਲੈ ਰਹੀਆਂ ਹਨ। ਜਿੱਥੇ ਵੀ ਕੋਈ ਮਰੀਜ਼ ਪਾਇਆ ਜਾਂਦਾ ਹੈ, ਉਸ ਦਾ ਮੌਕੇ 'ਤੇ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੋਬਾਈਲ ਮੈਡੀਕਲ ਟੀਮਾਂ ਵੀ ਬਣੀਆਂ ਹਨ ਜੋ ਕਿ ਪਿੰਡ-ਪਿੰਡ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਫ਼ੌਜ ਅਤੇ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ 300 ਤੋਂ ਵੱਧ ਲੋਕਾਂ ਨੂੰ ਦੇਖ ਚੁੱਕੀਆਂ ਹਨ, ਜਿਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ ਹਨ।ਲੋਕਾਂ ਨੂੰ ਖਾਣ-ਪੀਣ ਦੀ ਸਹੂਲਤ ਦੇਣ ਲਈ ਪਿੰਡ ਵਿਚ ਛੋਟੇ-ਛੋਟੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਪੈਕਡ ਖਾਣਾ ਵੰਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੋਬਾਈਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਕੋਲ ਪੀਣ ਵਾਲੇ ਪਾਣੀ ਦੀਆਂ ਪੇਟੀਆਂ ਹਨ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ

 

Tags: Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD