Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਪੂਰਥਲਾ ਦੇ ਰਾਹਤ ਕਾਰਜਾਂ ਵਿੱਚ 5 ਐਂਬੂਲੈਂਸਾਂ, 20 ਮੈਡੀਕਲ ਟੀਮਾਂ ਅਤੇ 16 ਕਿਸ਼ਤੀਆਂ ਕੀਤੀਆਂ ਸ਼ਾਮਲ

ਦੋ ਦਿਨਾਂ 'ਚ 1600 ਰਾਸ਼ਨ ਪੈਕਟਾਂ ਸਮੇਤ 20 ਲਿਟਰ ਵਾਲੀਆਂ ਪਾਣੀ ਦੀਆਂ ਕੈਨਾਂ ਵੰਡੀਆਂ

5 Dariya News

ਕਪੂਰਥਲਾ , 24 Aug 2019

Last updated on: Aug 24, 2019, 00:00 IST

ਕਪੂਰਥਲਾ ਵਿੱਚ ਹੜ੍ਹਾਂ ਕਰਕੇ ਹੋਏ ਭਾਰੀ ਨੁਕਸਾਨ ਨਾਲ ਨਜਿੱਠਣ ਲਈ 5 ਐਂਬੂਲੈਂਸਾਂ , 20 ਮੈਡੀਕਲ ਟੀਮਾਂ ਅਤੇ 16 ਕਿਸ਼ਤੀਆਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਬਚਾਅ ਕਾਰਜਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ ਜਦਕਿ ਦੋ ਦਿਨਾਂ 'ਚ 1600 ਰਾਸ਼ਨ ਦੇ ਪੈਕਟਾਂ ਸਮੇਤ 20 ਲੀਟਰ ਦੀਆਂ ਪਾਣੀ ਦੀਆਂ ਕੈਨਾਂ ਵੀ ਵੰਡੀਆਂ ਗਈਆਂ , ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।ਇਸ ਸਬੰਧੀ ਜਾਣਕਾਰੀ ਬੁਲਾਰੇ ਨੇ ਦੱਸਿਆ ਕਿ 5 ਐਂਬੂਲੈਂਸਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾ ਦਿੱਤੀਆਂ ਗਈਆਂ ਅਤੇ 4 ਹੋਰ ਐਂਬੁਲੈਂਸਾਂ ਇੱਕ ਦਿਨ ਵਿੱਚ ਪਹੁੰਚਾ ਦਿੱਤੀਆਂ ਜਾਣਗੀਆਂ।ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ 20 ਪਿੰਡ-ਵਾਰ ਟੀਮਾਂ ਵੱਲੋਂ 1100 ਰਾਸ਼ਨ ਪੈਕਟਾਂ ਸਮੇਤ 20 ਲੀਟਰ ਪਾਣੀ (3 ਦਿਨਾਂ ਲਈ ਕਾਫੀ) ਵੰਡੇ ਗਏ  ਜਦਕਿ 500 ਰਾਸ਼ਨ ਪੈਕਟ ਸ਼ਨੀਵਾਰ ਨੂੰ ਵੰਡੇ ਗਏ , ਇਸ ਨਾਲ ਲਗਭਗ ਸਾਰੀ ਹੜ੍ਹ ਪ੍ਰਭਾਵਿਤ ਆਬਾਦੀ ਨੂੰ ਲਾਭ ਮਿਲੇਗਾ।ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦੀ 20 ਟੀਮਾਂ ਜਿਸ ਵਿੱਚ ਫੂਡ ਸਪਲਾਈ , ਸਿਹਤ, ਪਸ਼ੂ ਪਾਲਣ ਅਤੇ ਮਾਲ ਵਿਭਾਗ ਦੇ ਨਾਲ ਸਰਪੰਚ ਵੀ ਸ਼ਾਮਲ ਹਨ, ਨੂੰ ਜ਼ਿਲ੍ਹੇ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ (ਹਰ ਪਿੰਡ 'ਚ 1 ਟੀਮ )ਵਿੱਚ ਲਗਾਇਆ ਗਿਆ ਹੈ। ਇਹ ਟੀਮਾਂ ਕਿਸ਼ਤੀਆਂ ਰਾਹੀਂ ਘਰ-ਘਰ ਜਾ ਕੇ ਪਾਣੀ  ਵਿੱਚ ਫਸੇ ਪੀੜਤਾਂ ਦੀ ਹਰ ਕਿਸਮ ਨਾਲ ਸਹਾਇਤਾ ਕਰ ਰਹੀਆਂ ਹਨ। ਟੀਮਾਂ ਵੱਲੋਂ 680 ਮਰੀਜ਼ਾਂ ਅਤੇ 249 ਪਸ਼ੂਆਂ ਦੀ ਜਾਂਚ ਤੇ  ਇਲਾਜ ਕੀਤਾ ਗਿਆ ਹੈ।ਪਿੰਡ ਸ਼ੇਰਪੁਰ ਵਿੱਚ ਰਾਸ਼ਨ ਡਿੱਪੂ 'ਤੇ ਹੋਈ ਝੜਪ ਦੌਰਾਨ ਜ਼ਖ਼ਮੀ ਹੋਏ 5 ਵਿਅਕਤੀਆਂ ਨੂੰ 5000 ਰੁਪਏ ਪ੍ਰਤੀ ਵਿਅਕਤੀ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।ਸਥਾਨਕ ਪ੍ਰਸ਼ਾਸਨ ਵੱਲੋਂ ਦਾਨੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਾਣਾ ਮੰਡੀ, ਸੁਲਤਾਨਪੁਰ ਲੋਧੀ ਵਿਖੇ ਸਥਾਪਤ ਕੀਤੇ ਇਕੱਤਰਤਾ ਤੇ ਡਿਸਪੈਚ ਕੇਂਦਰ ਵਿੱਚ ਸੁੱਕਾ ਰਾਸ਼ਨ ਪਹੁੰਚਾਉਣ। ਐਸਡੀਐਮ ਕਪੂਰਥਲਾ ਨੂੰ ਜ਼ਿਲ੍ਹਾ ਹੜ੍ਹ ਰਾਹਤ ਅਫ਼ਸਰ ਜਦਕਿ ਜ਼ਿਲ੍ਹਾ ਫੂਡ ਤੇ ਸਿਵਲ ਸਪਲਾਈ ਕੰਟ੍ਰੋਲਰ ਨੂੰ ਸਹਾਇਕ ਜ਼ਿਲ੍ਹਾ ਹੜ੍ਹ ਰਾਹਤ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

 

Tags: DC Kapurthala , Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD