Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਜ਼ਿਲਾ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ

ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਦਰਸ਼ਨ ਬਾਰੇ ਪ੍ਰਗਟਾਏ ਵਿਚਾਰ

5 Dariya News

ਸ੍ਰੀ ਮੁਕਤਸਰ ਸਾਹਿਬ , 25 Aug 2019

Last updated on: Aug 25, 2019, 00:00 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ। ਇਸ ਤਹਿਤ ਵੱਖ ਵੱਖ ਗਤੀਵਿਧੀਆਂ ਹੋ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲਾ ਪੱਧਰੀ ਵਿਦਿਅਕ ਮੁਕਾਬਲੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਵਿਖੇ ਕਰਵਾਏ ਗਏ। ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਵਿਚ ਅਤੇ ਪ੍ਰਿੰਸੀਪਲ ਦਵਿੰਦਰ ਰਜੌਰੀਆ ਦੀ ਦੇਖਰੇਖ ਵਿਚ ਇਹ ਮੁਕਾਬਲੇ ਕਰਵਾਏ ਗਏ।ਇਸ ਮੌਕੇ ਪ੍ਰਿੰਸੀਪਲ ਸ੍ਰੀ ਦਵਿੰਦਰ ਰਜੌਰੀਆ ਨੇ ਕਿਹਾ ਕਿ ਇੰਨਾਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ, ਸਿਧਾਂਤ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਹੈ।ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਵਿਚ ਸੈਕੰਡਰੀ ਵਰਗ ਵਿਚ ਸਰਕਾਰੀ ਸੀਨਿਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਅਤੇ ਮਿੱਡਲ ਵਰਗ ਵਿਚ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਤਾਮਕੋਟ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਵਰਗ ਵਿਚ ਦੂਜਾ ਸਥਾਨ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਮਾਨ ਤਹਿਸੀਲ ਮਲੋਟ ਨੇ ਹਾਸਲ ਕੀਤਾ। ਪੁਸਤਕ ਸਮੀਖਿਆ ਮੁਕਾਬਲੇ ਵਿਚ ਸੈਕੰਡਰੀ ਵਰਗ ਵਿਚ ਪਹਿਲਾ ਸਥਾਨ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਸ੍ਰੀ ਮੁਕਤਸਰ ਸਾਹਿਬ ਨੇ ਹਾਸਲ ਕੀਤਾ। ਲੇਖ ਮੁਕਾਬਲੇ ਵਿਚ ਸੈਕੰਡਰੀ ਅਤੇ ਮਿੱਡਲ ਦੋਨਾਂ ਵਰਗਾਂ ਵਿਚ ਪਹਿਲਾਂ ਸਥਾਨ ਸਰਕਾਰੀ ਸੀਨਿਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਨੇ ਪ੍ਰਾਪਤ ਕੀਤਾ।  ਇੰਨਾਂ ਮੁਕਾਬਲਿਆਂ ਵਿਚ ਜੱਜ ਦੀ ਭੁਮਿਕਾ ਸ੍ਰੀਮਤੀ ਪੂਜਾ ਬੱਤਰਾ, ਸ੍ਰੀਮਤੀ ਸੁਮਨ, ਸਾਹਿਬ ਸਿੰਘ, ਅਵਤੰਸ਼ ਸਿੰਘ, ਸੁਖਵੰਤ ਕੌਰ ਤੇ ਪ੍ਰਵੀਨ ਕੁਮਾਰ ਨੇ ਨਿਭਾਈ। ਸਟੇਜ ਸਕੱਤਰ ਦੀ ਭੁਮਿਕਾ ਸਨਵੀਰ ਕੌਰ ਨੇ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦਿੱਤੀਆਂ ਗਈਆਂ। 

ਇਹ ਵਿਦਿਆਰਥੀ ਰਹੇ ਜੇਤੂ

ਪੁਸਤਕ ਸਮੀਖਿਆ ਮੁਕਾਬਲੇ ਵਿਚ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਭਾਰਤ ਭੁਸ਼ਣ ਨੇ ਪਹਿਲਾ ਅਤੇ ਇਸੇ ਸਕੂਲ ਦੇ ਅਮਰਵੀਰ ਨੇ ਦੂਜਾ ਸਥਾਨ ਹਾਸਲ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਲੇਖ ਰਚਨਾ ਮੁਕਾਬਲੇ ਵਿਚ ਮਿੱਡਲ ਪੱਧਰ ਤੇ ਸਰਕਾਰੀ ਸੀਨਿਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਦੀ ਕਿਰਨਵੀਰ ਕੌਰ ਨੇ ਪਹਿਲਾਂ ਅਤੇ ਸਰਕਾਰੀ ਮਿੱਡਲ ਸਕੂਲ ਚੱਕ ਮੋਤਲੇ ਵਾਲਾ ਦੀ ਵਿਦਿਆਰਥਣ ਵਤਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸੈਕੰਡਰੀ ਵਰਗ ਵਿਚ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਉਦੇਕਰਨ ਦੀ ਕਿਰਨਵੀਰ ਕੌਰ ਨੇ ਪਹਿਲਾਂ ਅਤੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਕੰਨਿਆ ਅਬੁਲ ਖੁਰਾਣਾ ਦੀ ਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD