Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹਾਂ ਦੀ ਆਫਤ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਉਹਨਾਂ ਦਾ ਕੁਲ ਕਰਜ਼ਾ ਮੁਆਫ ਹੋਵੇ : ਬਾਬਾ ਹਰਨਾਮ ਸਿੰਘ ਖਾਲਸਾ

ਦਮਦਮੀ ਟਕਸਾਲ ਦੇ ਹੈਡ ਕੁਆਟਰ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਰਵਾਨਾ।

5 Dariya News

ਮਹਿਤਾ/ਅੰਮ੍ਰਿਤਸਰ , 25 Aug 2019

Last updated on: Aug 25, 2019, 00:00 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਹਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ, ਫਸਲਾਂ, ਮਾਲ ਡੰਗਰਾਂ ਤੇ ਘਰਾਂ ਦੇ ਨੁਕਸਾਨ ਦੀ ਪੂਰਤੀ ਕਰਨ ਅਤੇ ਬਣਦਾ ਮੁਆਫਜਾ ਦੇਣ ਦੀ ਮੰਗ ਕੀਤੀ ਹੈ। ਦਮਦਮੀ ਟਕਸਾਲ ਦੇ ਮੁੱਖੀ ਹੈਡ ਕੁਆਟਰ ਤੋਂ ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਸਦ ਪਾਣੀ, ਕਪੜੇ, ਕੰਬਲਾਂ, ਡੰਗਰਾਂ ਲਈ ਤੂੜੀ ਸਮੇਤ ਮੈਡੀਕਲ ਸਹਾਇਤਾ ਲਈ ਮਾਹਿਰ ਡਾਕਟਰਾਂ ਦੀ ਟੀਮ, ਐਬੂਲੰਸ ਅਤੇ ਦਵਾਈਆਂ ਆਦਿ ਰਾਹਤ ਸਮਗਰੀ ਦੀ ਵੱਡੀ ਖੇਪ ਨੂੰ ਅਰਦਾਸ ਉਪਰੰਤ ਰਵਾਨਾ ਕਰ ਰਹੇ ਸਨ। ਪ੍ਰੋ: ਸਰਚਾਂਦ ਸਿੰਘ ਵਲੋਂ ਦਿਤੀ ਗਈ ਜਾਣਕਾਰੀ 'ਚ ਦਮਦਮੀ ਟਕਸਾਲ ਦੇ ਮੁਖੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਸਰਕਾਰਾਂ ਦੀ ਢਿੱਲੀ ਕਾਰਗੁਜਾਰੀ 'ਤੇ ਸਵਾਲ ਉਠਾਇਆ ਅਤੇ ਕਿਹਾ ਕਿ ਜਿਨਾਂ ਦਾ ਹੜ੍ਹਾਂ 'ਚ ਸਭ ਕੁਝ ਤਬਾਹ ਹੋਗਿਆ ਉਹਨਾਂ ਨੂੰ ਮੁੜ ਉਠਾਣ ਅਤੇ ਜਿੰਦਗੀ ਲੀਹ 'ਤੇ ਲਿਆਉਣ ਲਈ ਸਰਕਾਰੀ ਮਦਦ ਦੀ ਵਧੇਰੇ ਲੋੜ ਹੈ। ਲੋਕਾਂ 'ਚ ਸਰਕਾਰਾਂ ਪ੍ਰਤੀ ਨਿਰਾਸ਼ਾ ਦੂਰ ਕਰਨ ਲਈ ਸਰਕਾਰਾਂ ਨੁੰ ਵੀ ਪੀੜਤ ਲੋਕਾਂ ਦੀ ਬਾਂਹ ਫੜਦਿਆਂ ਆਪਣੀ ਜਿੰਮੇਵਾਰੀ ਬਿਹਤਰ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਉਹਨਾਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਸੰਗਤ ਵਲੋਂ ਆਫਤ ਸਮੇਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਸਮਗਰੀ ਪਹੁੰਚਾਉਣ ਦੀ ਨਿਸ਼ਕਾਮ ਸੇਵਾ, ਬੇਮਿਸਾਲ ਅਤੇ ਅਦਭੁੱਤ ਇਕਜੁਟਤਾ 'ਤੇ ਤਸਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਦੀ ਰਹੇਗੀ।  ਉਹਨਾਂ ਕਿਹਾ ਕਿ ਇਸ ਤ੍ਰਾਸਦੀ ਦੇ ਝੰਬੇ ਲੋਕ ਲੰਮਾ ਸਮਾਂ ਉੱਠ ਨਹੀਂ ਸਕਣਗੇ, ਉਹਨਾਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮੁੱਚੇ ਧਾਰਮਿਕ ਜਗਤ, ਸਮਾਜ ਸੇਵੀ ਸੰਸਥਾਵਾਂ ਨੂੰ ਵੀ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਜਰੂਰਤ 'ਤੇ ਜੋਰ ਦਿਤਾ। ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਅੱਜ ਭੇਜੀ ਗਈ ਸਹਾਇਤਾ ਖੇਪ ਵਿਚ ਭੁੱਜੇ ਛੋਲੇ,ਰਸ,ਬਿਸਕੁਟ,ਤਰਪਾਲਾਂ, ਮੱਛਰਦਾਨੀਆਂ, ਕੰਬਲ, ਬੈਟਰੀਆਂ ਮੋਮਬੱਤੀਆਂ, ਤੀਲਾਂ ਵਾਲੀਆਂ ਡੱਬੀਆਂ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਸਾਬਣ, ਤੇਲ, ਵਖ ਵਖ ਦਵਾਈਆਂ ਤੋਂ ਇਲਾਵਾ ਮਾਹਿਰ ਡਾਕਟਰਾਂ ਦੀ ਟੀਮ, ਐਬੂਲੈਂਸ ਟੀਮ, ਪਸ਼ੂਆਂ ਲਈ ਫੀਡ ਆਦਿ ਸਾਮਿਲ ਸਨ। ਹੜ੍ਹ ਪ੍ਰਭਾਵਿਤ ਅਤੇ ਨੱਕੋ/ਨੱਕ ਪਾਣੀ 'ਚ ਡੁੱਬੇ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਤੱਕ ਲੋੜੀਂਦੀਆਂ ਵਸਤਾਂ ਪਹੁੰਚਾਉਣ ਸੰਬੰਧੀ ਇਸ ਕਾਫਲੇ ਨਾਲ ਚੱਲਣ ਵਾਲੇ ਟਕਸਾਲ ਦੇ ਭੁੰਝਗੀ ਸਿੰਘਾਂ 'ਚ ਦਿਲੀ ਜਜਬਾ ਵੇਖਣ ਨੂੰ ਮਿਲਿਆ ਉਥੇ ਆਸ/ਪਾਸ ਦੇ ਪਿੰਡਾਂ ਤੋਂ ਬਹੁਤ ਵਡੀ ਸੰਖਿਆ ਵਿਚ ਸੰਗਤਾਂ ਪਹੁੰਚੀਆਂ ਹੋਈਆਂ ਸਨ। ਸੂਤਰਾਂ ਅਨੁਸਾਰ ਸੁਲਤਾਨਪੁਰ ਲੋਧੀ ਏਰੀਏ ਦੇ ਪਿੰਡ ਗਿੱਦੜਪਿੰਡੀ, ਚੰਨਣਵਿੰਡੀ, ਵਾਟਾਂ ਵਾਲੀ ਵੱਡੀ, ਛੋਟੀ ਨਸੀਰਪੁਰ, ਕੁਤਬੀਵਾਲ ਡੇਰੇ, ਭਰੋਆਣਾਂ, ਸੇਖ ਮਾਗਾਂ, ਸਰੂਆਣ, ਝੁੰਗੀਆਂ ਆਦਿ ਪਿੰਡਾਂ ਚ ਅਜੇ ਵੀ ਪਾਣੀ ਬਹੁਤ ਭਰਿਆ ਹੈ, ਜਿਥੇ ਘਰਾਂ 'ਚ ਘਿਰੇ ਲੋਕਾਂ ਨੂੰ ਸਹਾਇਤਾ ਦੀ ਬਹੁਤ ਜਰੂਰਤ ਹੈ। 

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD