Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲੰਧਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇੱਕ ਹਫ਼ਤੇ ਅੰਦਰ ਹਾਲਾਤ ਆਮ ਵਾਂਗ ਕਰਨ ਦੀ ਹਦਾਇਤ

5 Dariya News

ਜਲੰਧਰ , 25 Aug 2019

Last updated on: Aug 25, 2019, 00:00 IST

ਜਲੰਧਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜੀਵਨ ਨੂੰ ਮੁੜ ਲੀਹ 'ਤੇ ਲਿਆਉਣ ਲਈ ਸਮਾਂ ਸੀਮਾ ਨਿਰਧਾਰਤ ਕਰਦਿਆਂ ਇਨ੍ਹਾਂ ਪਿੰਡਾਂ ਵਿੱਚ ਇੱਕ ਹਫ਼ਤੇ ਅੰਦਰ ਹਾਲਾਤ ਆਮ ਵਾਂਗ ਕਰਨ ਸਬੰਧੀ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦਿੱਤੀ।ਕਿਉਂਜੋ ਪਾਣੀ ਪੱਧਰ ਘਟ ਰਿਹਾ ਹੈ, ਇਸ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਪਿੰਡਾਂ ਵਿੱਚ ਆਉਣ ਵਾਲੇ ਸੱਤ ਦਿਨਾਂ ਅੰਦਰ ਹਾਲਾਤ ਆਂਮ ਵਾਂਗ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਯੋਜਨਾ ਤਿਆਰ ਕਰਨ ਦੀ ਜ਼ਰੂਰਤ ਹੈ। ਸਥਾਨਕ ਸਰਕਾਰਾਂ, ਮੰਡੀ ਬੋਰਡ ਅਤੇ ਪੇਂਡੂ ਵਿਕਾਸ ਵਿਭਾਗਾਂ ਦੇ ਡਿਪਟੀ ਡਾਇਰੈਕਟਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਫ਼ਾਈ ਕੰਮਾਂ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਪਿੰਡਾਂ ਵਿੱਚ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਢੁਕਵੇਂ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣੇ ਜ਼ਰੂਰੀ ਹਨ। ਇਸੇ ਦੌਰਾਨ ਮੰਡੀ ਬੋਰਡ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਸੜਕਾਂ ਦੀ ਤੁਰੰਤ ਮੁਰੰਮਤ ਸਬੰਧੀ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਤਾਂ ਜੋ ਆਵਾਜਾਈ ਨੂੰ ਚਾਲੂ ਕੀਤਾ ਜਾ ਸਕੇ। ਪਸ਼ੂ ਪਾਲਣ ਵਿਭਾਗ ਮ੍ਰਿਤਕ ਪਸ਼ੂਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੇ ਜਲਦੀ ਨਿਬੇੜੇ ਨੂੰ ਯਕੀਨੀ ਬਣਾਏਗਾ। ਇਸ ਦੇ ਨਾਲ ਹੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਫੌਗਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਅਤੇ ਅਗਲੇ ਪੰਦਰਵਾੜੇ ਦੌਰਾਨ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀਣਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਏਗਾ। ਪਸ਼ੂਆਂ ਨੂੰ ਚਾਰੇ ਅਤੇ ਫੀਡ ਦੀ ਢੁਕਵੀਂ ਸਪਲਾਈ ਸਬੰਧਤ ਵਿਭਾਗ ਦੁਆਰਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਜਲਦ ਤੋਂ ਜਲਦ ਬਿਜਲੀ ਸਪਲਾਈ ਨੂੰ ਬਹਾਲ ਕਰਨ ਲਈ ਵੱਡੀ ਮੁਹਿੰਮ ਚਲਾਏਗਾ। ਜ਼ਿਕਰਯੋਗ ਹੈ ਕਿ ਸ਼ਾਹਕੋਟ ਸਬ-ਡਵੀਜ਼ਨ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਐਤਵਾਰ ਨੂੰ ਜ਼ਿਲ੍ਹੇ ਦੇ 21 ਪਿੰਡਾਂ ਵਿੱਚੋਂ 11 ਪਿੰਡਾਂ ਵਿੱਚ ਬਿਜਲੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ ਜਿਨ੍ਹਾਂ ਵਿੱਚ ਗੱਟੀ ਰਾਏਪੁਰ, ਗੱਟੀ ਬਖ਼ਸ਼, ਕਮਲਪੁਰ, ਜੱਕਪੁਰ, ਕੱਕੜ ਕਲਾਂ, ਫਤਹਿਪੁਰ, ਨੀਵਾਂ ਪਿੰਡ ਖਾਲੇਵਾਲ, ਕੰਗ ਖੁਰਦ, ਜਲਾਲਪੁਰ, ਸਰਦਾਰਵਾਲਾ ਅਤੇ ਕੋਠਾ ਸ਼ਾਮਲ ਹਨ। ਪਾਣੀ ਪੱਧਰ ਘਟਣ ਉਪਰੰਤ ਬਾਕੀ 10 ਪਿੰਡਾਂ ਵਿੱਚ ਵੀ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਜਾਵੇਗੀ। ਸ਼ਾਹਕੋਟ (ਜਲੰਧਰ) ਵਿੱਚ ਪੈਂਦੇ 66 ਕੇ.ਵੀ. ਸਬ ਸਟੇਸ਼ਨ ਮਹਿਰਾਜਵਾਲਾ ਦੀ ਸਪਲਾਈ ਜੋ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈ ਸੀ, ਨੂੰ ਵੀ ਦੇਰ ਸ਼ਾਮ ਬਹਾਲ ਕਰ ਦਿੱਤਾ ਗਿਆ ਹੈ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD