Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨਿਯੰਤਰਣ ਹੇਠ, ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼

ਪਾਣੀ ਪੱਧਰ ਘਟਿਆ ਅਤੇ ਪਾੜ ਪੂਰੇ, ਰਾਹਤ ਅਤੇ ਬਚਾਅ ਕਾਰਜ ਜ਼ੋਰਾਂ 'ਤੇ

5 Dariya News

ਫਿਰੋਜ਼ਪੁਰ , 25 Aug 2019

Last updated on: Aug 25, 2019, 00:00 IST

ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ ਪਰ ਮੀਂਹ ਦੇ ਮੁੜ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਘਟ ਰਿਹਾ ਹੈ। ਇਸਦੇ ਹਰੀਕੇ ਹੈੱਡ ਵਿਖੇ ਮੌਜੂਦਾ ਪੱਧਰ 82532 ਕਿਊਸਿਕ ਹੈ ਜੋ ਸ਼ਾਮ ਤੱਕ ਹੋਰ ਘਟਣ ਦੀ ਉਮੀਦ ਹੈ। ਭੋਲੇਵਾਲ ਵਿਖੇ 170 ਫੁੱਟ ਚੌੜੇ ਅਤੇ 45 ਫੁੱਟ ਡੂੰਘੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਮੱਤੇਵਾੜਾ ਖੇਤਰ ਵਿੱਚ ਵੀ ਛੋਟੇ ਪਾੜ ਦੀ ਸ਼ਨਾਖ਼ਤ ਕੀਤੀ ਗਈ ਸੀ ਜਿਸਨੂੰ ਸਮੇਂ ਸਿਰ ਪੂਰ ਦਿੱਤਾ ਗਿਆ। ਇਸ ਦੇ ਨਾਲ ਹੀ ਮਾਓ ਸਾਹਿਬ ਵਿਖੇ ਪਏ ਪਾੜ ਨੂੰ ਵੀ ਪੂਰ ਦਿੱਤਾ ਗਿਆ ਹੈ ਅਤੇ ਮਿਓਂਵਾਲ ਵਿਖੇ 320 ਫੁੱਟ ਵਿੱਚੋਂ 180 ਫੁੱਟ ਪਾੜ ਨੂੰ ਪੂਰਨ ਦਾ ਕੰਮ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜਨੀਆਂ ਚਾਹਲ ਪਿੰਡ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਫੌਜ ਵੱਲੋਂ ਸ਼ੁਰੂ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਰਹਿੰਦੇ ਪਾੜ ਵੀ ਜਲਦੀ ਹੀ ਪੂਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਕਪੂਰਥਲਾ ਵਿੱਚ ਟਿੱਬੀ ਵਿਖੇ ਕਿਨਾਰੇ ਖੁਰਨ ਦੀ ਸਮੱਸਿਆ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਇਸ ਤਰ੍ਹਾਂ ਸਥਿਤੀ ਨਿਯੰਤਰਣ ਹੇਠ ਹੈ। ਆਹਲੀ ਕਲਾਂ ਧੂਸੀ ਬੰਨ੍ਹ ਵਿਖੇ ਤੁਰੰਤ ਮੁਰੰਮਤ ਕਾਰਜਾਂ ਅਤੇ ਰੇਤ ਦੀਆਂ ਬੋਰੀਆਂ ਲਗਾ ਪਾੜ ਪੈਣ ਦੀ ਸਥਿਤੀ ਨੂੰ ਕਾਬੂ ਕਰ ਲਿਆ ਗਿਆ ਹੈ। ਫਿਰੋਜ਼ਪੁਰ ਵਿਖੇ ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ। ਬਚਾਅ ਟੀਮਾਂ ਨਾਲ ਵੱਧ ਤੋਂ ਵੱਧ 500 ਲੋਕ ਜੁੜੇ ਹੋਏ ਹਨ। ਪ੍ਰਭਾਵਿਤ ਪਿੰਡਾਂ ਵਿੱਚ ਦਵਾਈਆਂ ਅਤੇ ਫੂਡ ਪੈਕੇਟ ਵੰਡੇ ਜਾ ਰਹੇ ਹਨ। 20 ਰਾਹਤ ਕੇਂਦਰ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਹਰੇਕ ਪਿੰਡ ਵਿੱਚ 16 ਮੈਡੀਕਲ ਟੀਮਾਂ ਅਤੇ ਮੋਬਾਇਲ ਬੋਟ ਯੂਨਿਟਾਂ ਕੰਮ ਕਰ ਰਹੀਆਂ ਹਨ। 

ਲੁਧਿਆਣਾ ਵਿਖੇ ਵੀ ਸਥਿਤੀ ਨਿਯੰਤਰਣ ਹੇਠ ਹੈ। ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸਾਰੇ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪਸ਼ੂ ਪਾਲਣ ਵਿਭਾਗ ਦੁਆਰਾ ਦਿੱਤੀ ਗਈ ਜਾਣਕਾਰੀ ਮੁਤਾਬਕ 13 ਗਾਵਾਂ ਅਤੇ ਮੱਝਾਂ ਹੜ੍ਹਾਂ ਕਾਰਨ ਮਾਰੀਆਂ ਜਾ ਚੁੱਕੀਆਂ ਹਨ। ਹੁਣ ਤੱਥ 2000 ਤੋਂ ਜ਼ਿਆਦਾ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ।ਜਲੰਧਰ ਵਿਖੇ 4 ਐਨ.ਡੀ.ਆਰ.ਐਫ. ਟੀਮਾਂ, ਐਸ.ਡੀ.ਆਰ.ਐਫ. ਦੀਆਂ 3 ਟੀਮਾਂ, 4 ਫੌਜੀ ਦਲ ਅਤੇ 15 ਕਿਸ਼ਤੀਆਂ ਦੀ ਮੱਦਦ ਨਾਲ ਬਚਾਅ ਅਤੇ ਰਾਹਤ ਕਾਰਜ ਪੂਰੇ ਜ਼ੋਰਾਂ 'ਤੇ ਹਨ। ਹਵਾਈ ਸੇਵਾ ਜ਼ਰੀਏ ਹੁਣ ਤੱਕ 36000 ਫੂਡ ਪੈਕੇਟ ਪਹੁੰਚਾਏ ਗਏ ਹਨ ਅਤੇ ਰਾਹਤ ਕੈਂਪਾਂ ਵਿੱਚ ਤਕਰੀਬਨ 2000 ਲੋਕ ਸੁਰੱÎਖਿਅਤ ਹਨ। 14 ਕੈਂਪਾਂ ਦਾ ਪ੍ਰਬੰਧ ਸਿਹਤ ਵਿਭਾਗ ਅਤੇ 18 ਕੈਂਪ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਏ ਗਏ ਹਨ। ਲਗਭਗ 32000 ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ ਅਤੇ 100 ਪਿੰਡਾਂ ਵਿੱਚ ਫ਼ਸਲ ਅੱਧੀ ਜਾਂ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ, ਜੋ ਕਿ ਤਕਰੀਬਨ 55000 ਏਕੜ ਬਣਦੀ ਹੈ। ਲਗਭਗ 18000 ਲੋਕ ਲੋਹੀਆਂ ਵਿੱਚ ਫਸੇ ਹੋਏ ਹਨ ਅਤੇ ਕਿਉਂਜੋ ਪਾਣੀ ਘਟ ਰਿਹਾ ਹੈ ਇਸ ਲਈ ਕਿਸ਼ਤਰੀਆਂ ਨਹੀਂ ਚੱਲ ਸਕਦੀਆਂ ਪਰ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਟਰੈਕਟਰ ਟਰਾਲੀਆਂ ਦਾ ਸਹਾਰਾ ਲੈ ਰਹੇ ਹਨ।ਕਪੂਰਥਲਾ ਵਿੱਚ, 87 ਪਿੰਡ ਪ੍ਰਭਾਵਿਤ ਹੋਏ ਹਨ ਅਤੇ 20 ਪਿੰਡ ਜ਼ਮੀਨ ਤੋਂ ਕਟ-ਆਫ਼ ਹੋ ਗਏ ਹਨ ਜਿਨ੍ਹਾਂ ਵਿੱਚ 1777 ਪਰਿਵਾਰਾਂ ਦੇ 9578 ਵਿਅਕਤੀ ਮੌਜੂਦ ਹਨ। ਇਨ੍ਹਾਂ ਪਿੰਡਾਂ ਵਿੱਚ 4800 ਫੂਡ ਪੈਕੇਟ ਹਵਾਈ ਸੇਵਾ ਰਾਹੀਂ ਪਹੁੰਚਾਏ ਗਏ ਹਨ। 1930 ਯੂਨਿਟਾਂ ਸਮੇਤ 800 ਕਿਲੋ ਦੁੱਧ ਪਾਊਡਰ ਵੀ ਵੰਡੇ ਗਏ ਹਨ। ਹਰੇਕ ਰਾਸ਼ਨ ਯੂਨਿਟ 3 ਦਿਨਾਂ ਲਈ ਕਾਫ਼ੀ ਹੈ। ਹੁਣ ਤੱਕ 325 ਵਿਅਕਤੀਆਂ ਨੂੰ ਇੱਥੋਂ ਬਾਹਰ ਕੱਢਿਆ ਗਿਆ ਹੈ। ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ 233 ਬਚਾਅ ਕਰਮਚਾਰੀ ਅਤੇ 14 ਕਿਸ਼ਤੀਆਂ ਕੰਮ ਵਿੱਚ ਲਗਾਈਆਂ ਗਈਆਂ ਹਨ।ਹੜ੍ਹਾਂ ਤੋਂ ਬਾਅਦ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿÎਭਾਗ ਦੁਆਰਾ ਫੌਗਿੰਗ ਕੀਤੀ ਜਾ ਰਹੀ ਹੈ। ਹੜ੍ਹਾਂ ਦੀ ਮਾਰ ਵਾਲੇ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਕਿਸ਼ਤਰੀਆਂ ਜ਼ਰੀਏ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੋਬਾਇਲ ਮੈਡੀਕਲ ਟੀਮਾਂ ਨੂੰ ਸਥਿਤੀ ਆਮ ਵਰਗੀ ਹੋਣ ਤੱਕ ਪੱਕੇ ਤੌਰ 'ਤੇ ਇਨ੍ਹਾਂ ਪਿੰਡਾਂ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਇਤਾ ਪ੍ਰਦਾਨ ਕਰਨਗੀਆਂ। 

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD