Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਹੜ੍ਹਾਂ ਤੋਂ ਪੀੜਤ ਪਰਿਵਾਰਾਂ ਦੀ ਹਰ ਮਦਦ ਕਰਨ ਲਈ ਤਿਆਰ : ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ

ਹਰਿਆਣਾ ਅਤੇ ਰਾਜਸਥਾਨ ਪੰਜਾਬ ਅੰਦਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਦੇਣ

5 Dariya News

ਸ੍ਰੀ ਆਨੰਦਪੁਰ ਸਾਹਿਬ , 26 Aug 2019

Last updated on: Aug 26, 2019, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਦੇ ਦਰਜਨਾਂ ਪਿੰਡਾਂ ਵਿੱਚ 12 ਟਰੱਕ ਰਾਹਤ ਸਮੱਗਰੀ ਦੇ ਵੰਡੇ ਗਏ। । ਇਸ ਸਮੇਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰੱਕਾਂ ਵਿੱਚ ਲੋਕਾਂ ਦੇ ਖਾਣ-ਪੀਣ ਲਈ ਜਰੂਰੀ ਵਸਤਾਂ ‘ਚ ਆਟਾ, ਦਾਲਾਂ, ਚਾਵਲ, ਪਾਣੀ, ਬਿਸਕੁਟ, ਬਰੈੱਡ, ਮੱਛਰਦਾਨੀਆਂ, ਤਰਪਾਲਾਂ, ਬਿਸਤਰੇ, ਕੱਪੜੇ, ਦਵਾਈਆਂ, ਸਾਬਣ, ਤੇਲ ਤੇ ਹੋਰ ਲੋੜਵੰਦਾਂ ਵਸਤਾਂ ਵੰਡੀਆਂ ਗਈਆਂ। ਇਸ ਸਮੇਂ ਸ਼ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਆਪਣੀ ਐੱਮ.ਐੱਲ.ਏ. ਤਨਖਾਹ ਵਿੱਚੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਰਾਹਤ ਸਮੱਗਰੀ ਖਰੀਦ ਕੇ ਵੰਡੀ ਗਈ। ਇਸ ਸਮੇਂ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਬੀਐਮਬੀ ਵੱਲੋਂ ਪਾਣੀ ਛੱਡਣ ਕਾਰਨ ਪੰਜਾਬ ਅੰਦਰ ਦਰਿਆਵਾਂ ਨੇ ਭਿਆਨਕ ਤਬਾਹੀ ਪੈਦਾ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਪੱਧਰ ਉੱਤੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਇਸ ਸਮੇਂ ਚੰਦੂਮਾਜਰਾ ਨੇ ਕਿਹਾ ਕਿ “ਹਰਿਆਣਾ ਅਤੇ ਰਾਜਸਥਾਨ ਦੋਵੇਂ ਹੀ ਪੰਜਾਬ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਦੇ ਹਨ ਪ੍ਰੰਤੂ ਬਰਸਾਤਾਂ ਦੌਰਾਨ ਇਨ੍ਹਾਂ ਦਰਿਆਵਾਂ ਦੀ ਮਾਰ ਪੰਜਾਬ ਤੇ ਹੀ ਪੈਂਦੀ ਹੈ।  ਉਨ੍ਹਾਂ ਕਿਹਾ ਕਿ ਰਿਪੇਰੀਅਨ ਸਿਧਾਂਤ ਹੜ੍ਹਾਂ ਦੇ ਨੁਕਸਾਨ ਦੇ ਮਾਪਦੰਡ ਦੇ ਅਧਾਰ ਤੇ ਬਿਲਕੁਲ ਸਹੀ ਹੈ, ਕਿਉਂਕਿ ਇਹ ਰਾਜ ਪੰਜਾਬ ਦਰਿਆਈ ਪਾਣੀਆਂ ਦੀ ਵਰਤੋਂ ਕਰਦੇ ਹਨ, ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਨੂੰ ਪੰਜਾਬ ਅੰਦਰ ਦਰਿਆਵਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ।, ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੁਆਰਾ ਛੱਡੇ ਪਾਣੀ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡੀ ਮਾਰ ਪਈ ਹੈ, ਪ੍ਰੰਤੂ ਇਸ ਦੁਆਰਾ ਪੈਦਾ ਕੀਤੀ ਬਿਜਲੀ ਦੀ ਵਰਤੋਂ ਪੰਜਾਬ ਮਾਤਰ ਸਿਰਫ 20 ਪ੍ਰਤੀਸ਼ਤ ਹੀ ਕਰਦਾ ਹੈ। 

ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆ ਕਿਹਾ ਕਿ ਕੈਪਟਨ ਸਰਕਾਰ ਸੂਬੇ ਵਿੱਚ ਹੋ ਰਹੀ ਬਰਸਾਤ ਦੇ ਪਾਣੀ ਦੇ ਪ੍ਰਬੰਧਾਂ ਨੂੰ ਕੰਟਰੋਲ ਹੇਠ ਕਰਨ ਵਿਚ ਨਾਕਾਮ ਸਾਬਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਬਾਦਲ ਦੇ ਸਮੇਂ ਸਵਾਂ ਨਦੀ ਅਤੇ ਸਤਲੁਜ ਦਰਿਆ ਨੂੰ ਚੈਨੇਲਾਈਜ ਕਰਨ ਦਾ ਪ੍ਰੋਜੈਕਟ ਪਾਸ ਹੋ ਕੇ ਰਾਸ਼ੀ ਵੀ ਜਾਰੀ ਹੋ ਚੁੱਕੀ ਸੀ, ਪ੍ਰੰਤੂ ਸਰਕਾਰ ਬਦਲਣ ਕਾਰਨ ਕੰਮ ਨੇਪਰੇ ਨਾ ਚੜ੍ਹਾ ਸਕਿਆ।  ਇਸ ਸਮੇਂ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਨਦੀ ਨੂੰ ਚੈਨੇਲਾਈਜ ਕਰਨ ਲਈ ਪੰਜਾਬ ਸਰਕਾਰ ਨੂੰ ‘ਮਾਡਲ ਸਟੱਡੀ’ ਕਰਨ ਲਈ ਬਣਦੀ ਫ਼ੀਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ, ਪਰ ਕੈਪਟਨ ਸਰਕਾਰ ਦੀ ਨਲਾਇਕੀ ਕਾਰਨ ਬਣਦੀ ਫ਼ੀਸ ਜਮ੍ਹਾਂ ਨਾ ਕਰਵਾਉਣ ਕਾਰਨ ਹਲਕੇ ਵਿੱਚ ਹੜ੍ਹਾਂ ਵਾਲੀ ਖਤਰਨਾਕ ਸਥਿਤੀ ਬਣ ਗਈ ਹੈ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਪਿਛਲੇ ਮਹੀਨੇ ਉਨ੍ਹਾਂ ਦੀ ਅਗਵਾਈ ਵਿੱਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੰਦੂੜ ਅਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਵਫ਼ਦ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਪੰਜਾਬ ਦੇ ਦਰਿਆਵਾਂ ਨੂੰ ਜਲਦ ਤੋਂ ਜਲਦ ਚੈਨੇਲਾਈਜ ਕਰਨ ਦੀ ਮੰਗ ਲੈ ਕੇ ਗਿਆ ਸੀ, ਜਿਸ ਵਿੱਚ ਸਤਲੁਜ, ਘੱਗਰ ਅਤੇ ਸਵਾਂ ਨਦੀ ਮੁੱਖ ਸਨ। ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਕੇਂਦਰੀ ਜਲ ਸਰੋਤ ਮੰਤਰੀ ਦੁਆਰਾ ਪੰਜਾਬ ਸਰਕਾਰ ਵੱਲੋਂ ‘ਮਾਡਲ ਸਟੱਡੀ’ ਲਈ ਬਣਦੀ ਫੀਸ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਲਾਏ ਗਏ, ਜਿਸ ਕਾਰਨ ਇਨ੍ਹਾਂ ਪ੍ਰੋਜੈਕਟਾਂ ਵਿਚ ਦੇਰੀ ਹੋ ਰਹੀ ਹੈ। ਇਸ ਸਮੇਂ ਚੰਦੂਮਾਜਰਾ ਨੇ ਇਸ ਖੇਤਰ ਵਿਚ ਪਾਣੀ ਦੀ ਮਾਰ ਲਈ ਹਲਕੇ ਅੰਦਰ ਕਾਂਗਰਸ ਦੇ ਵਿਧਾਇਕਾਂ ਦੁਆਰਾ ਕਰਵਾਈ ਜਾ ਰਹੀ ਨਿਜ਼ਾਇਜ ਮਾਈਨਿੰਗ ਵੀ ਮੌਜੂਦਾ ਹਾਲਾਤ ਲਈ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੇ ਐਲ.ਐਲ.ਏ ਹੀ ਸਰਕਾਰ ਉੱਪਰ ਮਾਈਨਿੰਗ ਕਰਵਾਉਣ ਦੇ ਦੋਸ਼ ਲਾ ਰਹੇ ਹਨ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀ ਸਹਿ ਤੇ ਹੋ ਰਹੀ ਮਾਈਨਿੰਗ ਦੇ ਗੰਭੀਰ ਸਿੱਟੇ ਹਲਕੇ ਦੇ ਲੋਕਾਂ ਨੂੰ ਭੁਗਤਣੇ ਪੈ ਰਹੇ ਹਨ । ਇਸ ਸਮੇਂ ਉਨ੍ਹਾਂ ਨਾਲ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਜਪਾ ਆਗੂ ਜਤਿੰਦਰ ਸਿੰਘ ਅਟਵਾਲ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸਰਕਲ ਪ੍ਰਧਾਨ ਮਾਸਟਰ ਹਰਜੀਤ ਸਿੰਘ ਅਚਿੰਤ, ਜਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਾਨੀ ਸੱਜਣ ਮੌਜੂਦ ਸਨ।

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD