Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਂਗੂ ਦਾ ਲਾਰਵਾ ਪਾਏ ਜਾਣ ਤੇ ਕੱਟੇ 13 ਚਲਾਨ - ਡਿਪਟੀ ਕਮਿਸ਼ਨਰ

ਸ਼ਹਿਰ ਵਿੱਚ ਐਂਟੀ ਲਾਰਵਾ ਦੀਆਂ 15 ਟੀਮਾਂ ਤਾਇਨਾਤ, ਲੋਕਾਂ ਦੇ ਸਹਿਯੋਗ ਨਾਲ ਪਾਇਆ ਜਾ ਸਕਦਾ ਡੇਂਗੂ ਤੇ ਕਾਬੂ

5 Dariya News

ਅੰਮ੍ਰਿਤਸਰ , 26 Aug 2019

Last updated on: Aug 26, 2019, 00:00 IST

ਡੇਂਗੂ ਬੁਖਾਰ ਦੇ ਮੱਛਰ ਦੀ ਰੋਕਥਾਮ ਵਾਸਤੇ ਸਿਹਤ ਵਿਭਾਗ ਦੇ ਉਦਮਾਂ ਸਦਕਾ ਡੇਂਗੂ ਬੁਖਾਰ ਤੇ ਕਾਬੂ ਪਾਉਣ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੁ ਬੁਖਾਰ ਦੇ ਟੈਸਟ ਅਤੇ ਸੁਪੋਰਟਿਵ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਸ਼ਿਵਦੁਲਾਰ ਸਿੰਘ ਢਿਲੋਂ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸ਼ਹਿਰ ਵਿੱਚ ਐਂਟੀ ਲਾਰਵਾ ਦੀਆਂ 15 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਹਰ ਟੀਮ ਵਿੱਚ ਦੋ ਫੀਲਡ ਵਰਕਰ ਅਤੇ ਇਕ ਮਲਟੀਪਰਪਜ ਵਰਕਰ ਸ਼ਹਿਰ ਵਿੱਚ ਖੜੇ ਪਾਣੀ ਅਤੇ ਛੱਪੜਾ ਵਿੱਚ ਐਂਟੀ ਲਾਰਵਾ ਦਾ ਛਿੜਕਾਓ ਕੀਤਾ ਜਾ ਰਿਹਾ ਹੈ।ਸ: ਢਿਲੋਂ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਬੁਖਾਰ ਤੋਂ ਪ੍ਰਭਾਵਿਤ ਮਰੀਜਾਂ ਵਾਸਤੇ ਸਪੈਸ਼ਲ ਡੇਂਗੂ ਵਾਰਡ ਸਥਾਪਤ ਕੀਤੇ ਗਏ ਹਨ ਅਤੇ ਸ਼ੱਕੀ ਮਰੀਜਾਂ ਦੇ ਬਲੱਡ ਸੈਂਪਲ ਮਾਈਕ੍ਰੋਬਾਇਓਲੋਜੀ ਵਿਭਾਗ ਸਰਕਾਰੀ ਮੈਡੀਕਲ ਕਾਲਜ ਤੋਂ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਪ੍ਰਾਈਵੇਟ /ਸਰਕਾਰੀ ਸੰਸਥਾ ਵਿੱਚ ਡੇਂਗੂ ਦਾ ਲਾਰਵਾ ਮਿਲਣ ਤੇ ਉਸਦਾ ਚਾਲਾਨ ਕੀਤਾ ਜਾਵੇਗਾ। ਸ: ਢਿਲੋਂ ਨੇ ਦੱਸਿਆ ਕਿ ਅੱਜ ਸ਼ਹਿਰ ਵਿੱਚ ਡੇਂਗੂ ਐਂਟੀ ਲਾਰਵਾ ਟੀਮਾਂ ਵਲੋਂ ਸੁੰਦਰ ਨਗਰ,ਅਨ੍ਹਗੜ੍ਹ, ਹਕੀਮਾਂ ਗੇਟ, ਅਤੇ ਮੁਸਤਫਾਬਾਦ ਵਿਖੇ ਚੈਕਿੰਗ ਕੀਤੀ ਗਈ। ਜਿਸ ਦੌਰਾਨ 13 ਚਾਲਾਨ ਕੱਟੇ ਗਏ ਅਤੇ 6500 ਰੁਪਏ ਦਾ ਜੁਰਮਾਨਾ ਵੀ ਵਸੂਲਿਆ ਗਿਆ। ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਤੇ ਪਾਣੀ ਨੂੰ ਖੜਾ ਨਾ ਹੋਣ ਦੇਣ, ਪਾਣੀ ਦੀ ਲੀਕਕੇਜ ਬੰਦ ਕਰਨੀ ਅਤੇ ਪੂਰੀ ਬਾਜੂ ਦੇ ਕੱਪੜੇ ਪਹਿਣਨੇ ਜਾਣ। ਡਾ. ਘਈ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਡੇਂਗੂ ਬੁਖਾਰ ਤੇ ਕਾਬੂ ਪਾਇਆ ਜਾ ਸਕਦਾ ਹੈ।  

ਉਨ੍ਹਾਂ ਕਿਹਾ ਕਿ ਘਰਾਂ ਅਤੇ ਦਫ਼ਤਰਾਂ ਵਿੱਚ ਮੱਛਰ ਭਜਾਓ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਬੁਖਾਰ ਵਿਚ ਕੇਵਲ ਪੈਰਾਸੀਟਾਮੋਲ ਜਾਂ ਕਰੋਸੀਨ ਦੀ ਹੀ ਦਵਾਈ ਲਈ ਜਾਵੇ। ਡਾ. ਘਈ ਨੇ ਜੋਰ ਦਿੰਦਿਆਂ ਕਿਹਾ ਕਿ ਬੁਖਾਰ ਵਿਚ ਐਸਪੀਰਿਨ ਜਾ ਬਰੂਫਨ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।ਡਾ: ਮਦਨ ਮੋਹਨ ਜਿਲ੍ਹਾ ਮਲੇਰੀਆ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਮੱਛਰ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹਰੇਕ ਵਿਭਾਗ ਵਿੱਚ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ  ਜਾ ਰਿਹਾ ਹੈ ਜਿਸ ਤਹਿਤ ਕੂਲਰਾਂ , ਗਮਲਿਆਂ ਆਦਿ ਦੀ ਸਫਾਈ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਮੇਂ ਬੱਚਿਆਂ ਨੂੰ ਡੇਂਗੂ ਬਚਾਓ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਘਰਾਂ ਅੰਦਰ ਪਏ ਕੂਲਰਾਂ ਨੂੰ ਇਕ ਹਫ਼ਤੇ ਵਿੱਚ ਜਰੂਰ ਸਾਫ ਕੀਤਾ ਜਾਵੇ, ਪੂਰੀ ਬਾਜੂ ਦੇ ਕੱਪੜੇ ਪਾਏ ਜਾਣ ਅਤੇ ਦਿਨ ਤੇ  ਰਾਤ ਨੂੰ ਸਾਉਣ ਵੇਲੇ ਮੱਛਰ ਮਾਰ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ। ਡਾ: ਮਦਨ ਮੋਹਨ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਰੋਜਾਨਾ ਫਾਗਿੰਗ ਕਰਵਾਈ ਜਾ ਰਹੀ  ਹੈ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਣ ਤੇ 500 ਰੁਪਏ ਦਾ ਚਲਾਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਹੈਲਪ ਲਾਈਲ ਨੰ: 104 ਤੇ ਸੰਪਰਕ ਕੀਤਾ ਜਾ ਸਕਦਾ ਹੈ।ਜਿਲ੍ਹਾ ਮਲੇਰੀਆ ਅਫਸਰ ਨੇ ਦੱਸਿਆ ਕਿ ਪਿੰਡਾਂ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਗੁਰਦਵਾਰਿਆਂ ਰਾਹੀਂ ਡੇਂਗੂ ਬੁਖਾਰ ਦੇ ਬਚਾਓ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ: ਮਦਨ ਮੋਹਨ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਪੰਜਾਬ ਰੋਡਵੇਜ ਦੇ ਡਿਪੂ ਅਤੇ ਬੱਸ ਸਟੈਂਡ ਵਿਖੇ ਲਗਾਤਾਰ ਫਾਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਮਾਲ ਮੰਡੀ, ਜਹਾਜਗੜ੍ਹ, ਗੋਲਬਾਗ ਦੀਆਂ ਵਰਕਸ਼ਾਪਾਂ ਸਾਈਡ ਅਤੇ ਸ਼ਹਿਰ ਵਿੱਚ ਚੱਲ ਰਹੀਆਂ ਉਸਾਰੀਆਂ ਵੱਲ ਖਾਸ  ਧਿਆਨ ਦੇ ਕੇ ਹਰ ਹਫ਼ਤੇ ਇਨ੍ਹਾਂ ਇਲਾਕਿਆਂ ਵਿੱਚ ਡੇਂਗੂ ਦੀ ਦਵਾਈ ਦਾ ਛਿੜਕਾਓ ਕਰਵਾਇਆ ਜਾ ਰਿਹਾ ਹੇ । 

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD