Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਭਦੌੜ ਵਿਖੇ ਕਰਵਾਇਆ ਸਮਾਗਮ

5 Dariya News

ਭਦੌੜ , 26 Aug 2019

Last updated on: Aug 26, 2019, 00:00 IST

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭਦੌੜ ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੈਡਮ ਨਿਕਿਤਾ ਢੀਂਗਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੇ ਅਤੇ ਲੜਕੀ ਵਿਚ ਕੋਈ ਫ਼ਰਕ ਨਹੀਂ ਕਿਉਂਕਿ ਲੜਕੀਆਂ ਹਰ ਖੇਤਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਹਮੇਸ਼ਾਂ ਤਰੱਕੀ ਕਰਦਾ ਹੈ ਜੋ ਆਪਣੀ ਬੇਟੀ ਨੂੰ ਅੱਗੇ ਵੱਧਣ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਲਈ ਸਾਨੂੰ ਲੜਕੀ ਤੇ ਲੜਕੇ ਵਿਚਲੇ ਭੇਦਭਾਵ ਨੂੰ ਖ਼ਤਮ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਬੇਟੀ ਨੂੰ ਕੁੱਖ ਵਿੱਚ ਕਤਲ ਕਰਕੇ ਉਸ ਤੋਂ ਜਿਊਣ ਦਾ ਹੱਕ ਖੋਹਣ ਦਾ ਕਿਸੇ ਨੂੰ ਵੀ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ ਪੜ੍ਹੀ-ਲਿਖੀ ਬੱਚੀ ਹੀ ਸਮਾਜ ਸੁਧਾਰ 'ਚ ਅਹਿਮ ਯੋਗਦਾਨ ਪਾ ਸਕਦੀ ਹੈ, ਇਸ ਲਈ ਧੀਆਂ ਨੂੰ ਸਮਾਜ ਵਿੱਚ ਵਧਣ-ਫੁੱਲਣ, ਪੜ੍ਹਨ-ਲਿਖਣ ਅਤੇ ਹਰ ਖੇਤਰ ਵਿੱਚ ਲੜਕਿਆਂ ਦੇ ਸਮਾਨ ਤਰੱਕੀ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ।ਸਮਾਗਮ ਦੌਰਾਨ 115 ਨਵ ਜੰਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਵੰਡੀਆ ਗਈਆਂ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD