Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਗੁਲਮੋਹਰ ਤੇ ਅਮਲਤਾਸ ਦੇ ਫੁੱਲਾਂ ਨਾਲ ਲੱਦੇ ਰੁੱਖਾਂ ਨਾਲ ਮਹਿਕੇਗੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਅਤੇ ਆਲੇ ਦੁਆਲੇ ਫੁੱਲਾਂ ਦੇ ਰੁੱਖ ਲਗਾਉਣ ਦੀ ਵਿਸ਼ਾਲ ਮੁਹਿੰਮ ਸ਼ੁਰੂ

5 Dariya News

ਚੰਡੀਗੜ , 26 Aug 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਹੁਣ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਲੇ ਦੁਆਲੇ ਫੁੱਲਾਂ ਦੇ ਰੁੱਖ ਅਤੇ ਫੁੱਲ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਹੈ। ਨਵੰਬਰ ਮਹੀਨੇ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਡੇ ਸਮਾਗਮ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਫੁੱਲਾਂ ਨਾਲ ਲੱਦਿਆ ਇਹ ਇਤਿਹਾਸਕ ਨਗਰ ਸੁੰਦਰ ਨਜ਼ਾਰਾ ਪੇਸ਼ ਕਰੇਗਾ।ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਅੱਜ ਇਥੇ ਦਿੱਤੀ ਜਾਣਕਾਰੀ ਅਨੁਸਾਰ ਇਹ ਪ੍ਰਾਜੈਕਟ ਬਾਗਬਾਨੀ ਵਿਭਾਗ ਨੂੰ ਸੌਂਪਿਆ ਗਿਆ ਹੈ ਅਤੇ ਇਸ ਵਿਭਾਗ ਦੇ ਡਾਇਰੈਕਟਰ ਨੂੰ ਸਮੁੱਚੀ ਪੌਦੇ ਲਗਾਉਣ ਦੀ ਮੁਹਿੰਮ ਦੀ ਨਿਗਰਾਨੀ ਕਰਨ ਲਈ ਨੋਡਲ ਅਧਿਕਾਰੀ ਵਜੋਂ ਨਿਯੁਕਤ ਕੀਤਾ ਹੈ ਗੁਲਮੋਹਰ ਅਤੇ ਅਮਲਤਾਸ ਦੇ 550 ਰੁੱਖ ਲਗਾਉਣ ਦੇ ਇਸ ਮਹੱਤਵਪੂਰਨ ਪ੍ਰਾਜੈਕਟ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਪਵਿੱਤਰ ਵੇਈਂ ਨਦੀ ਦੇ ਕਿਨਾਰੇ ਲਗਭਗ 300 ਪੌਦੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ ਅਤੇ ਪਵਿੱਤਰ ਸ਼ਹਿਰ ਤੇ 'ਪਿੰਡੇ ਬਾਬੇ ਨਾਨਕ ਦਾ' ਨੂੰ ਜਾਣ ਵਾਲੀਆਂ ਸੜਕਾਂ ਦੇ ਦੋਵਾਂ ਪਾਸਿਆਂ 'ਤੇ ਫੁੱਲਾਂ ਦੀਆਂ ਕਿਆਰਿਆਂ ਬਣਾਈਆਂ ਜਾਣਗੀਆਂ।ਕਪੂਰਥਲਾ ਦੇ ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ 1100 ਮਨਰੇਗਾ ਮਜ਼ਦੂਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਪਵਿੱਤਰ ਵੇਈਂ ਨਦੀ ਦੇ ਕਿਨਾਰੇ ਚਾਰ ਲੱਖ ਫੁੱਲਦਾਰ ਪੌਦੇ ਲਗਾਏ ਜਾਣ ਮੌਕੇ ਸ਼ਾਮਲ ਹੋਏ। ਇਸ ਤੋਂ ਇਲਾਵਾ ਚਾਰ ਏਕੜ ਵਿੱਚ ਪਿੰਡ ਬੱਸੋਵਾਲ ਦੇ ਬਾਹਰੀ ਹਿੱਸੇ ਵਿੱਚ ਬਣਾਏ ਜਾ ਰਹੇ ਵੀ.ਵੀ.ਆਈ.ਪੀ. ਹੈਲੀਪੈਡ ਦੇ ਆਲੇ-ਦੁਆਲੇ ਸੇਲੋਸ਼ੀਆ, ਕ੍ਰਿਸਟਾਟਾ, ਫਰੈਂਚ ਮੈਰੀਗੋਲਡ ਲੈਮਨ, ਫਰੈਂਚ ਮੈਰੀਗੋਲਡ ਓਰੇਂਜ, ਸੇਲੋਸੀਆ ਪਲੂਮੋਸਾ, ਗੋਮਫ੍ਰੇਨਾ ਪਰਪਲ ਅਤੇ ਕੌਸਮਸ ਬਿਪਿਨੇਟਸ ਵਰਗੀਆਂ ਵਿਭਿੰਨ ਕਿਸਮਾਂ ਦੇ ਫੁੱਲ ਲਗਾਏ ਜਾਣਗੇ। ਇਸ ਪਵਿੱਤਰ ਮੌਕੇ ਦੀ ਯਾਦ ਵਿਚ ਉੱਚੇ ਮਿੱਟੀ ਦੇ ਪਲੇਟਫਾਰਮ 'ਤੇ ਮੈਰੀਗੋਲਡ ਫੁੱਲਾਂ ਨਾਲ 550 ਲਿਖਣ ਦਾ ਵੀ ਫੈਸਲਾ ਲਿਆ ਗਿਆ ਹੈ।ਇਸ ਅਹਿਮ ਕੰਮ ਨੂੰ ਨੇਪਰੇ ਚਾੜ੍ਹਨ ਲਈ ਇਕ ਉੱਘੇ ਫੁੱਲ ਵਿਗਿਆਨੀ ਅਵਤਾਰ ਸਿੰਘ ਢੀਂਡਸਾ ਅਤੇ ਐਡਵੋਕੇਟ ਹਰਪ੍ਰੀਤ ਸੰਧੂ ਨਾਲ ਮਿਲ ਕੇ ਬਾਗਬਾਨੀ, ਲੋਕ ਨਿਰਮਾਣ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਯੋਜਨਾ ਨੂੰ ਮੁਕੰਮਲ ਕਰਨ ਦਾ ਸੰਕਲਪ ਲਿਆ ਹੈ। ਇਹ ਫੁੱਲ ਅਕਤੂਬਰ ਦੇ ਅਖੀਰਲੇ ਹਫ਼ਤੇ ਵਿਚ ਖਿੜ੍ਹਣਗੇ ਅਤੇ ਜਨਵਰੀ ਤੱਕ ਖਿੜ੍ਹੇ ਰਹਿਣਗੇ। ਫੁੱਲਾਂ ਦੀਆਂ ਇਨ੍ਹਾਂ ਵੱਖ-ਵੱਖ ਕਿਸਮਾਂ ਦੀ ਪਨੀਰੀ ਲਈ ਸੁਲਤਾਨਪੁਰ ਲੋਧੀ ਵਿੱਚ ਡੇਢ ਤੋਂ ਦੋ ਏਕੜ ਰਕਬੇ ਵਿੱਚ ਨਰਸਰੀ ਬਣਾਈ ਗਈ ਹੈ।ਇਹ ਗੱਲ ਜ਼ੇਰੇ ਗੌਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ। ਇਹ ਕੰਮ ਜੰਗਲਾਤ ਵਿਭਾਗ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਸੌਂਪਿਆ ਗਿਆ।

 

Tags: Spokesman Punjab Govt , DC Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD