Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਵਾਤਾਵਰਣ ਸ਼ੁਧਤਾ ਲਈ ਰੁੱਖ ਲਗਾਉਣੇ ਹੀ ਗਲੋਬਲ ਵਾਰਮਿੰਗ ਦਾ ਅਸਲ ਹੱਲ : ਬਾਬਾ ਹਰਨਾਮ ਸਿੰਘ ਖਾਲਸਾ

ਦਮਦਮੀ ਟਕਸਾਲ ਨੇ ਦਰਜਨਾਂ ਪੰਚਾਇਤਾਂ ਨੂੰ 15 ਹਜਾਰ ਛਾਂਅਦਾਰ ਬੂਟੇ ਵੰਡਦਿਆਂ ਹਰਿਆਵਲੀ ਮੁਹਿੰਮ ਦਾ ਕੀਤਾ ਆਗਾਜ਼।

5 Dariya News

ਮਹਿਤਾ/ ਅੰਮ੍ਰਿਤਸਰ , 27 Aug 2019

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵੱਧਦੇ ਹਵਾ ਪ੍ਰਦੂਸ਼ਣ ਦੀ ਸਮਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਾਤਾਵਰਣ ’ਚ ਸ਼ੁਧਤਾ ਬਣਾਈ ਰਖਣਾ ਹੀ ਗਲੋਬਲ ਵਾਰਮਿੰਗ ਦਾ ਅਸਲ ਹੱਲ ਹੈ, ਜਿਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਦੇ ਹੈਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ (50 ਸਾਲਾ) ਨੂੰ ਸਮਰਪਿਤ ਬੂਟੇ ਵੰਡਦਿਆਂ ਵਾਤਾਵਰਨ ਸ਼ੁਰਧਾ ਪ੍ਰਤੀ ਰੁੱਖ ਲਗਾਉਣ ਦੀ ਹਰਿਆਵਲੀ ਮੁਹਿੰਮ ਦਾ ਆਗਾਜ਼ ਕਰ ਰਹੇ ਸਨ। ਅੱਜ ਇਸ ਮੁਹਿੰਮ ਤਹਿਤ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਚੈਰੀਟੇਬਲ ਟਰਸਟ ਅਤੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਵਲੋਂ ਇਲਾਕੇ ਦੀਆਂ 6 ਦਰਜਨ ਪੰਚਾਇਤਾਂ ਨੂੰ 15 ਹਜਾਰ ਛਾਂਅਦਾਰ ਬੂਟੇ ਵੰਡੇ ਗਏ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਭਰੂਣ ਹਤਿਆ, ਦਾਜ, ਨਸ਼ਾ ਆਦਿ ਸਮਾਜਿਕ ਬੁਰਾਈਆਂ ਚਿੰਤਾ ਦਾ ਵਿਸ਼ਾ ਹਨ, ਜਿਨਾਂ ਦਾ ਖਾਤਮਾ ਜਰੂਰੀ ਹੈ। ਪਰ ਉਥੇ ਹੀ ਇਕ ਹੋਰ ਅਫਸੋਸਨਾਕ ਜੋ ਕਿ ਇਕ ਕੌੜਾ ਸੱਚ ਇਹ ਵੀ ਹੈ ਕਿ ਪ੍ਰਦੂਸ਼ਣ ਰਾਹੀਂ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਰਾਸਤ ਵਿਚ ਕੇਵਲ ਜ਼ਹਿਰੀਲਾ ਵਾਤਾਵਰਨ ਅਤੇ ਨਾਮੁਰਾਦ ਬਿਮਾਰੀਆਂ ਦਾ ਸੰਤਾਪ ਦੇਣ ਜਾ ਰਹੇ ਹਾਂ। ਉਹਨਾਂ ਕਿਹਾ ਕਿ ਨਿੱਤ ਨਵੀਆਂ ਵਿਗਿਆਨਕ ਖੋਜਾਂ ਦੇ ਸਿੱਟੇ, ਮਨੁੱਖ ਵਲੋਂ ਮੁਨਾਫੇ ਦੀ ਦੌੜ ਤਹਿਤ ਬੇਤਹਾਸ਼ਾ ਉਦਯੋਗੀਕਰਨ ਅਤੇ ਆਪਣੇ ਮੁਫਾਦਾਂ ਲਈ ਕੁਦਰਤੀ ਸਾਧਨਾਂ ਨਾਲ ਕੀਤਾ ਜਾ ਰਿਹਾ ਖਿਲਵਾੜ ਆਦਿ ਨੇ ਸਮੁੱਚੇ ਵਾਤਾਵਰਨ ਨੂੰ ਗੰਭੀਰ ਅਤੇ ਖਤਰਨਾਕ ਹਾਲਤ ਤੱਕ ਪ੍ਰਦੂਸ਼ਿਤ ਕਰਕੇ ਰਖ ਦਿਤਾ ਹੋਇਆ ਹੈ। ਉਹਨਾਂ ਕਿਹਾ ਕਿ ਵਾਤਾਵਰਨ ਵਿਚ ਆ ਰਹੀਆਂ ਨਾਕਾਰਾਤਮਕ ਤਬਦੀਲੀਆਂ ਕਾਰਨ ਜਿਥੇ ਅਸੀਂ ਕੁਦਰਤੀ ਆਫਤਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਾਂ ਉਥੇ ਹੀ ਹੁਣ ਵੀ ਅਸੀਂ ਨਾ ਸੰਭਲੇ ਤਾਂ ਨੇੜੇ ਭਵਿਖ ਵਿਚ ਵਾਪਰਨ ਵਾਲੀਆਂ ਵਿਸ਼ਵ ਪੱਧਰੀ ਤ੍ਰਾਸਦੀਆਂ ਨਾਲ ਵੀ ਸਾਨੂੰ ਦੋ ਚਾਰ ਹੋਣਾ ਪਵੇਗਾ। ਮੌਸਮ ਦੀ ਤਬਦੀਲੀ ਕਾਰਨ ਜਿਥੇ ਇਕ ਪਾਸੇ ਡੋਬਾ ਹੈ ਤਾਂ ਉਥੇ ਦੂਜੇ ਪਾਸੇ ਜਬਰਦਸਤ ਸੋਕਾ ਮੂਹ ਅੱਡੀ ਖੜਾ ਹੈ। ਅਜਿਹੀ ਸਥਿਤੀ ਵਿਚ ਰੁੱਖ ਹੀ ਸਾਡੇ ਲਈ ਸੱਚੇ ਮਿੱਤਰ ਬਣ ਕੇ ਸਹਾਈ ਸਿੱਧ ਹੋ ਸਕਦੇ ਹਨ। ਪ੍ਰਕਿਰਤੀ ਦੇ ਸੰਤੁਲਨ ਨੂੰ ਕਾਇਮ ਰਖਣ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਈ ਰਖਣ ਵਿਚ ਰੁੱਖ ਅਹਿਮ ਰੋਲ ਅਦਾ ਕਰਦੇ ਹਨ। ਉਹਨਾਂ ਵੱਧਦੇ ਪ੍ਰਦੂਸ਼ਣ ਅਤੇ ਆਲਮੀ ਤਪਸ਼ ਦੀ ਸਮਸਿਆ ਤੋਂ ਨਿਜਾਤ ਪਾਉਣ ਲਈ ਪੰਚਾਇਤਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਾਉਣ, ਦੂਜਿਆਂ ਨੂੰ ਵੀ ਇਸ ਕਾਰਜ ਲਈ ਪ੍ਰੇਰਿਤ ਕਰਨ ਅਤੇ ਰੁੱਖਾਂ ਪੌਦਿਆਂ ਦੀ ਵਧੀਆ ਢੰਗ ਅਤੇ ਪੂਰੀ ਤਨਦੇਹੀ ਨਾਲ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੌਜੂਦ ਪੰਚਾਇਤਾਂ ਅਤੇ ਸੰਗਤ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਸੇਵਾ ਸੰਭਾਲ ਦਾ ਭਰੋਸਾ ਦਿਤਾ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD