Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਦਮਦਮੀ ਟਕਸਾਲ ਪਹੁੰਚਿਆ

ਧਾਰਮਿਕ ਪ੍ਰੋਫੈਸਰ ਦਾ ਗੁਰਮਤਿ 'ਤੇ ਵਿਅੰਗ ਕੱਸਣਾ ਬਰਦਾਸ਼ਤ ਤੋਂ ਬਾਅਦ, ਵੀ ਸੀ ਸਖਤ ਕਾਰਵਾਈ ਕਰੇ: ਬਾਬਾ ਹਰਨਾਮ ਸਿੰਘ ਖਾਲਸਾ

5 Dariya News

ਅਮ੍ਰਿਤਸਰ , 28 Aug 2019

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਜਾ ਚੁੱਕੇ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਸਾਬਕਾ ਪ੍ਰੋਫੈਸਰ ਵਲੋਂ ਆਪਣੀ ਗਲਤ ਪਛਾਣ ਦਸ ਕੇ ਗੂਹੜੀ ਸਾਂਝ ਪਾਉਦਿਆਂ ਰੋਡੀਓ 'ਤੇ ਗਲਬਾਤ ਦੌਰਾਨ ਯੂਨੀ. ਦੇ ਗੁਰਸਿੱਖ ਵਿਦਿਆਰਥੀਆਂ, ਗੁਰੂ ਸਿਧਾਂਤ, ਗੁਰੂ ਸਾਹਿਬਾਨ ਅਤੇ ਦਮਦਮੀ ਟਕਸਾਲ ਪ੍ਰਤੀ ਗਲਤ ਸ਼ਬਦਾਵਲੀ ਵਰਤਦਿਆਂ ਮਜਾਕ ਉਡਾਉਣ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਅਤੇ ਦਮਦਮੀ ਟਕਸਾਲ ਕੋਲ ਪਹੁੰਚ ਗਿਆ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪੀ ਐਚ ਡੀ ਸਕਾਲਰ ਗੁਰਵਿੰਦਰ ਸਿੰਘ ਅਤੇ ਧਾਰਮਿਕ ਅਧਿਐਨ ਦੇ ਵਿਦਿਆਰਥੀ ਬਿਕਰਮ ਜੀਤ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦੋ ਵਖ ਵਖ ਮੰਗ ਪਤਰ ਸੌਪਿਆ ਗਿਆ, ਜਿਸ ਵਿਚ ਡੂੰਘੀ ਸਾਜ਼ਿਸ਼ ਤਹਿਤ ਨੇਕੀ ਨਾਲ ਸਾਂਝ ਪਾਉਦਿਆਂ ਗੁਰਸਿੱਖੀ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਧਰਮਿਕ ਪ੍ਰੋਫੈਸਰ ਖਿਲਾਫ ਸਿੱਖੀ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ।  ਇਸ ਤੋਂ ਪਹਿਲਾਂ ਉਹਨਾਂ ਵਲੋਂ ਪੁਲੀਸ ਪ੍ਰਸ਼ਾਸਨ ਨੂੰ ਵੀ ਦੋਸ਼ੀ ਵਿਰੁਧ ਕਾਰਵਾਈਕਰਨ ਲਈ ਸ਼ਿਕਾਇਤ ਕੀਤੀ ਗਈ। ਸ਼ਿਕਾਇਤ ਕਰਤਾਵਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਇਕ ਸਾਬਕਾ ਪ੍ਰੋਫੈਸਰ ਨੇ ਨੇਕੀ ਨਾਲ ਉਸ ਦੀ 'ਰੇਡੀਓ ਵਿਰਸਾ' 'ਤੇ ਗਲ ਕਰਦਿਆਂ ਡੂੰਘੀ ਸਾਜ਼ਿਸ਼ ਤਹਿਤ ਆਪਣੇ ਆਪ ਨੂੰ ਸਕਾਲਰ ਗੁਰਵਿੰਦਰ ਸਿੰਘ ਦਸਿਆ ਅਤੇ ਯੂਨੀ. 'ਚ ਪੜ੍ਹ ਰਹੇ ਗੁਰਸਿੱਖ ਵਿਦਿਆਰਥੀਆਂ, ਗੁਰੂ ਸਾਹਿਬਾਨ ਅਤੇ ਦਮਦਮੀ ਟਕਸਾਲ ਪ੍ਰਤੀ ਭਦੀ ਸ਼ਬਦਾਵਲੀ ਵਰਤਦਿਆਂ ਉਹਨਾਂ ਦੇ ਸ਼ਾਨ ਦੇ ਖਿਲਾਫ ਗਲਾਂ ਕੀਤੀਆਂ । ਗਲਤਫੈਮੀ ਅਤੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਗਈ। ਮੰਗ ਪਤਰ ਸਿੰਘ ਸਾਹਿਬ ਦੇ ਪੀ ਏ ਜਸਪਾਲ ਸਿੰਘ ਨੇ ਹਾਸਲ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦੋਸ਼ੀ ਖਿਲਾਫ ਕਾਰਵਾਈ ਦਾ ਭਰੋਸਾ ਦਿਤਾ ਗਿਆ ਹੈ।ਇਸੇ ਦੌਰਾਨ ਪ੍ਰੋ: ਸਰਚਾਂਦ ਸਿੰਘ ਨੇ ਦਸਿਆ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਸਿਧਾਂਤ ਦਾ ਨਿਰਾਦਰ ਕਰਨ ਲਈ ਉਕਤ ਸਾਬਕਾ ਪ੍ਰੋਫੇਸਰ ਦੀ ਸਖਤ ਅਲੋਚਨਾ ਕੀਤੀ ਅਤੇ ਕਿਹਾ ਕਿ ਸਿਖੀ ਭੇਸ 'ਚ ਗੁਰਮਤਿ ਵਿਰੋਧੀ ਪ੍ਰਚਾਰ ਅਤੇ ਸਾਜ਼ਿਸ਼ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਖਾਸਕਰ ਯੂਨੀਵਰਸਿਟੀ ਵਰਗੇ ਅਹਿਮ ਤੇ ਉਚ ਸਿਖਿਆ ਸੰਸਥਾਵਾਂ 'ਚ ਅਧਿਆਪਨ ਕਾਰਜ 'ਚ ਲਗੇ ਜਿਮੇਵਾਰ ਵਿਅਕਤੀਆਂ ਨੂੰ ਅਜਿਹਾ ਕਰਨ ਦੀ ਇਜਾਜਤ ਕਦੀ ਵੀ ਨਹੀਂ ਦਿਤੀ ਜਾ ਸਕਦੀ। ਉਹਨਾਂ ਨੇਕੀ ਅਤੇ ਉਕਤ ਪ੍ਰੋਫੈਸਰ ਦੀ ਡੂੰਘੀ ਸਾਜਿਸ਼ ਅਤੇ ਪੰਥ ਵਿਰੋਧੀ ਤਾਕਤਾਂ ਪ੍ਰਤੀ ਵਿਦਿਆਰਥੀਆਂ ਵਲੋਂ ਸੁਚੇਤ ਰਹਿਣ 'ਤੇ ਤਸਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਣਗੇ ਅਤੇ ਦੋਸ਼ੀਆਂ ਦੀ ਸਾਰੀ ਸਚਾਈ ਜਲਦ ਸੰਗਤ ਸਾਹਮਣੇ ਲਿਆਂਦਾ ਜਾਵੇਗਾ।  ਉਨਾਂ ਪੁਲੀਸ ਪ੍ਰਸ਼ਾਸਨ ਅਤੇ ਯੂਨੀ. ਦੇ ਵੀ ਸੀ ਸ: ਜਸਪਾਲ ਸਿੰਘ ਨੂੰ ਵੀ ਮਾਮਲੇ ਦੀ ਗੰਭੀਰਤਾ ਨੂੰ ਸਮਝਣ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਖਿਲਾਫ ਕਾਰਵਾਈ ਕਰਨ ਲਈ ਕਿਹਾ।

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD