Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ 28 ਹੋਰ ਪਿੰਡਾਂ ਦੀ ਬਦਲੇਗੀ ਨੁਹਾਰ

ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ 14 ਕਰੋੜ ਰੁਪਏ ਜਾਰੀ, ਹਰੇਕ ਪਿੰਡ 'ਤੇ ਖਰਚੇ ਜਾਣਗੇ 50 ਲੱਖ ਰੁਪਏ

5 Dariya News

ਚੰਡੀਗੜ੍ਹ , 28 Aug 2019

Last updated on: Aug 28, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੇਂਡੂ ਵਿਕਾਸ ਫੰਡ 'ਚੋਂ 14 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਚਰਨ ਛੋਹ ਪ੍ਰਾਪਤ 63 ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ 59.50 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਵਿੱਚੋਂ 35 ਪਿੰਡਾਂ ਲਈ 17.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦਾ ਵਿਕਾਸ ਮਗਨਰੇਗਾ ਦੇ ਸਹਿਯੋਗ ਕੀਤਾ ਜਾਵੇਗਾ।ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਡਿਪਟੀ ਕਮਿਸ਼ਨਰਾਂ ਨੂੰ ਪ੍ਰਤੀ ਪਿੰਡ 50 ਲੱਖ ਰੁਪਏ ਦੇ ਹਿਸਾਬ ਨਾਲ ਫੰਡ ਮਿਲਣਗੇ। ਇਨ੍ਹਾਂ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਛੇ ਅਜਿਹੇ ਪਿੰਡਾਂ ਧਰਮਕੋਟ, ਸੌਰਾਈਆਂ, ਰਾਮ ਤੀਰਥ, ਕੱਥੂਨੰਗਲ, ਅੱਡਾ ਕੱਥੂਨੰਗਲ ਅਤੇ ਕੱਥੂਨੰਗਲ ਖੁਰਦ ਦੇ ਵਿਕਾਸ ਲਈ 50 ਲੱਖ ਰੁਪਏ ਦੇ ਹਿਸਾਬ ਨਾਲ ਤਿੰਨ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਬਠਿੰਡਾ ਵਿੱਚ ਕੱਚੀ ਭੁੱਚੋ ਲਈ 50 ਲੱਖ ਰੁਪਏ, ਗੁਰਦਾਸਪੁਰ ਜ਼ਿਲ੍ਹੇ ਵਿੱਚ ਕੀੜੀ ਅਫ਼ਗਾਨਾ ਅਤੇ ਕਥਿਆਲਾ ਲਈ ਇੱਕ ਕਰੋੜ ਰੁਪਏ, ਲੁਧਿਆਣਾ ਜ਼ਿਲ੍ਹੇ ਵਿੱਚ ਢਾਂਡਰਾ, ਸੋਢੀਵਾਲ ਅਤੇ ਅਗਵਾੜ ਲੋਪੋ ਲਈ 1.50 ਕਰੋੜ ਰੁਪਏ, ਮੋਗਾ ਜ਼ਿਲ੍ਹੇ ਵਿੱਚ ਪਿੰਡ ਫਤਿਹਗੜ੍ਹ ਕੋਰੋਟਾਣਾ ਲਈ 50 ਲੱਖ ਰੁਪਏ, ਸੰਗਰੂਰ ਜ਼ਿਲ੍ਹੇ ਵਿੱਚ ਪਿੰਡ ਮਸਤੂਆਣਾ, ਟਲ ਘਨੌਰ, ਖੁਰਾਣਾ, ਭਲਵਾਨ, ਭੱਦਲਵੱਢ, ਢਡੋਗਲ, ਖੇੜੀ ਜੱਟਾਂ ਅਤੇ ਭਸੌੜ ਲਈ 4 ਕਰੋੜ ਰੁਪਏ ਜਾਰੀ ਕੀਤੇ ਗਏ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਜਲਾਲਾਬਾਦ, ਕੋਰੇਵਧਾਨ ਅਤੇ ਦਿਆਲਪੁਰ ਲਈ 1.50 ਕਰੋੜ ਰੁਪਏ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫਤਿਹਪੁਰ ਕੋਠੀ, ਕੋਠੀ, ਕਾਂਗੜ ਅਤੇ ਸਾਰੰਗਵਾਲ ਲਈ ਦੋ ਕਰੋੜ ਰੁਪਏ ਜਾਰੀ ਕੀਤੇ ਗਏ।ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਪਿੰਡਾਂ ਨੂੰ ਇਸ ਸ਼ਰਤ 'ਤੇ ਫੰਡ ਜਾਰੀ ਕੀਤੇ ਗਏ ਹਨ ਕਿ ਇਸ ਨਾਲ ਸਿਰਫ਼ ਮਹੱਤਵਪੂਰਨ ਕਾਰਜ ਸ਼ੁਰੂ ਕਰਕੇ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD