Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਐਫ.ਡੀ.ਏ ਅਤੇ ਸੀ.ਆਈ.ਏ. ਦੀ ਸਾਂਝੀ ਟੀਮ ਵਲੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਜਬਤ

90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

5 Dariya News

ਫਰੀਦਕੋਟ , 28 Aug 2019

ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ (ਐਫ.ਡੀ.ਏ.) ਅਤੇ ਸੀ.ਆਈ.ਏ. ਦੀਆਂ ਟੀਮਾਂ ਵਲੋਂ ਸਾਂਝੀ ਕਾਰਵਾਈ ਕਰਦਿਆਂ ਫਰੀਦਕੋਟ ਵਿਖੇ ਇਕ ਕੈਮਿਸਟ ਕੋਲੋਂ ਨਾਰਕੋਟਿਕ ਡਰੱਗਜ਼ ਐਂਡ ਸਾਇਕੋਟ੍ਰੋਪਿਕ ਸਬਟਾਂਸਿਸ ਐਕਟ, 1985 ਤਹਿਤ ਪਾਬੰਦੀਸ਼ੁਦਾ ਦਵਾਈਆਂ ਭਾਰੀ ਮਾਤਰਾ ਵਿਚ ਜ਼ਬਤ ਕੀਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਐਫ.ਡੀ.ਏ., ਸ. ਕੇ. ਐਸ. ਪਨੂੰ ਨੇ ਦੱਸਿਆ ਕਿ ਮੰਗਲਵਾਰ ਦੀ ਦੇਰ ਸ਼ਾਮ ਪੁਰਾਣਾ ਬਸ ਸਟੈਂਡ, ਜ਼ਿਲ੍ਹਾ ਫਰੀਦਕੋਟ ਨਜ਼ਦੀਕ ਮੈਸਰਜ਼ ਫਰੈਂਡਜ਼ ਮੈਡੀਕਲ ਏਜੰਸੀ ਵਿਖੇ ਕੀਤੀ ਗਈ ਛਾਪੇਮਾਰੀ ਵਿਚ ਆਦਤ ਪਾਉਣ ਵਾਲੀਆਂ 11 ਤਰ੍ਹਾਂ ਦੀਆਂ ਦਵਾਈਆਂ ਜਿਹਨਾਂ ਵਿਚ ਜ਼ਿਆਦਾਤਰ ਟਰਾਮਾਡੋਲ, ਡਾਇਫੈਨੋਜ਼ਾਈਲੇਟ ਤੇ ਬੁਪਰੀਨੌਰਫਿਨ ਦੀਆਂ ਗੋਲੀਆਂ ਸ਼ਾਮਲ ਹਨ, ਦੀਆਂ ਕੁੱਲ 2555 ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਟੋਰ ਨੇ ਫਾਰਮ 16 ਵਿਚ ਬਿਨ੍ਹਾਂ ਕੋਈ ਖਰੀਦ ਰਿਕਾਰਡ ਦਰਜ ਕੀਤੇ 28 ਪ੍ਰਕਾਰ ਦੀਆਂ ਐਲੋਪੈਥਿਕ ਦਵਾਈਆਂ ਦਾ ਭੰਡਾਰ ਵੀ ਰੱਖਿਆ ਹੋਇਆ ਸੀ। ਬਿਨ੍ਹਾਂ ਰਿਕਾਰਡ ਵਾਲੀਆਂ ਜ਼ਬਤ ਕੀਤੀਆਂ ਇਹਨਾਂ ਦਵਾਈਆਂ ਵਿਚ 3040 ਗੋਲੀਆਂ, 62 ਕਿੱਟਾਂ, ਇੰਜੈਕਸ਼ਨ ਦੀਆਂ 70 ਸ਼ੀਸ਼ੀਆਂ ਸਮੇਤ ਕੁੱਲ 34887 ਦਵਾਈਆਂ ਸ਼ਾਮਲ ਹਨ।ਇਸ ਛਾਪੇਮਾਰੀ ਤੋਂ ਬਾਅਦ ਟੀਮ ਵਲੋਂ ਫਰਮ ਦੇ ਮਾਲਕ ਦੀ ਰਿਹਾਇਸ਼ ਦੀ ਤਲਾਸ਼ੀ ਵੀ ਲਈ ਗਈ। ਐਫ.ਡੀ.ਏ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਘਰ ਦੀ ਬੇਸਮੈਂਟ ਵਿਚੋਂ ਐਨ.ਡੀ.ਪੀ.ਐਸ. ਐਕਟ ਤਹਿਤ ਪਾਬੰਦੀਸ਼ੁਦਾ 33 ਪ੍ਰਕਾਰ ਦੀਆਂ ਦਵਾਈਆਂ ਜਿਹਨਾਂ ਵਿਚ ਟਰਾਮਾਡੋਲ, ਡਾਇਫੈਨੋਜ਼ਾਈਲੇਟ ਤੇ ਬੁਪਰੀਨੌਰਫਿਨ, ਅਲਪਰਾਜ਼ੋਲਮ ਅਤੇ ਕਲੋਂਜ਼ੀਪਾਮ ਸ਼ਾਮਲ ਹਨ, ਬਰਾਮਦ ਕੀਤੀਆਂ ਗਈਆਂ। ਆਦੀ ਬਣਾਉਣ ਵਾਲੀਆਂ ਕੁੱਲ 65845 ਗੋਲੀਆਂ, 119 ਟੀਕੇ ਅਤੇ 30 ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ।ਪੁਲਿਸ ਵਲੋਂ ਇਸ ਮੈਡੀਕਲ ਏਜੰਸੀ ਦੇ ਮਾਲਕ ਦੀ ਰਿਹਾਇਸ਼ ਤੋਂ ਲਗਭਗ 90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਸਟੋਰ/ਘਰ ਦਾ ਮਾਲਕ ਪੁਲਿਸ ਦੀ ਹਿਰਾਸਤ ਵਿਚ ਹੈ ਜਿਸ ਖਿਲਾਫ ਪੁਲਿਸ ਵਲੋਂ ਥਾਣਾ ਸਿਟੀ, ਫਰੀਦਕੋਟ ਵਿਖੇ ਧਾਰਾ 22/61/85 ਤਹਿਤ ਮਿਤੀ 27/08/2019 ਨੂੰ ਐਫ.ਆਈ.ਆਰ. ਨੰਬਰ 209 ਦਰਜ ਕਰ ਲਈ ਗਈ ਹੈ।ਸ. ਪਨੂੰ ਨੇ ਦੱਸਿਆ ਕਿ ਮੈਸਰਜ਼ ਫਰੈਂਡਸ ਮੈਡੀਕਲ ਏਜੰਸੀ, ਫਰੀਦਕੋਟ ਦੇ ਰਿਟੇਲ ਅਤੇ ਥੋਕ ਵਿਕਰੀ ਦੇ ਦੋਵੇਂ ਲਾਇਸੰਸ ਰੱਦ ਕਰ ਦਿੱਤੇ ਗਏ ਹਨ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD