Friday, 17 May 2024

 

 

ਖ਼ਾਸ ਖਬਰਾਂ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ

 

ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰਨਾਟਕਾ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਲਈ ਖੁੱਲ੍ਹਾ ਸੱਦਾ

ਸਮੁੱਚੀ ਦੁਨੀਆਂ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਮਨਾ ਰਹੀ ਹੈ ਸ਼ਤਾਬਦੀ ਜਸ਼ਨ: ਵਿਜੇ ਇੰਦਰ ਸਿੰਗਲਾ

5 Dariya News

ਬੰਗਲੁਰੂ , 28 Aug 2019

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰਨਾਟਕਾ ਵਸਦੇ ਸਮੂਹ ਭਾਈਚਾਰੇ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ਤਾਬਦੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਗਏ ਹਨ ਜਿਨ੍ਹਾਂ ਵਿੱਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ।ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਲਈ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿੰਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਧਰ ਦੇਣ ਦੇ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਬੰਗਲੁਰੂ ਵਿਖੇ ਪੰਜਾਬੀ ਭਾਈਚਾਰੇ ਨੂੰ ਉਹ ਸੱਦਾ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਦਾ ਦੇਣ ਆਉਣਾ ਸੀ ਪਰ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਉਹ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਮੌਕਾ ਹੈ ਜਦੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ ਅਤੇ ਸੂਬਾ ਸਰਕਾਰ ਸ਼ਤਾਬਦੀ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ  ਮਜ਼ਬੂਤ ਕਰਨ ਸਮੇਤ 3300 ਕਰੋੜ ਰੁਪਏ ਦੇ ਕਰੀਬ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹ ਰਹੀ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਖਰਚ ਕਰ ਰਹੀ ਹੈ। ਪੰਜਾਬ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਜਾ ਰਹੀ ਹੈ।ਇਸ ਤੋਂ ਪਹਿਲਾਂ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸਮੁੱਚੇ ਪੰਜਾਬੀ ਭਾਈਚਾਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਤਾਬਦੀ ਜਸ਼ਨਾਂ ਮੌਕੇ ਸਾਨੂੰ ਸਭ ਤੋਂ ਵੱਡਾ ਤੋਹਫਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣਾ ਹੈ ਜਿਸ ਨਾਲ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਵਰ੍ਹਿਆਂ ਤੋਂ ਕੀਤੀ ਜਾਂਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 510 ਕਰੋੜ ਰੁਪਏ ਦੀ ਲਾਗਤ ਨਾਲ ਇੰਟਰ ਫੇਥ ਸਟੱਡੀਜ਼ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਪਿੰਡ 'ਪਿੰਡ ਬਾਬੇ ਨਾਨਕ ਦਾ' ਬਣਾਇਆ ਜਾ ਰਿਹਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅੱਜ ਬੰਗਲੁਰੂ ਦੀ ਧਰਤੀ 'ਤੇ ਆਏ ਹਨ ਜਿੱਥੋਂ ਉਨ੍ਹਾਂ ਆਪਣੀ ਬੀ.ਟੈਕ ਦੀ ਸਿੱਖਿਆ ਹਾਸਲ ਕੀਤੀ ਸੀ ਜਿਸ ਕਾਰਨ ਉਹ ਭਾਵੁਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਭਾਈਚਾਰਾ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਮੇਜ਼ਬਾਨੀ ਦਾ ਮੌਕਾ ਦੇਵੇ।ਇਥੋਂ ਦੇ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰ ਰਹੇ ਕਰਨਾਟਕਾ ਦੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਚਿਰੰਜੀਵ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਰਲ-ਮਿਲ ਕੇ ਮਨਾਉਣੇ ਹੀ ਸ਼ੋਭਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਗੁਰੂ ਸਨ ਜਿਨ੍ਹਾਂ ਨੂੰ ਅਸੀਂ ਜਗਤ ਗੁਰੂ ਵਜੋ ਸਤਿਕਾਰਦੇ ਹਨ।ਇਨਵੈਸਟ ਪੰਜਾਬ ਅਤੇ ਕਾਮਰਸ ਤੇ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮਾਗਮ ਦਾ ਮਨੋਰਥ ਜਿੱਥੇ ਕਰਨਾਟਕਾ ਦੇ ਪੰਜਾਬੀ ਭਾਈਚਾਰੇ ਨੂੰ ਸੱਦਾ ਦੇਣਾ ਸੀ ਉਥੇ ਇਥੋਂ ਦੀ ਸੰਗਤ ਦੇ ਸੁਝਾਅ ਵੀ ਲੈਣੇ ਹਨ ਤਾਂ ਜੋ ਸ਼ਤਾਬਦੀ ਸਮਾਗਮਾਂ ਵਿੱਚ ਪ੍ਰਬੰਧਾਂ ਦੀ ਕੋਈ ਘਾਟ ਨਾ ਰਹੇ।ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬ ਸਕਾਰ ਵੱਲੋਂ 550ਵੇਂ ਪ੍ਰਕਾਸ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੀ ਰੂਪ ਰੇਖਾ, ਸੰਗਤ ਦੇ ਆਉਣ ਅਤੇ ਠਹਿਰਨ ਲਈ ਟੈਂਟ ਸਿਟੀ ਦੇ ਪ੍ਰਬੰਧ, ਪਾਣੀ, ਲੰਗਰ ਆਦਿ ਦੀਆਂ ਸਹੂਲਤਾਂ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਵੀ ਦਿੱਤੀਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਇਨਵੈਸਟ ਪੰਜਾਬ ਦੇ ਸੀ.ਈ.ਓ ਰਜਤ ਅਗਰਵਾਲ, ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਪੁਨੀਤ ਗੋਇਲ,  ਰਾਜੇਸ਼ ਧੀਮਾਨ ਤੇ ਐਸ.ਪੀ.ਐਸ ਢੀਂਡਸਾ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ 'ਚ ਪੰਜਾਬੀ ਭਾਈਚਾਰਾ ਵੀ ਹਾਜ਼ਰ ਸੀ।

 

Tags: Manpreet Singh Badal , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD