Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਦੀ ਅਪੀਲ ਸਵੀਕਾਰ, ਕੇਂਦਰ ਵੱਲੋਂ ਕੈਂਪਾ ਫੰਡ ਲਈ 1040 ਕਰੋੜ ਰੁਪਏ ਪ੍ਰਵਾਨ

ਕੇਂਦਰੀ ਜੰਗਲਾਤ ਮੰਤਰੀ ਵੱਲੋਂ ਹਰੇਕ ਪਿੰਡ ਵਿਚ 550 ਬੂਟੇ ਲਾਉਣ ਅਤੇ 'ਘਰ-ਘਰ ਹਰਿਆਲੀ' ਮੁਹਿੰਮ ਦੀ ਭਰਵੀਂ ਸ਼ਲਾਘਾ

5 Dariya News

ਚੰਡੀਗੜ੍ਹ , 29 Aug 2019

Last updated on: Aug 29, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਕੇਂਦਰ ਸਰਕਾਰ ਨੇ ਅੱਜ ਹਰਿਆ ਭਰਿਆ ਪੰਜਾਬ ਬਣਾਉਣ ਲਈ ਕੈਂਪਾ (ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ) ਲਈ 1040 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਨਵੀਂ ਦਿੱਲੀ ਵਿਖੇ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰੀ ਵਾਤਾਵਰਨ ਅਤੇ ਜੰਗਲਾਤ ਮੰਤਰੀ ਪ੍ਰਕਾਸ਼ ਜਾਵੇਦਕਰ ਪਾਸੋਂ ਪ੍ਰਵਾਨਗੀ ਪੱਤਰ ਹਾਸਲ ਕੀਤਾ। ਇਸ ਮੌਕੇ ਸ੍ਰੀ ਜਾਵੇਦਕਰ ਨੇ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਅਤੇ 'ਘਰ-ਘਰ ਹਰਿਆਲੀ' ਵਰਗੀਆਂ ਸਕੀਮਾਂ ਰਾਹੀਂ ਚਲਾਈ ਪ੍ਰਭਾਵਸ਼ਾਲੀ ਮੁਹਿੰਮ ਦੇ ਯਤਨਾਂ ਦੀ ਭਰਵੀਂ ਸ਼ਲਾਘਾ ਕੀਤੀ।ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿੱਚ ਹਰਿਆਲੀ ਹੇਠਲਾ ਰਕਬਾ ਵਧਾਉਣ ਲਈ ਪੰਜ ਸਾਲਾ ਯੋਜਨਾ ਦੇ ਤਹਿਤ ਸੂਬਾ ਸਰਕਾਰ ਇਨ੍ਹਾਂ ਫੰਡਾਂ ਨੂੰ ਪੜਾਅਵਾਰ ਵਰਤੋਂ ਵਿੱਚ ਲਿਆਏਗੀ।ਇਸ ਮੌਕੇ ਸ੍ਰੀ ਜਾਵੇਦਕਰ ਪਾਸੋਂ ਹੋਰ ਸੂਬਿਆਂ ਨੇ ਵੀ ਕੈਂਪਾ ਫੰਡ ਲਈ ਪ੍ਰਵਾਨਗੀ ਪੱਤਰ ਹਾਸਲ ਕੀਤੇ।ਇੱਥੇ ਇਹ ਦੱਸਣਯੋਗ ਹੈ ਕਿ ਲੰਘੀ 17 ਅਗਸਤ ਨੂੰ ਮੁੱਖ ਮੰਤਰੀ ਨੇ ਜੰਗਲਾਤ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤੋਂ ਬਾਅਦ 19 ਅਗਸਤ ਨੂੰ ਪ੍ਰਕਾਸ਼ ਜਾਵੇਦਕਰ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਪੰਜਾਬ ਨੂੰ ਲੋੜੀਂਦੇ ਫੰਡ ਫੌਰੀ ਤੌਰ 'ਤੇ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਤਾਂ ਕਿ ਕੈਂਪਾ ਐਕਟ-2016 ਦੇ ਉਪਬੰਧਾਂ ਤਹਿਤ ਸੂਬਾ ਆਪਣੀਆਂ ਗਤੀਵਿਧੀਆਂ ਚਲਾ ਸਕੇ।

 

Tags: Prakash Javadekar , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD