Friday, 17 May 2024

 

 

ਖ਼ਾਸ ਖਬਰਾਂ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਮਨਪ੍ਰੀਤ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ 'ਚ ਵੱਡੇ ਨਿਵੇਸ਼ ਲਈ ਸੱਦਾ

ਪੰਜਾਬ 'ਚ ਵਪਾਰ ਲਈ ਸਭ ਤੋਂ ਪਸੰਦੀਦਾ ਸੂਬਾ ਬਣਿਆ- ਵਿਜੈਇੰਦਰ ਸਿੰਗਲਾ

5 Dariya News

ਬੰਗਲੁਰੂ , 29 Aug 2019

ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਵਿੱਚ ਨਿਵੇਸ਼ਕਾਂ ਤੇ ਸਨਅਤਾਂ ਪੱਖੀ ਮਾਹੌਲ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਸਨਅਤਾਂ ਨੂੰ ਸਬਸਿਡੀਆਂ ਅਤੇ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਇਥੇ ਸੀਆਈਆਈ ਵੱਲੋਂ ਕਰਵਾਏ ਗਏ 8ਵੇਂ ਇਨਵੈਸਟ ਨਾਰਥ ਸੰਮੇਲਨ ਦੌਰਾਨ ਪੰਜਾਬ ਵਿੱਚ ਸਨਅਤੀ ਮਾਹੌਲ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਰਸੇ ਅਤੇ ਸੱਭਿਅਤਾ ਦਾ ਪੰਘੂੜਾ ਰਿਹਾ ਹੈ ਅਤੇ ਇਸ ਨੇ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਦੀ ਅੰਦਰੂਨੀ ਤੇ ਬਾਹਰੀ ਰੱਖਿਆ ਕੀਤੇ ਜਾਣ ਕਾਰਨ ਹੀ ਪੰਜਾਬ ਨੂੰ ਦੇਸ਼ ਦੀ 'ਖੜਗ ਭੁਜਾ' ਦਾ ਖਿਤਾਬ ਮਿਲਿਆ ਹੈ। ਪਰ ਬਦਕਿਸਮਤੀ ਨਾਲ ਪੰਜਾਬ ਨੂੰ ਅਤਿਵਾਦ ਅਤੇ ਹਿੰਸਾ ਦੇ ਕਾਲੇ ਦੌਰ ਵਿੱਚੋਂ ਲੰਘਣਾ ਪਿਆ, ਜਿਸ ਕਾਰਨ ਇਸ ਦੀ ਆਰਥਿਕ ਰਫ਼ਤਾਰ ਅਤੇ ਖ਼ੁਸ਼ਹਾਲੀ ਰੁਕ ਗਈ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਆਪਣੇ ਜੁਝਾਰੂ ਜਜ਼ਬੇ ਨਾਲ ਸੂਬੇ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜੋ ਐਨੀਂ ਉਥਲ-ਪੁਥਲ ਬਾਅਦ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਹੋਇਆ ਹੈ।ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮਾਰਚ 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਸਾਰ ਸੂਬੇ ਦੀ ਵਿੱਤੀ ਹਾਲਤ ਮਜ਼ਬੂਤ ਕਰਨ ਅਤੇ ਸਰਬਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਗਏ। ਮੌਜੂਦਾ ਸਰਕਾਰ ਦੇ ਨਿਵੇਸ਼ ਪੱਖੀ ਉੱਦਮਾਂ ਸਦਕਾ ਸਨਅਤਾਂ ਪੰਜਾਬ ਵੱਲ ਰੁਖ ਕਰ ਰਹੀਆਂ ਹਨ, ਜੋ ਕਿ ਪਿਛਲੀ ਸਰਕਾਰ ਸਮੇਂ ਇਥੋਂ ਕੂਚ ਕਰ ਰਹੀਆਂ ਸਨ। ਨਿਵੇਸ਼ ਪੱਖੀ ਮਾਹੌਲ ਅਤੇ ਨੀਤੀਆਂ ਕਾਰਨ ਉੱਦਮੀਆਂ ਵਿੱਚ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਵਧਿਆ ਹੈ ਅਤੇ ਰਾਜ ਦੇ ਸਨਅਤੀ ਵਿਕਾਸ ਨਵੀਂ ਸਾਰਥਿਕ ਲਹਿਰ ਆਈ ਹੈ। ਇਸੇ ਦਾ ਨਤੀਜਾ ਹੈ ਕਿ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਬਾਅਦ ਸੂਬੇ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਨਿਵੇਸ਼ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਮੁਲਕ ਵਿੱਚ ਤੇਜ਼ੀ ਨਾਲ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰ ਰਿਹਾ ਹੈ ਅਤੇ ਜਾਪਾਨ, ਚੀਨ, ਸੰਯੁਕਤ ਅਰਬ ਅਮੀਰਾਤ, ਸਪੇਨ ਅਤੇ ਸਿੰਗਾਪੁਰ ਆਦਿ ਮੁਲਕਾਂ ਤੋਂ ਆਏ ਵਿਦੇਸ਼ੀ ਵਫ਼ਦਾਂ ਵੱਲੋਂ ਵੀ ਸੂਬੇ ਵਿੱਚ ਨਿਵੇਸ਼ ਦੀ ਇੱਛਾ ਜ਼ਾਹਿਰ ਕੀਤੀ ਗਈ ਹੈ।ਸਨਅਤੀ ਵਿਕਾਸ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ 'ਇਨਵੈਸਟ ਪੰਜਾਬ- ਬਿਜ਼ਨੈਸ ਫਸਟ ਪੋਰਟਲ' ਸਫ਼ਲਤਾਪੂਰਵਕ ਲਾਂਚ ਕੀਤਾ ਗਿਆ ਹੈ, ਜਿਥੇ 16 ਵਿਭਾਗਾਂ/ਏਜੰਸੀਆਂ ਨਾਲ ਸਬੰਧ 46 ਤਰ੍ਹਾਂ ਦੀਆਂ ਰੈਗੂਲੇਟਰੀ ਪ੍ਰਵਾਨਗੀ ਸਬੰਧੀ ਸੇਵਾਵਾਂ ਮੁਹੱਈਆ ਕਰਾਉਣ ਤੋਂ ਇਲਾਵਾ ਲਘੂ, ਦਰਮਿਆਨੇ ਤੇ ਵੱਡੇ ਉਦਯੋਗਾਂ ਨੂੰ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਪੰਜਾਬ ਵਿੱਚ ਨਿਵੇਸ਼ ਕਰਨ ਲਈ ਉੱਘੇ ਉਦਯੋਗਪਤੀਆਂ ਨੂੰ ਸੱਦਾ ਦਿੰਦੇ ਹੋਏ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ਉਦਯੋਗ ਲਾਉਣ ਲਈ ਉਨ੍ਹਾਂ ਨੂੰ ਪੂਰਾ ਸਹਿਯੋਗ ਅਤੇ ਸਮਰਥਨ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਵਪਾਰ ਦੀਆਂ ਵੱਡੀਆਂ ਸੰਭਾਵਨਾਵਾਂ ਵਾਲਾ ਇਲਾਕਾ ਹੈ।

ਇਸ ਮੌਕੇ ਆਪਣੇ ਭਾਸ਼ਣ ਵਿੱਚ ਪੀ.ਡਬਲਿਊ.ਡੀ. ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੋਹਾਲੀ ਦੇਸ਼ ਵਿੱਚ ਹੈਦਰਾਬਾਦ ਤੇ ਬੰਗਲੂਰੂ ਤੋਂ ਬਾਅਦ ਇੱਕ ਵੱਡੀ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਧੀਆਂ ਸੜਕਾਂ ਅਤੇ ਹਵਾਈ ਸੰਪਰਕ ਤੋਂ ਇਲਾਵਾ ਵਪਾਰ ਦੇ ਲਈ ਢੁੱਕਵਾਂ ਮਾਹੌਲ ਹੈ। ਇੱਥੇ ਉਦਯੋਗ ਅਤੇ ਕਿਰਤੀਆਂ ਦੇ ਵਧੀਆ ਸਬੰਧ ਹਨ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਤੇ ਫੈਸਲਾਕੁੰਨ ਲੀਡਰਸ਼ਿਪ ਦੇ ਹੇਠ ਵਿਕਾਸ ਦੇ ਧੁਰੇ ਵਜੋਂ ਉੱਭਰ ਰਿਹਾ ਹੈ।ਆਪਣੇ ਸਵਾਗਤੀ ਭਾਸ਼ਣ ਵਿੱਚ ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ, ਉਦਯੋਗ ਅਤੇ ਕਾਮਰਸ ਸ੍ਰੀਮਤੀ ਵਿਨੀ ਮਹਾਜਨ ਨੇ ਪੰਜਾਬ ਦੀ ਉਦਯੋਗਿਕ ਅਤੇ ਵਪਾਰਕ ਨੀਤੀ ਉੱਤੇ ਵਿਸਤ੍ਰਿਤ ਚਾਨਣਾ ਪਾਇਆ ਜਿਸਦਾ ਉਦੇਸ਼ ਸੂਬੇ ਵਿੱਚ ਉੱਦਮੀਆਂ ਅਤੇ ਉਦਯੋਗਪਤੀਆਂ ਲਈ ਬਿਜਨਸ ਕੀਤੇ ਜਾਣ ਨੂੰ ਸੁਖਾਲਾ ਬਣਾਉਣਾ ਹੈ।ਇਸ ਮੌਕੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਦੇ ਸੀ.ਈ.ਓ. ਰਜਤ ਅਗਰਵਾਲ ਨੇ ਸੂਬੇ ਵਿੱਚ ਉਦਯੋਗ ਦੇ ਸਬੰਧ 'ਚ ਵਿਸਤ੍ਰਿਤ ਪੇਸ਼ਕਾਰੀ ਕੀਤੀ। ਇਸ ਦੌਰਾਨ ਉਨ੍ਹਾਂ ਸੂਚਨਾ ਤਕਨਾਲੋਜੀ, ਐਗਰੋ ਤੇ ਫੂਡ ਪ੍ਰੋਸੈਸਿੰਗ, ਆਈ.ਟੀ./ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਮੈਨੂਫੈਕਚਰਿੰਗ, ਆਟੋ ਅਤੇ ਕੁਲ ਪੁਰਜ਼ੇ, ਟੈਕਸਟਾਇਲ ਅਤੇ ਸਟਾਰਟਅੱਪ ਆਦਿ ਵਰਗੇ ਉੱਭਰ ਰਹੇ ਉਦਯੋਗਿਕ ਸੈਕਟਰਾਂ ਦੀਆਂ ਸੰਭਾਵਨਾਵਾਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ 5 ਅਤੇ 6 ਦਸੰਬਰ ਨੂੰ ਮੋਹਾਲੀ ਵਿਖੇ ਆਯੋਜਿਤ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਲਈ ਉਦਯੋਗਪਤੀਆਂ ਅਤੇ ਉੱਦਮੀਆਂ ਨੂੰ ਸੱਦਾ ਵੀ ਦਿੱਤਾ। ਇਹ ਸੰਮੇਲਨ ਸਥਾਨਕ ਉਦਯੋਗਪਤੀਆਂ ਨੂੰ ਆਪਣੀਆਂ ਨਿਵੇਸ਼ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।ਸੀ.ਆਈ.ਆਈ. ਪੰਜਾਬ ਰਾਜ ਅਤੇ ਸੀ.ਈ.ਓ. ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਵੀਜ਼ਨ) ਦੇ ਚੇਅਰਮੈਨ ਹਰੀਸ਼ ਚਵਾਨ, ਕਲਾਸ ਇੰਡੀਆ ਲਿਮਟਿਡ ਦੇ ਪ੍ਰਬੰਧਕੀ ਡਾਇਰੈਕਟਰ ਸ੍ਰੀ ਰਾਮ ਕਨਨ, ਗੋਦਰੇਜ਼ ਟਾਈਸਨ ਦੇ ਸੀ.ਈ.ਓ. ਪ੍ਰਸ਼ਾਂਤ ਵਾਟਕਰ, ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਦੇ ਐਮ.ਡੀ. ਅਤੇ ਸੀ.ਈ.ਓ. ਪ੍ਰਭ ਦਾਸ ਅਤੇ ਟ੍ਰਾਇਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਸਣੇ ਪੰਜ ਉੱਘੇ ਉਦਯੋਗਪਤੀਆਂ ਨੇ ਸੂਬੇ ਵਿੱਚ ਆਪਣਾ ਬਿਜਨਸ ਕਰਨ ਦੇ ਤਜਰਬਿਆਂ ਨੂੰ ਸਾਂਝਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਉਦਯੋਗਿਕ ਵਪਾਰਕ ਵਿਕਾਸ ਨੀਤੀ ਦੀ ਸਫ਼ਲਤਾ ਅਤੇ ਆਪਣੇ ਪਾਸਾਰ ਦੀ ਯੋਜਨਾ ਬਾਰੇ ਵੀ ਦੱਸਿਆ। ਇਨ੍ਹਾਂ ਉਦਯੋਗਪਤੀਆਂ ਨੂੰ ਪੰਜਾਬ ਆ ਕੇ ਆਈ.ਟੀ. ਅਤੇ ਆਈ.ਟੀ.ਈ.ਐਸ., ਆਟੋ ਐਨਸਿਲਰੀਜ਼ ਅਤੇ ਟੈਕਸਟਾਇਲ ਵਰਗੇ ਉਦਯੋਗਿਕ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਲਈ ਸੱਦਾ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਉਦਘਾਟਨੀ ਸ਼ੈਸ਼ਨ ਦੀ ਪ੍ਰਧਾਨਗੀ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰਾ ਸਿੰਘ ਰਾਵਤ ਨੇ ਕੀਤੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਕੂਲ ਸਿੱਖਿਆ ਤੇ ਪੀ.ਡਬਲਿਊ.ਡੀ. ਮੰਤਰੀ ਵਿਜੇ ਇੰਦਰ ਸਿੰਗਲਾ, ਉੱਤਰਾਖੰਡ ਦੇ ਸੈਰ-ਸਪਾਟਾ ਮੰਤਰੀ ਸੱਤਪਾਲ ਮਹਾਰਾਜ, ਡਿਪਟੀ ਚੇਅਰਮੈਨ ਸੀ.ਆਈ.ਆਈ. ਉੱਤਰੀ ਖੇਤਰ ਅਤੇ ਵਾਈਸ ਚੇਅਰਮੈਨ ਤੇ ਪ੍ਰਬੰਧਕੀ ਡਾਇਰੈਕਟਰ ਤ੍ਰਿਵੇਣੀ ਟਰਬਾਇਨ ਲਿਮਟਿਡ ਨਿਖਿਲ ਸਾਹਨੇ, ਚੇਅਰਮੈਨ ਸੀ.ਆਈ.ਆਈ. ਉੱਤਰੀ ਖੇਤਰ ਅਤੇ ਚੇਅਰਮੈਨ ਤੇ ਪ੍ਰਬੰਧਕੀ ਡਾਇਰੈਕਟਰ ਜੈਕਸਨ ਇੰਜਨੀਅਰਜ਼ ਲਿਮਟਿਡ ਸਮੀਰ ਗੁਪਤਾ ਵੀ ਇਸ ਮੌਕੇ ਹਾਜ਼ਰ ਸਨ।ਇਸ ਮੌਕੇ ਹਾਜ਼ਰ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਰਜੇਸ਼ ਧੀਮਾਨ ਸ਼ਾਮਲ ਸਨ।

 

Tags: Manpreet Singh Badal , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD