Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਬਨਿਟ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਰਤਾਰਪੁਰ-ਕੋਰੀਡੋਰ ਵਿਕਾਸ ਕਾਰਜਾਂ ਦਾ ਜਾਇਜ਼ਾ

ਇੰਟੀਗਰੇਟਿਡ ਚੈੱਕ ਪੋਸਟ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਡੇਰਾ ਬਾਬਾ ਨਾਨਕ/ ਗੁਰਦਾਸਪੁਰ , 29 Aug 2019

Last updated on: Aug 29, 2019, 00:00 IST

ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਕਰਤਾਰਪੁਰ-ਕੋਰੀਡੋਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਇੰਟੀਗਰੇਟਿਡ ਚੈੱਕ ਪੋਸਟ (ਆਈ.ਸੀ.ਪੀ) ਦੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਦੇ ਨਾਲ ਸ੍ਰੀ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਮੁਨੀਸ਼ ਪੰਡਿਤ ਹੈਰੀਟੇਜ ਆਰਕੀਟੈਕਚਰ, ਸਰਬਜੋਤ ਸਿੰਘ ਬਹਿਲ ਆਰਕੀਟੈਕਚਰ ਪੁਰਾਤੱਤਵ ਵਿਭਾਗ ਮੋਜੂਦ ਸਨ।ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਬਣ ਰਹੀ ਆਈ.ਸੀ.ਪੀ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਵਜ਼ੀਰ ਸ. ਰੰਧਾਵਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਕਰਤਾਰਪੁਰ ਕੋਰੀਡੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹ ਵਿਕਾਸ ਕੰਮ 31 ਅਕਤੂਬਰ 2019 ਤਕ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਆਈ.ਸੀ.ਪੀ ਵਿਖੇ ਕੰਮ ਕਰ ਰਹੀਆਂ ਕੰਪਨੀਆਂ ਦੇ ਅਧਿਕਾਰੀਆਂ ਨੂੰ ਸੰਗਤਾਂ ਦੇ ਰੁਕਣ , ਦਰਸ਼ਨ ਸਥਲ ਸਮੇਤ ਟਰਮੀਨਲ ਬਿਲਡਿੰਗ ਆਦਿ ਨਾਲ ਸਬੰਧਿਤ ਕੰਮ ਤੇਜ਼ੀ ਗਤੀ ਨਾਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕੰਮ ਤੇਜਗਤੀ ਨਾਲ ਕਰਵਾਏ ਜਾਣ। ਕੰਪਨੀ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਨਿਰਧਾਰਿਤ ਸਮੇਂ ਅੰਦਰ ਵਿਕਾਸ ਕੰਮ ਪੂਰੇ ਕਰ ਲੈਣਗੇ। ਇਸ ਮੌਕੇ ਉਨਾਂ ਨੈਸ਼ਨਲ ਹਾਈਵੈ ਅਥਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਉਹ ਨਿਸ਼ਚਿਤ ਸਮੇਂ ਅੰਦਰ ਵਿਕਾਸ ਕਰਨ ਵਿਚ ਕੋਈ ਢਿੱਲਮੱਠ ਨਾ ਵਰਤਣ। ਹਾਈਵੈ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਹਾਈਵੈ ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਨਿਸ਼ਚਿਤ ਸਮੇਂ ਕੰਮ ਪੂਰਾ ਕਰ ਲਿਆ ਜਾਵੇਗਾ।ਇਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਕਸਬਾ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵਿਕਾਸ ਕਾਰਜਾਂ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ। ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋ ਪਹਿਲਾਂ-ਪਹਿਲਾਂ ਵਿਕਾਸ ਕੰਮ ਮੁਕੰਮਲ ਕਰਨ ਲਈ ਸਬੰਧਿਤ ਵਿਭਾਗਾਂ ਵਲੋਂ ਕੰਮ ਕੀਤਾ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਡਿਵਲਪਮੈਂਟ ਅਥਾਰਟੀ ਤਹਿਤ ਕਸਬੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ 75 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ। ਡੇਰਾ ਬਾਬਾ ਨਾਨਕ ਦੇ ਨੇੜਲੇ 13 ਪਿੰਡਾਂ ਅੰਦਰ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।

 

Tags: Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD