Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਮਦਮੀ ਟਕਸਾਲ ਦੇ ਹੈਡ ਕੁਆਟਰ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਸਮਾਗਮ ਸੰਬੰਧੀ ਅੰਤਰਾਸ਼ਟਰੀ ਸੈਮੀਨਾਲ 4 ਤੋਂ : ਬਾਬਾ ਹਰਨਾਮ ਸਿੰਘ ਖਾਲਸਾ

ਫਿਲਮਕਾਰਾਂ ਵਲੋਂ ਆਏ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਲਗਾਮ ਲਾਵੇ ਸੈਸਰ ਬੋਰਡ : ਦਮਦਮੀ ਟਕਸਾਲ

5 Dariya News

ਮਹਿਤਾ , 30 Aug 2019

Last updated on: Aug 30, 2019, 00:00 IST

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ’ਚ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸਤਾਬਦੀ ( 50 ਸਾਲ ਪੂਰੇ ਹੋਣ ’ਤੇ) ਬਹੁਤ ਵੱਡੀ ਪੱਧਰ ’ਤੇ ਮਨਾਈ ਜਾ ਰਹੀ ਹੈ। 

ਇਹ ਸਮਾਗਮ 23-24-25 ਅਕਤੂਬਰ 2019 ਨੂੰ ਹੋਵੇਗਾ। ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਰਾਂ ਲੜੀ ਵਜੋਂ ਮਿਤੀ 4 ਸਤੰਬਰ 2019 ਦਿਨ ਬੁੱਧਵਾਰ ਨੂੰ ਪਹਿਲਾ ਸੈਮੀਨਰ ਖਾਲਸਾ ਕਾਲਜ ( ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਕਰਵਾਇਆ ਜਾ ਰਿਹਾ ਹੈ। ਉਪਰੰਤ ਦਿੱਲੀ, ਪਟਿਆਲੇ, ਮੁੰਬਈ ਅਤੇ ਮੋਗੇ ਵਿਖੇ ਵੀ ਸੈਮੀਨਾਰ ਕਰਵਾਏੇ ਜਾਣਗੇ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਸੈਮੀਨਾਰਾਂ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁਕੀਆਂ ਹਨ। ਅਮ੍ਰਿਤਸਰ ਦੇ ਸੈਮੀਨਾਰ ਵਿਚ ਮੁਖ ਮਹਿਮਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਹੋਣਗੇ। ਪ੍ਰਧਾਨਗੀ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਹੱਥ ਰਹੇਗੀ। ਡਾ: ਮਹਿਲ ਸਿੰਘ ਪਿੰਸੀਪਲ ਖਾਲਸਾ ਕਾਲਜ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਡਾ: ਹਰਿਭਜਨ ਸਿੰਘ, ਪ੍ਰੋ: ਸੁਖਦਿਆਲ ਸਿੰਘ, ਡਾ: ਇੰਦਰਜੀਤ ਸਿੰਘ ਗੋਗੋਆਣੀਂ ਅਤੇ ਡਾ: ਜਸਵੰਤ ਸਿੰਘ ਬੁਗਰਾਂ ਵਲੋਂ ਟਕਸਾਲ ਸੰਕਲਪ ਅਤੇ ਦਮਦਮੀ ਟਕਸਾਲ, ਦਮਦਮੀ ਟਕਸਾਲ ਸਥਾਪਨਾ ਅਤੇ ਵਿਕਾਸ ਦਾ ਇਤਿਹਾਸ, ਦਮਦਮੀ ਟਕਸਾਲ ਦਾ ਸਿੱਖ ਸਮਾਜ ’ਤੇ ਪ੍ਰਭਾਵ, ਬਾਬਾ ਦੀਪ ਸਿੰਘ ਜੀ ਸ਼ਹੀਦ : ਜੀਵਨ ਤੇ ਯੋਗਦਾਨ ਵਿਸ਼ਿਆਂ ’ਤੇ ਖੋਜ ਭਰਪੂਰ ਪਰਚੇ ਪੜੇ ਜਾਣਗੇ। ਇਸੇ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਫਿਲਮੀ ਅਦਾਰਿਆਂ ਵਲੋਂ ਸਸਤੀ ਪਬਲਿਸਿਟੀ ਲਈ ਹਰ ਤੀਜੇ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀਆਂ ਹਰਕਤਾਂ ਦੇ ਬਾਵਜੂਦ ਸਰਕਾਰ ਅਤੇ ਫਿਲਮ ਸੈਸਰ ਬੋਰਡ ਵਲੋਂ ਪ੍ਰੋਡਿਊਸਰਾਂ ’ਤੇ ਕਾਰਵਾਈ ਕਰਨ ਦੀ ਥਾਂ ਸਰਟੀਫਿਕੇਟ ਜਾਰੀ ਕਰਨ ’ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ।  ਉਹਨਾਂ ਸਰਕਾਰ ਅਤੇ ਸੈਸਰ ਬੋਰਡ ਨੂੰ ਆਪਣੀ ਜਿੰਮੇਵਾਰੀ ਪ੍ਰਤੀ ਸੰਜੀਦਗੀ ਦਿਖਾਉਣ ਲਈ ਕਿਹਾ। 

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD