Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਮਨਪ੍ਰੀਤ ਬਾਦਲ ਵੱਲੋਂ ਇਨਫੋਸਿਸ ਦੇ ਸਹਿ-ਬਾਨੀ ਨੰਦਨ ਨੀਲਕਾਨੀ ਤੇ ਵੋਲਵੋ ਦੇ ਪ੍ਰਧਾਨ ਕਮਲ ਬਾਲੀ ਨਾਲ ਮੁਲਾਕਾਤ

ਇਨਵੈਸਟ ਪੰਜਾਬ ਦੇ ਵਫ਼ਦ ਵੱਲੋਂ ਸੂਬੇ 'ਚ ਨਿਵੇਸ਼ ਦਾ ਸੱਦਾ ਦਿੰਦਿਆਂ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ

5 Dariya News

ਬੰਗਲੁਰੂ , 30 Aug 2019

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੀ.ਡਬਲਿਊ.ਡੀ. ਤੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠਲੇ ਇਨਵੈਸਟ ਪੰਜਾਬ ਦੇ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਇਥੇ ਇਨਫੋਸਿਸ ਦੇ ਸਹਿ-ਬਾਨੀ ਅਤੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਸ੍ਰੀ ਨੰਦਨ ਨੀਲਕਾਨੀ ਅਤੇ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਸ੍ਰੀ ਕਮਲ ਬਾਲੀ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਸ੍ਰੀ ਨੀਲਕਾਨੀ ਨਾਲ ਮੀਟਿੰਗ ਦੌਰਾਨ ਵਫਦ ਨੇ ਕਿਹਾ ਕਿ ਇਨਫੋਸਿਸ ਵਰਗੀ ਬਹੁ-ਕੌਮੀ ਕੰਪਨੀ ਨੂੰ ਪੰਜਾਬ ਵਿੱਚ ਵੱਡਾ ਪ੍ਰਾਜੈਕਟ ਲੈ ਕੇ ਆਉਣਾ ਚਾਹੀਦਾ ਹੈ ਕਿਉਂਕਿ ਸੂਬੇ ਵਿੱਚ ਵਪਾਰ ਅਤੇ ਨਿਵੇਸ਼ ਦੇ ਅਥਾਹ ਮੌਕੇ ਹਨ। ਆਈ.ਟੀ. ਸਿਟੀ ਵਜੋਂ ਜਾਣੇ ਜਾਂਦੇ ਮੁਹਾਲੀ (ਐਸਏਐਸ ਨਗਰ) ਸ਼ਹਿਰ ਵਿੱਚ ਮੌਜੂਦ ਸੂਚਨਾ ਤਕਨਾਲੋਜੀ ਢਾਂਚੇ ਕਾਰਨ ਸ੍ਰੀ ਨੀਲਕਾਨੀ ਵੱਲੋਂ ਇਨਫੋਸਿਸ ਦਾ ਸਟਾਰਟਅੱਪ ਈਕੋਸਿਸਟਮ ਵਿਕਸਤ ਕਰਨ ਵਿੱਚ ਰੁਚੀ ਦਿਖਾਈ। ਇਸ ਦੌਰਾਨ ਮੁਹਾਲੀ ਵਿੱਚ ਸੂਚਨਾ ਤਕਨਾਲੋਜੀ ਸੇਵਾਵਾਂ ਢਾਂਚਾ ਵਿਕਸਤ ਕਰਨ ਬਾਰੇ ਵੀ ਚਰਚਾ ਕੀਤੀ ਗਈ।ਇਸ ਬਾਅਦ ਵਫ਼ਦ ਵੱਲੋਂ ਲਗਜ਼ਰੀ ਵਾਹਨ ਬਣਾਉਣ ਵਾਲੇ ਸੰਸਾਰ ਪ੍ਰਸਿੱਧ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਸ੍ਰੀ ਕਮਲ ਬਾਲੀ ਨਾਲ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਵੋਲਵੋ ਡਿਜ਼ਾਈਨ ਸੈਂਟਰ ਅਤੇ ਵਾਹਨਾਂ ਲਈ ਸਰਵਿਸ ਸੈਂਟਰ ਖੋਲ੍ਹਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਡਰਾਈਵਰਾਂ ਲਈ ਹੁਨਰ ਵਿਕਾਸ ਕੇਂਦਰ ਖੋਲ੍ਹਣ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਉਨ੍ਹਾਂ ਨੂੰ ਕੌਮਾਂਤਰੀ ਪੱਧਰ 'ਤੇ ਨੌਕਰੀ ਹਾਸਲ ਕਰਨ ਦੇ ਯੋਗ ਬਣਾਇਆ ਜਾ ਸਕੇ।ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੋਲਵੋ ਗਰੁੱਪ ਦੇ ਪ੍ਰਧਾਨ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਬਦੌਲਤ ਪੰਜਾਬ ਵਿੱਚ ਵਪਾਰ ਅਤੇ ਨਿਵੇਸ਼ ਲਈ ਬੇਹੱਦ ਸਾਜ਼ਗਾਰ ਮਾਹੌਲ ਹੈ। 

ਇਸ ਤੋਂ ਇਲਾਵਾ ਸਰਕਾਰ ਵੱਲੋਂ ਮੌਜੂਦਾ ਅਤੇ ਨਵੇਂ ਉਦਯੋਗਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਨਿਵੇਸ਼ਕ ਪੱਖੀ ਸਨਅਤੀ ਤੇ ਵਪਾਰਕ ਨੀਤੀਆਂ ਸਦਕਾ ਪੰਜਾਬ ਉਦਯੋਗਿਕ ਵਿਕਾਸ ਦੀ ਸਿਖ਼ਰ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ, ਜਿਸ ਦਾ ਸਬੂਤ ਮੌਜੂਦਾ ਸਰਕਾਰ ਦੇ ਮਾਰਚ 2017 ਵਿੱਚ ਸੱਤਾ ਸੰਭਾਲਣ ਬਾਅਦ ਸੂਬੇ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।ਵਿੱਤ ਮੰਤਰੀ ਨੇ ਦੱਸਿਆ ਕਿ ਇਨਵੈਸਟ ਪੰਜਾਬ ਵੱਲੋਂ ਇਕ ਹੀ ਛੱਤ ਥੱਲੇ ਕਈ ਤਰ੍ਹਾਂ ਦੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਹੋਰ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 'ਇਨਵੈਸਟ ਪੰਜਾਬ- ਬਿਜ਼ਨੈੱਸ ਫਸਟ ਪੋਰਟਲ' ਇਕ ਮੀਲ ਪੱਥਰ ਸਾਬਿਤ ਹੋਇਆ ਹੈ, ਜਿਥੇ 16 ਵਿਭਾਗਾਂ/ਏਜੰਸੀਆਂ ਨਾਲ ਸਬੰਧਤ 46 ਤਰ੍ਹਾਂ ਦੀਆਂ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲਘੂ, ਦਰਮਿਆਨੇ ਤੇ ਵੱਡੇ ਉਦਯੋਗਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਤੇਜ਼ੀ ਨਾਲ ਮੁਲਕ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰ ਰਿਹਾ ਹੈ ਅਤੇ ਕਈ ਕੌਮਾਂਤਰੀ ਪੱਧਰ ਦੇ ਸਨਅਤੀ ਗਰੁੱਪਾਂ ਤੇ ਬਹੁ-ਕੌਮੀ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਰੁਚੀ ਦਿਖਾਈ ਗਈ ਹੈ।ਪੀ.ਡਬਲਿਊ.ਡੀ. ਅਤੇ ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਨੇ ਸੂਬੇ ਨੂੰ ਵਿਕਾਸ ਦੇ ਪੰਧ 'ਤੇ ਪਾਇਆ ਹੈ ਅਤੇ ਪੰਜਾਬ ਬਹੁਤ ਜਲਦੀ ਦੇਸ਼ ਦੇ ਸਨਅਤੀ ਨਕਸ਼ੇ 'ਤੇ ਮੋਹਰੀ ਰਾਜ ਵਜੋਂ ਉਭਰੇਗਾ।ਇਨਵੈਸਟਮੈਂਟ ਪ੍ਰਮੋਸ਼ਨ, ਉਦਯੋਗ ਅਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਿੱਚ ਸਨਅਤੀ ਨਿਵੇਸ਼ ਕਰਨ ਵਾਲਿਆਂ ਨੂੰ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੀ ਸ਼ਾਮਲ ਸਨ।

 

Tags: Manpreet Singh Badal , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD