Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਅਕਾਲੀ ਦਲ ਨੇ ਵਫਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਸਦਾ ਵਕਾਰੀ ਅਹੁਦਿਆਂ ਨਾਲ ਨਿਵਾਜਿਆ : ਬਿਕਰਮ ਸਿੰਘ ਮਜੀਠੀਆ

ਕਿਹਾ, ਨਵੇ ਚੁਣੇ ਗਏ ਅਹੁਦੇਦਾਰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਅਤੇ ਪੂਰੀ ਹਿੰਮਤ ਦਲੇਰੀ ਨਾਲ ਕਾਂਗਰਸ ਦੀਆਂ ਧਕੇਸ਼ਾਹੀਆਂ ਖਿਲਾਫ ਜੁੱਟ ਜਾਣ

Web Admin

Web Admin

5 Dariya News

ਮਜੀਠਾ/ਅਮ੍ਰਿਤਸਰ , 31 Aug 2019

ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਪਾਰਟੀ ਪ੍ਰਤੀ ਵਫਾਦਾਰ ਅਤੇ ਸਖਤ ਮਿਹਨਤ ਕਰਨ ਵਾਲੇ ਜੁਝਾਰੂ ਵਰਕਰਾਂ ਨੂੰ ਸਦਾ ਹੀ ਸਨਮਾਣ ਦਿਤਾ ਤੇ ਵਕਾਰੀ ਅਹੁਦਿਆਂ ਨਾਲ ਨਿਵਾਜਿਆ ਹੈ। ਸ: ਮਜੀਠੀਆ ਬਲਾਕ ਸੰਮਤੀ ਮਜੀਠਾ ਦੇ ਨਵੇ ਚੁਣੇ ਗਏ ਚੇਅਰਪਰਸਨ ਬੀਬੀ ਅਮਰਜੀਤ ਕੌਰ ਦਾਦੂਪੁਰਾ ਅਤੇ ਉਪ ਚੇਅਰਪਰਸਨ ਬੀਬੀ ਕਰਮਜੀਤ ਕੌਰ ਸ਼ਹਿਜ਼ਾਦਾ ਨੂੰ ਇਕ ਸਾਦੇ ਸਮਾਗਮ ਦੌਰਾਨ ਵਧਾਈ ਦਿੰਦਿਆਂ ਸਨਮਾਨਿਤ ਕਰ ਰਹੇ ਸਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਧਕੇਸ਼ਾਹੀਆਂ ਦੇ ਬਾਵਜੂਦ ਬਲਾਕ ਸੰਮਤੀ ਮਜੀਠਾ ਦੇ ਚੇਅਰਮੈਨ ਅਤੇ ੳਪ ਚੇਅਰਮੈਨ ਦੀ ਵਕਾਰੀ ਸੀਟ ’ਤੇ ਅਕਾਲੀ ਦਲ ਵਲੋਂ ਆਪਣਾ ਕਬਜ਼ਾ ਜਮਾਈ ਰੱਖ ਸਕਣਾ ਅਕਾਲੀ ਵਰਕਰਾਂ ਦੀ ਬਹੁਤ ਵਡੀ ਜਿੱਤ ਤੇ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਪੰਚਾਇਤੀ ਰਾਜ ਚੋਣਾਂ ਦੌਰਾਨ ਕਾਂਗਰਸ ਦੀਆਂ ਧਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦਿੰਦਿਆਂ ਮਜੀਠਾ ਹਲਕੇ ’ਚ ਅਕਾਲੀ ਦਲ ਨੂੰ ਬਹੁਤ ਵਡੀ ਬਹੁਮਤ ਨਾਲ ਜਿੱਤ ਦਵਾਉਣ ਵਾਲੇ ਇਤਿਹਾਸਕ ਕਦਮ ਲਈ ਉਹ ਇਲਾਕਾ ਨਿਵਾਸੀਆਂ ਦਾ ਹਮੇਸ਼ਾਂ ਰਿਣੀ ਰਹੇਗਾ। ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ 20 ਬਲਾਕ ਸੰਮਤੀ ਮੈਂਬਰਾਂ ਨੇ ਪਾਰਟੀ ਹੁਕਮਾਂ ’ਤੇ ਫੁੱਲ ਚੜਾਉਦਿਆਂ ਉਕਤ ਦੋਹਾਂ ਅਹੁਦੇਦਾਰਾਂ ਦੀ ਚੋਣ ਸਰਬਸਮਤੀ ਨਾਲ ਕਰ ਕੇ ਪਾਰਟੀ ’ਚ ਏਕਤਾ ਅਤੇ ਇਕਜੁੱਟਤਾ ਦਾ ਸਬੂਤ ਦਿਤਾ ਹੈ, ਜਿਸ ਲਈ ਸਮੂਹ ਮਂਬਰਾਨ ਵਧਾਈ ਦੇ ਪਾਤਰ ਹਨ। ਉਹਨਾਂ ਕਿਹਾ ਕਿ ਪਾਰਟੀ ਹਮੇਸ਼ਾਂ ਵਫਾਦਾਰ ਅਤੇ ਮਿਹਤਨੀ ਜੁਝਾਰੂ ਵਰਕਰਾਂ ਨੂੰ ਮਾਣ ਸਤਿਕਾਰ ਦਿੰਦਿਆਂ ਵਕਾਰੀ ਅਹੁਦਿਆਂ ਨਾਲ ਨਵਾਜ ਦੀ ਆਈ ਹੈ। 

ਉਹਨਾਂ ਦਸਿਆ ਕਿ ਅਕਾਲੀ ਵਰਕਰ ਸਵ: ਖਜ਼ਾਨ ਸਿੰਘ ਸ਼ਹਿਜਾਦਾ ਅਤੇ ਪਰਿਵਾਰ ਨੇ ਔਖੇ ਸਮੇਂ ਵੀ ਪਾਰਟੀ ਪ੍ਰਤੀ ਵਫਾਦਾਰ ਰਹਿ ਕੇ ਪੂਰੀ ਤਨ ਦੇਹੀ ਨਾਲ ਬਹੁਤ ਸਮਾਂ ਸੇਵਾ ਕੀਤੀ, ਜਿਸ ਲਈ ਪਾਰਟੀ ਨੇ ਉਸ ਦੀ ਪਤਨੀ ਬੀਬੀ ਕਰਮਜੀਤ ਕੌਰ ਨੂੰ ਉਪ ਚੇਅਰਪਰਸਨ ਦੇ ਅਹੁਦੇ ਨਾਲ ਨਿਵਾਜ ਕੇ ਉਨਾਂ ਦਾ ਮਾਣ ਸਤਿਕਾਰ ਕੀਤਾ ਹੈ । ਇਸੇ ਤਰਾਂ ਬੀਬੀ ਅਮਰਜੀਤ ਕੌਰ ਦਾਦੂਪੁਰਾ ਨੂੰ ਚੇਅਰਪਰਸਨ ਦੀ ਵਕਾਰੀ ਸੇਵਾ ਸੌਪੀ ਕੇ ਦੇਸ਼ ਦੀ ਸੇਵਾ ਵਿਚ ਲਗੇ ਇਕ ਫੌਜੀ ਪਰਿਵਾਰ ਦਾ ਮਾਣ ਸਤਿਕਾਰ ਰਖਿਆ ਗਿਆ। ਉਹਨਾਂ ਨਵੇ ਚੁਣੇ ਗਏ ਅਹੁਦੇਦਾਰਾਂ ਨੂੰ ਇਮਾਨਦਾਰੀ ਅਤੇ ਪੂਰੀ ਹਿੰਮਤ ਤੇ ਦਲੇਰੀ ਨਾਲ ਗਰੀਬ ਅਤੇ ਕਿਸਾਨਾਂ ਦੇ ਹੱਕ ਸੱਚ ਅਤੇ ਭਲੇ ਲਈ ਕੰਮ ਕਰਨ ਅਤੇ ਕਾਂਗਰਸ ਦੀਆਂ ਧਕੇਸ਼ਾਹੀਆਂ ਦਾ ਮਜਬੂਤੀ ਨਾਲ ਟਾਕਰਾ ਕਰਦੇ ਰਹਿਣ ਲਈ ਕਿਹਾ। ਇਸ ਮੌਕੇ ਨਵੇ ਚੁਣੇ ਗਏ ਚੇਅਰਪਰਸਨ ਬੀਬੀ ਅਮਰਜੀਤ ਕੌਰ ਦਾਦੂਪੁਰਾ ਅਤੇ ਉਪ ਚੇਅਰਪਰਸਨ ਬੀਬੀ ਕਰਮਜੀਤ ਕੌਰ ਸ਼ਹਿਜ਼ਾਦਾ ਨੇ ਉਨਾਂ ਨੂੰ ਸੇਵਾ ਦਾ ਮੌਕਾ ਦੇਣ ਲਈ ਸ: ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ। ਉਹਨਾਂ ਮਜੀਠੀਆ ਦੀ ਗਤੀਸ਼ੀਲ ਅਗਵਾਈ ’ਚ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਣਗੇ। ਇਸ ਮੌਕੇ  ਮੇਜਰ ਸ਼ਿਵੀ, ਧੀਰ ਸਿੰਘ ਦਾਦੂਪਰਾ, ਮਨਦੀਪ ਸਿੰਘ ਸ਼ਹਿਜਾਦਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ, ਬਲਰਾਜ ਸਿੰਘ ਔਲਖ ਅਤੇ ਪ੍ਰੋ: ਸਰਚਾਂਦ ਸਿੰਘ ਸਮੇਤ ਪੰਚ ਸਰਪੰਚ ਮੌਜੂਦ ਸਨ। 

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD