Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਸ਼ਟਰੀ ਪੋਸ਼ਣ ਮਾਹ ਤਹਿਤ ਕੁਪੋਸ਼ਣ ਅਤੇ ਅਨੀਮੀਆ ਮੁਕਤ ਸਮਾਜ ਸਿਰਜਨ ਦੀ ਚੁੱਕਵਾਈ ਸਹੁੰ

ਸਵੱਸਥ ਸਮਾਜ ਦੀ ਉਸਾਰੀ ਵਿੱਚ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ : ਵਧੀਕ ਡਿਪਟੀ ਕਮਿਸ਼ਨਰ

Web Admin

Web Admin

5 Dariya News

ਮਾਨਸਾ , 02 Sep 2019

Last updated on: Sep 02, 2019, 00:00 IST

ਪੋਸ਼ਣ ਅਭਿਆਨ (ਨੈਸ਼ਨਲ ਨਿਊਟ੍ਰਿਸ਼ਨ ਮਿਸ਼ਨ) ਤਹਿਤ 1 ਸਤੰਬਰ ਤੋਂ 30 ਸਤੰਬਰ 2019 ਤੱਕ ਚੱਲਣ ਵਾਲੇ ਰਾਸ਼ਟਰੀ ਪੋਸ਼ਣ ਮਾਹ ਤਹਿਤ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਕੁਪੋਸ਼ਣ ਅਤੇ ਅਨੀਮੀਆ ਮੁਕਤ ਪੰਜਾਬ ਸਿਰਜਨ ਲਈ ਸਹੁੰ ਚੁੱਕ ਸਮਾਗਮ ਰੱਖਿਆ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਹੁੰ ਚੁੱਕ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਸ਼ਣ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਦੀ ਸਿਹਤ ਤੇ ਪੋਸ਼ਣ ਦੀ ਬਿਹਤਰੀ ਅਤੇ ਸਵੱਸਥ ਸਮਾਜ ਦੀ ਉਸਾਰੀ ਵਿੱਚ ਹਰੇਕ ਵਿਅਕਤੀ ਨੂੰ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਪਣੇ ਪਿੰਡ, ਮੁਹੱਲੇ, ਸ਼ਹਿਰ ਵਿੱਚ ਇੱਕ ਜਾਗਰੂਕਤਾ ਲਹਿਰ ਚਲਾ ਕੇ ਲੋਕਾਂ ਨੂੰ ਕੁਪੋਸ਼ਣ ਅਤੇ ਅਨੀਮੀਆ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਦੇ ਹੋਏ ਪੋਸ਼ਟਿਕ ਖੁਰਾਕ, ਬੱਚੇ ਅਤੇ ਮਾਂ ਦੀ ਸਿਹਤ ਜਾਂਚ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।ਗੁਰਮੀਤ ਸਿੰਘ ਸਿੱਧੂ ਨੇ ਨਾਲ ਹੀ ਇਹ ਵੀ ਸਹੁੰ ਚੁੱਕਵਾਈ ਕਿ ਹਰੇਕ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਪੋਸ਼ਣ ਅਭਿਆਨ ਦੀ ਸਫ਼ਲਤਾ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਇੱਕ ਸਹੁੰ ਚੁਕ ਬੈਨਰ ਵੀ ਤਿਆਰ ਕਰਵਾਇਆ ਗਿਆ, ਜਿਸ 'ਤੇ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਗੁਰਸੰਦੀਪ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਗੁਰਮੀਤ ਸਿੰਘ ਸਿੱਧੂ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਸਤਾਖ਼ਰ ਕੀਤੇ ਗਏ।ਇਸ ਤੋਂ ਇਲਾਵਾ ਪੋਸ਼ਣ ਮਾਹ ਤਹਿਤ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਜਿਸ ਵਿੱਚ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਸੰਤੁਲਿਤ ਖੁਰਾਕ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਵਿਨਾਸ਼ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਰਾਜਵੰਤ ਕੌਰ, ਜ਼ਿਲ੍ਹਾ ਮੁੱਖ ਅਫ਼ਸਰ ਗਾਰਡੀਅਨਜ਼ ਆਫ਼ ਗਵਰਨੈਸ ਸ਼੍ਰੀ ਬੀ.ਐਸ.ਕੂੰਨਰ, ਉਪ ਜ਼ਿਲ੍ਹਾ ਮੁੱਖ ਅਫ਼ਸਰ ਗਾਰਡੀਅਨਜ਼ ਆਫ਼ ਗਵਰਨੈਸ ਸ਼੍ਰੀ ਐਨ. ਐਸ. ਮਾਨ, ਡਾ. ਬਲਜੀਤ ਕੌਰ, ਡਾ. ਅਜੇ ਤਾਇਲ ਅਤੇ ਸ਼੍ਰੀ ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ, ਕਰਮਚਾਰੀ ਅਤੇ ਖੁਸ਼ਹਾਲੀ ਦੇ ਰਾਖੇ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD