Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਸਿੱਖ ਪੰਥ ਦੇ ਤਖਤ ਕਿਸੇ ਵੀ ਦੁਨਿਆਵੀਂ ਅਦਾਲਤਾਂ ਅਤੇ ਐਕਟ ਦੇ ਅਧੀਨ ਨਹੀਂ

ਗੰਗਾਨਗਰ ਅਦਾਲਤ ਵਲੋਂ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸੰਮਨ ਕਰਨਾ ਮੰਦਭਾਗਾ : ਦਮਦਮੀ ਟਕਸਾਲ

Web Admin

Web Admin

5 Dariya News

ਮਹਿਤਾ/ਅਮ੍ਰਿਤਸਰ , 02 Sep 2019

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਰਾਜਿਸਥਾਨ ਦੇ ਗੰਗਾਨਗਰ ਜਿਲਾ ਅਦਾਲਤ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਸੰਮਨ ਕਰਨ ਦਾ ਸਖਤ ਨੋਟਿਸ ਲੈਦਿਆਂ ਇਸ ਨੂੰ ਮੰਦਭਾਗਾ ਕਰਾਰ ਦਿਤਾ। ਉਹਨਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਤਖਤ ਸਾਹਿਬ ਦੇ ਜਥੇਦਾਰ ਨੂੰ ਸੰਮਨ ਕਰਨਾ ਸਿੱਖ ਕੌਮ ਦੇ ਸਿਧਾਂਤਾਂ ਅਤੇ ਅਧਿਕਾਰਾਂ ਦੀ ਉਲੰਘਣਾ ਹੈ, ਜਿਸ ਦੀ ਕਿਸੇ ਨੂੰ ਇਜ਼ਾਜਤ ਨਹੀਂ ਦਿਤੀ ਜਾ ਸਕਦੀ। ਉਹਨਾਂ ਕਿਹਾ ਕਿ ਸਿੱਖ ਪੰਥ ਦੇ ਤਖਤ ਕਿਸੇ ਵੀ ਦੁਨਿਆਵੀਂ ਅਦਾਲਤਾਂ ਅਤੇ ਐਕਟ ਦੇ ਅਧੀਨ ਨਹੀਂ ਹਨ। ਉਹਨਾਂ ਆਏ ਦਿਨ ਅਦਾਲਤਾਂ ਅਤੇ ਜਾਂਚ ਕਮਿਸ਼ਨਾਂ ਵਲੋਂ ਤਖਤਾਂ ਦੇ ਜਥੇਦਾਰਾਂ ਨੂੰ ਸੰਮਨ ਕਰਨ ਦੇ ਗਲਤ ਵਰਤਾਰੇ ਨੂੰ ਰੋਕਣ ਪ੍ਰਤੀ ਸ੍ਰੋਮਣੀ ਕਮੇਟੀ ਨੂੰ ਕੇਦਰ ਸਰਕਾਰ ਤੱਕ ਪਹੁੰਚ ਕਰਨ ਲਈ ਵੀ ਕਿਹਾ। ਪ੍ਰੋ: ਸਰਚਾਂਦ ਸਿੰਘ ਵਲੋਂ ਦਿਤੀ ਜਾਣਕਾਰੀ ’ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਜਿਲਾ ਗੰਗਾਨਗਰ ਦੇ ਗਿਆਰਾਂ ਜੀ ਹਾਰਨੀਆਂ ਵਾਸੀ ਗੁਰਸਾਹਿਬ ਸਿੰਘ ਹੈਪੀ ਨਾਮੀ  ਵਿਅਕਤੀ ਵਲੋਂ ਘਰ ’ਚ ਬਣੇ ਪੀਰਖਾਨਾ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪ੍ਰਕਾਸ਼ਤ ਕਰਨਾ ਗੁਰ ਮਰਿਆਦਾ ਦੇ ਉਲਟ ਹੈ। ਉਸ ਨੂੰ ਗੁਰੂ ਸਾਹਿਬ ਦੀ ਬੇਅਦਬੀ ਕਰਨ ਤੋਂ ਬਾਜ਼ ਆਉਣ ਲਈ ਕਿਹਾ ਅਤੇ ਚਿਤਾਵਣੀ ਦਿੱਤੀ ਉਕਤ ਧਾਰਮਿਕ ਉਲੰਘਣਾ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਪੰਥ ’ਚ ਭਾਰੀ  ਰੋਸ ਅਤੇ ਗੁਸੇ ਦੀ ਲਹਿਰ ਹੈ। ਉਹਨਾਂ ਕਿਹਾ ਕਿ ਕੁਝ ਲੋਕ ਸਿੱਖੀ ਸਿਧਾਂਤਾਂ ਦਾ ਘਾਣ ਕਰਨ ਲਈ ਸ਼ਰਾਰਤ ਕਰ ਰਹੇ ਹਨ, ਜਿਸ ਪ੍ਰਤੀ ਗੰਗਾਨਗਰ ਪ੍ਰਸ਼ਾਸਨ ਨੇ ਧਿਆਨ ਨਾ ਦਿਤਾ ਤਾਂ ਰਾਜ ਦੇ ਹਾਲਾਤ ਖਰਾਬ ਹੋ ਸਕਦੇ ਹਨ। ਮਾਮਲੇ ਬਾਰੇ ਜਾਣਕਾਰੀ ਦੰਦਿਆਂ ਉਹਨਾਂ ਦਸਿਆ ਕਿ ਉਕਤ ਹੈਪੀ ਨਾਮੀ ਵਿਅਕਤੀ ਨੇ ਆਪਣੇ ਘਰ ਪੀਰਖਾਨਾ ਬਣਾਇਆ ਹੋਇਆ ਹੈ ਜਿਥੇ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਮਨਮਤੀਆਂ ਕਰ ਰਿਹਾ ਹੈ। ਜਿਸ ਪ੍ਰਤੀ ਸ਼ਿਕਾਇਤ ਮਿਲਣ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁੱਦ ਜਾਂਚ ਪੜਤਾਲ ਕਰ ਕਰਾਉਦਿਆਂ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਹਵਾਲੇ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ 13 ਅਕਤੂਬਰ 2017 ਦੌਰਾਨ ਇਕ ਹੁਕਮਨਾਮਾ ਜਾਰੀ ਕਰਦਿਆਂ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਇੰਚਾਰਜ ਧਰਮ ਪ੍ਰਚਾਰ ਕਮੇਟੀ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਉਸ ਅਸਥਾਨ ਤੋਂ ਵਾਪਸ ਲਿਆ ਕੇ ਯੌਗ ਸਥਾਨ ’ਤੇ ਸੁਸ਼ੋਭਿਤ ਕਰਨ ਲਈ ਕਿਹਾ। ਜਿਸ ’ਤੇ ਅਮਲ ਕਰਨ ਲਈ ਸ੍ਰੋਮਣੀ ਕਮੇਟੀ ਨੇ 17 ਅਗਸਤ 2019 ਨੂੰ ਕਾਰਵਾਈ ਕਰਨ ਸੰਬੰਧੀ ਜਿਲਾ ਪੁਲੀਸ ਨਾਲ ਸੰਪਰਕ ਕਰਦਿਆਂ 21 ਅਗਸਤ 2019 ਨੂੰ ਕਾਰਜ ਸੰਪੰਨ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਤਾਂ ਪ੍ਰਸ਼ਾਸਨ ਨੇ ਮਾਮਲੇ ਨੂੰ ਸੁਲਝਾਉਣ ਲਈ ਕੁਝ ਮੋਹਲਤ ਦੀ ਮੰਗ ਕੀਤੀ। ਇਸੇ ਦੌਰਾਨ ਉਕਤ ਹੈਪੀ ਨੇ ਬੋਕਸ ਤੌਰ ’ਤੇ ਗੁਰਦਵਾਰਾ ਕਮੇਟੀ ਬਣਾਉਣਦਿਆਂ ਮਾਮਲਾ ਅਦਾਲਤ ’ਚ ਲੈ ਗਿਆ। ਜਿਥੇ ਅਦਾਲਤ ਨੇ ਮਿਤੀ 30 ਅਗਸਤ 2019 ਨੂੰ ਤਖਤ ਸ੍ਰੀ ਦਮਦਮਾ ਸਾਹਿਬ, ਧਰਮ ਪ੍ਰਚਾਰ ਕਮੇਟੀ ਦੇ ਆਗੂ ਸ: ਭੋਲਾ ਸਿੰਘ ਸਮੇਤ ਹੋਰਨਾਂ ਨੂੰ 2 ਸਤੰਬਰ 2019 ਲਈ ਸੰਮਨ ਜਾਰੀ ਕਰ ਦਿਤੇ। ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਅਜਿਹਾ ਮਾਮਲਾ ਸਿੱਖ ਇਤਿਹਾਸ ’ਚ ਪਹਿਲੀ ਵਾਰ ਦੇਖਣ ’ਚ ਆਇਆ ਹੈ। ਉਹਨਾਂ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਣ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਲਈ ਕਿਹਾ। 

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD