Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਖੰਨਾ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੇ ਯੋਗ ਵਿਅਕਤੀ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ - ਗੁਰਕੀਰਤ ਸਿੰਘ ਕੋਟਲੀ

Web Admin

Web Admin

5 Dariya News

ਖੰਨਾ/ਲੁਧਿਆਣਾ , 02 Sep 2019

Last updated on: Sep 02, 2019, 00:00 IST

ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਜਵਾਬਦੇਹ ਹੈ।ਇਹ ਪ੍ਰਗਟਾਵਾ ਗੁਰਕੀਰਤ ਸਿੰਘ ਕੋਟਲੀ ਐਮ.ਐਲ.ਏ. ਖੰਨਾ ਨੇ ਅੱਜ ਸਥਾਨਕ ਪੀ.ਡਬਲਿਯੂ.ਡੀ ਰੈਸਟ ਹਾਉਸ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜ਼ਮੀਨੀ ਹਕੀਕਤ ਤੱਕ ਜਾਨਣ ਅਤੇ ਉਨ੍ਹਾਂ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕਰਨ ਮੌਕੇ ਕੀਤਾ। ਇਸ ਸਮੇਂ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਨਿਪਟਾਰਾ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਯੋਗ ਵਿਅਕਤੀਆਂ ਤੱਕ ਲਾਭ ਪਹੁੰਚਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦੇ ਹਰੇਕ ਵਾਰਡ ਅਤੇ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਸਮੇਂ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ਼੍ਰੀ ਵਿਕਾਸ ਮਹਿਤਾ ਨੇ ਦੱਸਿਆ ਕਿ ਸ਼ਹਿਰੀ ਖੇਤਰ ’ਚ ਲੋਕਾਂ ਨੂੰ ਸਾਰੀਆਂ ਬੁਨੀਆਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਧਾਇਕ ਦੇ ਰਾਜਸੀ ਸਕੱਤਰ ਹਰਿੰਦਰ ਸਿੰਘ ਕਨੇਚ, ਪੀ. ਏ. ਨੀਰਜ ਵਰਮਾ ਵਿਸ਼ਾਲ ਕੌਸ਼ਲ, ਪੁਨੀਤ ਅਰੋੜਾ, ਸਰਪੰਚ ਗੁਰਦੀਪ ਸਿੰਘ ਰਸੂਲੜਾ ਸਮੇਤ ਇਲਾਕੇ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ। 

 

Tags: Gurkirat Singh Kotli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD