Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਰਕਾਰੀ ਹਸਪਤਾਲਾਂ ਵਿਚ ਹੁੰਦਾ ਹੈ ਦੰਦਾਂ ਦੀ ਹਰੇਕ ਬਿਮਾਰੀ ਦਾ ਇਲਾਜ : ਡਾ. ਸ਼ਰਨਜੀਤ ਕੌਰ

ਗਰਭਵਤੀ ਔਰਤਾਂ ਦੇ ਦੰਦਾਂ ਦਾ ਇਲਾਜ ਹੋ ਰਿਹਾ ਮੁਫ਼ਤ

5 Dariya News

ਅੰਮਿ੍ਰਤਸਰ , 03 Sep 2019

Last updated on: Sep 03, 2019, 00:00 IST

ਸ਼ੂਗਰ ਦੀ ਬਿਮਾਰੀ ਕਾਰਨ ਜਿਲ੍ਹੇ ਵਿਚ ਵੱਧ ਰਹੇ ਮੂੰਹ ਦੇ ਰੋਗਾਂ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਉਣ ਦੀ ਹਦਾਇਤ ਦੰਦਾਂ ਦੇ ਡਾਕਟਰਾਂ ਨੂੰ ਦਿੰਦੇ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਕੌਰ ਨੇ ਦੱਸਿਆ ਕਿ ਅੰਮਿ੍ਰਤਸਰ ਜਿਲ੍ਹ ਦੇ ਸਾਰੇ ਪੀ. ਐਚ. ਸੀ, ਸੀ. ਐਚ. ਸੀ ਅਤੇ ਸਿਵਲ ਹਸਪਤਾਲ ਵਿਚ ਦੰਦਾਂ ਦੀਆਂ ਹਰ ਤਰਾਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੰਦਾਂ ਦੀ ਕਿਸੇ ਵੀ ਤਰਾਂ ਦੀ ਸਮੱਸਿਆ, ਜਿਸ ਵਿਚ ਦੰਦ ਭਰਨਾ, ਦੰਦ ਕੱਢਣਾ, ਆਰ. ਸੀ. ਟੀ, ਸਕੇਨਿੰਗ, ਲੇਜ਼ਰ ਫਿਲਿੰਗ ਅਤੇ ਮੂੰਹ ਵਿਚਲੇ ਲਾਲ ਤੇ ਚਿੱਟੇ ਦਾਗਾਂ ਦਾ ਇਲਾਜ ਕਰਵਾਉਣ ਲਈ ਉਹ ਝੋਲਾ ਛਾਪ ਡਾਕਟਰਾਂ ਦੇ ਕੋਲ ਨਾ ਜਾਣ, ਬਲਿਕ ਸਰਕਾਰੀ ਹਸਪਤਾਲ ਵਿਚ ਪੁਹੰਚਣ, ਜਿੱਥੇ ਕਿ ਮਾਹਿਰ ਡਾਕਟਰਾਂ ਦੁਆਰਾ ਇਲਾਜ ਉਚ ਤਕਨੀਕਾਂ ਨਾਲ ਕੀਤਾ ਜਾਂਦਾ ਹੈ। ਡਾ. ਸ਼ਰਨਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਭਾਗ ਵੱਲੋਂ ਲੋਕਾਂ ਨੂੰ ਦੰਦਾਂ ਦੀ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੇ ਦੰਦਾਂ ਦੀ ਸਾਂਭ-ਸੰਭਾਲ ਲਈ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਗਰਭਵਤੀ ਮਹਿਲਾਵਾਂ ਦੇ ਦੰਦਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਹਫ਼ਤੇ ਮੂੰਹ ਦੇ ਕੈਂਸਰ ਦੀ ਰੋਕਥਾਮ ਅਤੇ ਤੰਬਾਕੂਨੋਸ਼ੀ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਡਾਕਟਰਾਂ ਨੂੰ ਸਕੂਲਾਂ ਵਿਚ ਜਾ ਕੇ ਬੱਚਿਆਂ ਨਾਲ ਵਿਚਾਰਾਂ ਦੀ ਸਾਂਝ ਪਾਉਣ ਦੀ ਹਦਾਇਤ ਕੀਤੀ ਗਈ ਹੈ। ਅੱਜ ਦੀ ਮੀਟਿੰਗ ਵਿਚ ਡਾ. ਸੌਰਭ, ਡਾ. ਸਾਰਿਕਾ, ਡਾ. ਅਰਵਿੰਦਰ, ਡਾ. ਰੁਪਿੰਦਰ, ਡਾ. ਸੁਖਵਿੰਦਰ ਸਿੰਘ, ਡਾ. ਸੁਖਦੇਵ ਸਿੰਘ, ਡਾ. ਸਾਹਿਲ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD