Wednesday, 29 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਪਾਤੜਾਂ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਪਾਰਲੀਮੈਂਟ ਵਿੱਚ ਤੁਹਾਡੇ ਲਈ ਕਿਸੇ ਨੇ ਆਵਾਜ਼ ਨਹੀਂ ਉਠਾਈ : ਅਰਵਿੰਦ ਕੇਜਰੀਵਾਲ ਲਹਿਰਾਗਾਗਾ ਤੇ ਦਿੜ੍ਹਬਾ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ ਬਹੁਤ ਜਲਦੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ, ਧੂਰੀ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ਵਿਖੇ ਰੋਡ ਸ਼ੋਅ ਵਿੱਚ ਉਮੜਿਆ ਭਾਰੀ ਜਨ ਸੈਲਾਬ ਭਾਰਤ ਗਠਜੋੜ ਸਰਕਾਰ ਦੀ ਸਰਕਾਰ ਆਉਣ ਤੇ ਖੇਤੀਬਾੜੀ ਵਸਤੂਆਂ ਜੀ.ਐਸ.ਟੀ. ਮੁਕਤ ਹੋਣਗੀਆਂ - ਮਲਿਕ ਅਰਜਨ ਖੜਗੇ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਸਿੱਖ ਕੁੜੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਨੂੰ ਪਾਕਿਸਤਾਨ ਕੋਲ ਜ਼ੋਰਦਾਰ ਢੰਗ ਉਠਾਉਣ ਦੀ ਕੀਤੀ ਮੰਗ

5 Dariya News

ਨਵੀਂ ਦਿੱਲੀ , 03 Sep 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਗ੍ਰਹਿ ਮੰਤਰੀ ਕੋਲ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਸਿੱਖ ਕੁੜੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਉਥੋਂ ਦੀ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ।ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਕੁੜੀ ਦਾ ਮਾਮਲਾ ਪਾਕਿਸਤਾਨੀ ਅਧਿਕਾਰੀਆਂ ਨਾਲ ਉਚ ਪੱਧਰ 'ਤੇ ਉਠਾਉਣਾ ਚਾਹੀਦਾ ਹੈ।ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਜਨਤਕ ਤੌਰ 'ਤੇ ਬਿਆਨ ਜਾਰੀ ਕਰ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਮੁੱਦਾ ਉਠਾਉਣ ਦੀ ਮੰਗ ਕਰ ਚੁੱਕੇ ਹਨ।ਪਾਕਿਸਤਾਨ ਵਿੱਚ ਵਾਪਰਦੀਆਂ ਅਜਿਹੀਆਂ ਘਟਨਾਵਾਂ ਬਾਰੇ ਮੀਡੀਆ ਕਰਮੀਆਂ ਵੱਲੋਂ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਨਕਾਣਾ ਸਾਹਿਬ ਸ਼ਹਿਰ ਵਿੱਚ ਗ੍ਰੰਥੀ ਸਿੰਘ ਦੀ ਬੇਟੀ ਨੂੰ ਅਗਵਾ ਕਰ ਕੇ ਜਬਰੀ ਇਸਲਾਮ ਬਣਾਉਣ ਦੀ ਇਸ ਘਟਨਾ ਤੋਂ ਇਲਾਵਾ ਹੋਰ ਕੋਈ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ।ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਦਿੱਤੇ ਚਾਰ ਮਹੀਨੇ ਦੇ ਸਮੇਂ ਬਾਰੇ ਪੁੱਛੇ ਜਾਣ 'ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪਹਿਲਾ ਹੀ ਦੋਵਾਂ ਸੂਬਿਆਂ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਗੱਲਬਾਤ ਰਾਹੀਂ ਸੁਖਾਵਾਂ ਹੱਲ ਕੱਢਣ ਲਈ ਆਪਣੇ ਅਧਿਕਾਰੀ ਨਾਮਜ਼ਦ ਕਰਨ ਨੂੰ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਧੀਆ ਸੰਭਵ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਪਹਿਲਾਂ ਹੀ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਰੱਖ ਰਹੇ ਹਨ।ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਾਂਘੇ ਦੇ ਚੱਲ ਰਹੇ ਕੰਮ ਉਤੇ ਤਸੱਲੀ ਹੈ ਜਿਹੜਾ ਆਪਣੇ ਤੈਅ ਸਮੇਂ 'ਤੇ ਖੁੱਲ੍ਹ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਦੋਵੇਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਮੁਲਾਕਾਤ ਵੀ ਹੋਣ ਜਾ ਰਹੀ ਹੈ।

 

Tags: Amarinder Singh , Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD