Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਡਿਪਟੀ ਕਮਿਸ਼ਨਰ ਨੇ ਪੋਸ਼ਣ ਅਭਿਆਨ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਨੂੰ ਸਮਰਪਿਤ ਕੀਤਾ ਇੱਕ ਗ਼ੁਬਾਰਾ ਲਾਂਚ

ਰਾਸ਼ਟਰੀ ਪੋਸ਼ਣ ਮਾਹ ਨਾਲ ਸਬੰਧਿਤ ਗਤੀਵਿਧੀਆਂ ਦਾ ਡਾਟਾ ਸਬੰਧਿਤ ਵਿਭਾਗ ਭਾਰਤ ਸਰਕਾਰ ਦੀ ਵੈੱਬਸਾਈਟ ਤੇ ਕਰਨ ਅੱਪਲੋਡ: ਡਿਪਟੀ ਕਮਿਸ਼ਨਰ

5 Dariya News

ਫਿਰੋਜ਼ਪੁਰ , 04 Sep 2019

ਡਿਪਟੀ ਕਮਿਸ਼ਨਰ  ਚੰਦਰ ਗੈਂਦ ਆਈ.ਏ.ਐੱਸ. ਵੱਲੋਂ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਆਪਣੇ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਵੱਲੋ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦਾ ਡਾਟਾ ਭਾਰਤ ਸਰਕਾਰ ਦੀ ਵੈੱਬਸਾਈਟ www.poshanabhiyaan.gov.in 'ਤੇ ਅਪਲੋਡ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਸ਼ਣ ਅਭਿਆਨ (ਸਹੀ ਪੋਸ਼ਣ-ਦੇਸ਼ ਰੌਸ਼ਨ) ਨੂੰ ਸਮਰਪਿਤ ਇੱਕ ਗ਼ੁਬਾਰਾ ਲਾਂਚ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਾਸ਼ਟਰੀ ਪੋਸ਼ਣ ਮਾਹ 30 ਸਤੰਬਰ ਤੱਕ ਚਲਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਮੰਤਵ ਬੱਚਿਆਂ, ਔਰਤਾਂ ਅਤੇ ਨੌਜਵਾਨਾਂ ਨੂੰ ਕੁਪੋਸ਼ਣ ਮੁਕਤ ਕਰਨਾ ਹੈ। ਉਨ੍ਹਾਂ ਸਿੱਖਿਆ ਵਿਭਾਗ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ  ਪੋਸ਼ਣ, ਅਨੀਮੀਆ ਦੀ ਰੋਕਥਾਮ ਬਾਰੇ ਉਨ੍ਹਾਂ ਵੱਲੋਂ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।  ਡਿਪਟੀ ਕਮਿਸ਼ਨਰ ਨੇ ਸਮੂਹ ਜੀ.ਓ.ਜੀ ਨੂੰ ਕਿਹਾ ਕਿ ਰਾਸ਼ਟਰੀ ਪੋਸ਼ਣ ਮਾਹ ਦੀਆਂ ਸਾਰੀਆਂ ਐਕਟੀਵਿਟੀ ਦੀ ਮਿੰਟ-ਟੂ- ਮਿੰਟ ਦੀ ਖ਼ਬਰ ਦਿੱਤੀ ਜਾਵੇ ਤਾਂ ਜੋ ਇਸ ਦੀਆਂ ਸਾਰੀਆਂ ਕਮੀਆਂ ਦੂਰ ਕੀਤੀਆਂ ਜਾਣ।ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ. ਰਤਨਦੀਪ ਸੰਧੂ ਨੇ ਡਿਪਟੀ ਕਮਿਸ਼ਨਰ ਨੂੰ ਪੋਸ਼ਣ ਮਾਹ ਸਬੰਧੀ ਦੱਸਦਿਆਂ ਕਿਹਾ ਕਿ ਰਾਸ਼ਟਰੀ ਪੋਸ਼ਣ ਮਾਹ ਦੌਰਾਨ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਜੱਚਾ-ਬੱਚਾ ਦੋਵਾਂ ਦੀ ਸਿਹਤ ਤੰਦਰੁਸਤ ਰਹਿ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਇੱਕ ਕਾਰਡ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਗਬਾਨੀ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਵਿੱਚ ਵੀ ਲੋਕਾਂ ਨੂੰ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਹੁਸੈਨੀਵਾਲਾ ਬਾਰਡਰ ਦੇ ਨਜ਼ਦੀਕ ਪਿੰਡਾਂ ਦੇ ਬੱਚਿਆਂ ਦੀ ਸਹਾਇਤਾ ਨਾਲ ਬਾਰਡਰ ਤੇ ਪੋਸ਼ਣ ਮਾਹ ਕੰਪੇਨ ਚਲਾਈ ਜਾਵੇ ਜੋ ਕਿ ਇੱਕ ਵਧੀਆ ਮਿਸਾਲ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਕੂਲਾਂ, ਡਿਸਪੈਂਸਰੀਆਂ ਅਤੇ ਆਂਗਣਵਾੜੀ ਸੈਂਟਰਾਂ ਦੇ ਬਾਹਰ ਜੋ ਵੀ ਗੰਦਗੀ ਦਿਖਾਈ ਦਿੰਦੀ ਹੈ, ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਸ ਨੂੰ ਤੁਰੰਤ ਦੂਰ ਕੀਤਾ ਜਾਵੇ। ਇਸ ਤੋਂ ਬਾਅਦ ਸ੍ਰੀਮਤੀ ਰਤਨਦੀਪ ਸੰਧੂ ਨੇ ਸਖੀ ਵਨ ਸੈਂਟਰ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸਖੀ ਵਨ ਸੈਂਟਰ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਗਾਈਨਿਸਟ ਵਾਰਡ ਦੇ ਉੱਪਰ ਚੱਲ ਰਿਹਾ ਹੈ। ਜਿਸ ਵਿੱਚ ਹੁਣ ਤੱਕ 275 ਕੇਸ ਆਏ ਹਨ, ਜਿਨ੍ਹਾਂ ਵਿੱਚੋਂ 195 ਕੇਸ ਹੱਲ ਕਰ ਲਗਾਏ ਗਏ ਹਨ ਅਤੇ 65 ਕੇਸ ਏ.ਡੀ.ਆਰ. ਸੈਂਟਰ ਚਲੇ ਗਏ ਹਨ ਤੇ ਬਾਕੀ ਰਹਿੰਦੇ ਕੇਸ ਵਿੱਚ ਜਲਦੀ ਹੱਲ ਹੋਣ ਦੇ ਕਿਨਾਰੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਲੜਕੀਆਂ/ਔਰਤਾਂ ਨਾਲ ਘਰ, ਬਾਹਰ ਜਾਂ ਕੰਮ ਵਾਲੀ ਥਾਂ ਤੇ ਕੋਈ ਅੱਤਿਆਚਾਰ ਹੁੰਦਾ ਹੈ, ਉਨ੍ਹਾਂ ਨੂੰ ਇੱਕ ਹੀ ਛੱਤ ਥੱਲੇ ਸਾਰੀਆਂ ਸੁਵਿਧਾਵਾਂ ਜਿਵੇਂ ਕਿ ਮੈਡੀਕਲ, ਪੁਲਿਸ ਸੁਰੱਖਿਆ, ਕਾਨੂੰਨੀ ਸਹਾਇਤਾ, ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਡੀ.ਐੱਸ.ਪੀ. ਅਸ਼ੋਕ ਕੁਮਾਰ, ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ ਬਰਾੜ, ਪ੍ਰਿੰਸੀਪਲ ਮੈਡਮ ਮਧੂ ਪ੍ਰਾਸ਼ਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD