Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਐਮ. ਐਸ ਜੱਗੀ

ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਨੇ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

5 Dariya News

ਸੁਲਤਾਨਪੁਰ ਲੋਧੀ , 04 Sep 2019

Last updated on: Sep 04, 2019, 00:00 IST

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਪੰਜਾਬ  ਐਮ. ਐਸ ਜੱਗੀ ਨੇ ਅੱਜ ਸਥਾਨਕ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ. ਜੱਗੀ, ਜਿਹੜੇ ਕਿ ਸ਼ਤਾਬਦੀ ਸਮਾਗਮਾਂ ਦੇ ਸੀ. ਈ. ਓ ਵੀ ਹਨ, ਨੇ ਇਸ ਮੌਕੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਾਰੇ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਆਓ-ਭਗਤ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੰਗਤਾਂ ਨੂੰ ਹਰੇਕ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਸੇਵਾ ਭਾਵਨਾ ਨਾਲ ਸਾਰੇ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ। ਇਸ ਦੌਰਾਨ ਉਨਾਂ ਟੈਂਟ ਸਿਟੀ, ਮੁੱਖ ਪੰਡਾਲ, ਸਵਾਗਤੀ ਗੇਟਾਂ, ਲੰਗਰ, ਪਾਰਕਿੰਗ, ਪਵਿੱਤਰ ਬੇਈਂ ਦੀ ਫੈਸਿੰਗ, ਸਫ਼ਾਈ ਅਤੇ ਪੱਥਰ ਜੜਨ ਦੇ ਕੰਮ, ਉਸਾਰੀ ਅਧੀਨ ਪ੍ਰਾਜੈਕਟਾਂ, ਲਾਈਟਿੰਗ, ਮੀਡੀਆ ਸੈਂਟਰ, ਕੰਟਰੋਲ ਰੂਮਾਂ, ਸਾਲਿਡ ਵੇਸਟ, ਹੈਲਪ ਡੈਸਕਾਂ, ਪੀਣ ਵਾਲੇ ਪਾਣੀ, ਜਨਤਕ ਟੁਆਲਿਟਸ, ਸ਼ਹਿਰੀ ਦੀ ਸਫ਼ਾਈ ਆਦਿ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨਾਂ ਪ੍ਰਗਤੀ ਅਧੀਨ ਕਾਰਜਾਂ ਵਾਲੀਆਂ ਥਾਵਾਂ ਦਾ ਮੌਕਾ ਵੀ ਵੇਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸ੍ਰੀਮਤੀ ਨਵਨੀਤ ਕੌਰ ਬੱਲ, ਐਸ. ਪੀ ਸ੍ਰੀ ਤੇਜਵੀਰ ਸਿੰਘ ਹੁੰਦਲ, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  

 

Tags: Tourism

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD