Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਖਾਲਸਾ ਮਾਰਚ ਦਾ ਮਨੋਰਥ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਸੰਗਤ ਨੂੰ ਜਾਗਰੂਕ ਕਰਨਾ : ਜਥੇ: ਗੁਲਜਾਰ ਸਿੰਘ ਰਣੀਕੇ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ਾਲਸਾ ਚੇਤਨਾ ਮਾਰਚ ਪਿੰਡ ਨਾਗ ਨਵੇ (ਮਜੀਠਾ) ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨੋ ਸ਼ੌਕਤ ਨਾਲ ਰਵਾਨਾ

5 Dariya News

ਮਜੀਠਾ , 04 Sep 2019

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟਾ ਗੁਰੂ ਕਾ ਬੇਟਾ ਦੇ 358 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਮਹਾਨ ਖਾਲਸਾ ਚੇਤਨਾ ਮਾਰਚ ਅੱਜ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ, ਪਿੰਡ ਨਵੇ ਨਾਗ (ਮਜੀਠਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਰਦਾਸ ਉਪਰੰਤ ਪੂਰੀ ਸ਼ਾਨੋ ਸ਼ੌਕਤ, ਪੰਥਕ ਜਾਹੋ-ਜਲਾਲ ਅਤੇ ਨਗਾਰੇ ਤੇ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ। ਇਸ ਮੌਕੇ ਸਮੂਹ ਸੰਗਤਾਂ ਵਲੋਂ ਫੁਲਾਂ ਦੀ ਵਰਖਾ ਕੀਤੀ ਗਈ, ਸੰਗਤਾਂ ’ਚ ਗੁਰੂ ਸਾਹਿਬ ਪ੍ਰਤੀ ਸ਼ਰਧਾ, ਵੈਰਾਗ ਅਤੇ ਉਤਸ਼ਾਹ ਦੇਖਿਆਂ ਹੀ ਬਣਦਾ ਸੀਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਜਥੇ: ਗੁਲਜਾਰ ਸਿੰਘ ਰਣੀਕੇ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਓ ਐਸ ਡੀ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਸ੍ਰੋਮਣੀ ਕਮੇਟੀ ਮੈਬਰ ਭਗਵੰਤ ਸਿੰਘ ਸਿਆਲਕਾ ਅਤੇ ਸੰਤੋਖ ਸਿੰਘ ਸਮਰਾ ਨੇ ਖਾਲਸਾ ਚੇਤਨਾ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ।ਪ੍ਰੋ: ਸਰਚਾਂਦ ਸਿੰਘ ਵਲੋਂ ਦਿਤੀ ਜਾਣਕਾਰੀ ’ਚ ਜਥੇ: ਰਣੀਕੇ ਨੇ ਕਿਹਾ ਕਿ ਖਾਲਸਾ ਮਾਰਚ ਦਾ ਮਨੋਰਥ ਸੰਗਤ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਦਿੱਲੀ ਤੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲਿਆਉਣ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਦਲੇਰੀ, ਅਥਾਹ ਕੁਰਬਾਨੀਆਂ ਅਤੇ ਪੰਥਕ ਸੇਵਾਵਾਂ ਅੱਗੇ ਹਮੇਸ਼ਾਂ ਸੀਸ ਝੁਕਦਾ ਹੈ।  ਉਹਨਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਮੁਸ਼ਕਲ ਹਾਲਤਾਂ ਵਿੱਚ ਵੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦਿਆਂ ਗੁਰੂ ਘਰ ਪ੍ਰਤੀ ਪਿਆਰ, ਸਤਿਕਾਰ ਅਤੇ ਜ਼ਿੰਮੇਵਾਰੀ ਦੀ ਵੱਡੀ ਮਿਸਾਲ ਕਾਇਮ ਕੀਤੀ । ਉਹਨਾਂ ਕਿਹਾ ਕਿ ਰੰਘਰੇਟਿਆਂ ਅਤੇ ਦਲਿਤ ਭਾਈਚਾਰੇ ਦੀ ਗੁਰੂਘਰ,ਪੰਥ ਅਤੇ ਪੰਜਾਬ ਪ੍ਰੀ ਵੱਡੀ ਦੇਣ ਹੈ। ਇਹ ਭਾਈਚਾਰਾ ਅਕਾਲੀ ਦਲ ਦਾ ਅਟੁੱਟ ਅੰਗ ਰਿਹਾ ਹੈ ਅਤੇ ਰਹੇਗਾ।ਉਹਨਾਂ ਖੁਸ਼ੀ ਦਾ ਪ੍ਰਗਟਵਾ ਕਰਦਿਆਂ ਕਿਹਾ ਕਿ ਸਾਨੂੰ ਜੀਵਨ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਪ੍ਰਕਾਸ਼ ਪੁਰਬ ਸੰਬੰਧੀ ਪਾਕਿਸਤਾਨ ’ਚ ਸਥਿਤ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਇਤਿਹਾਸਕ ਨਗਰ ਕੀਰਤਨ ਦਾ ਸਮੁਚੇ ਦੇਸ਼ ਵਿਚ ਦੇਸ਼ ਦੀਆਂ ਸਮੂਹ ਭਾਈਚਾਰਿਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਗੁਰੂ ਸਾਹਿਬਾਨ ਦਾ ਸਾਂਝੀਵਾਲਤਾ ਦਾ ਸੰਦੇਸ਼ ਘਰ ਘਰ ਪਹੁੰਚਾਇਆ ਜਾ ਰਿਹਾ ਹੈ। ਜਿਸ ਨਾਲ ਭਾਈਚਾਰਕ ਸਾਂਝ ਨੂੰ ਮਜਬੂਤੀ ਮਿਲ ਰਹੀ ਹੈ।

ਨਗਰ ਕੀਰਤਨ ਦੇ ਪ੍ਰਬੰਧਕ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਬਾਬਾ ਰਾਮ ਸਿੰਘ ਅਬਦਾਲ ਅਤੇ ਸ: ਜੈਲ ਸਿੰਘ ਗੋਪਾਲਪੁਰਾ ਨੇ ਦਸਿਆ ਕਿ ਚੇਤਨਾ ਮਾਰਚ ਵਿਚ ਹਲਕਾ ਮਜੀਠਾ ਤੋਂ ਕਾਰਾਂ, ਬਸਾਂ ਟ੍ਰੈਕਟਰ ਟਰਾਲੀਆਂ ਰਾਹੀਂ ਵਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਉਹਨਾਂ ਦਸਿਆ ਕਿ ਮਾਰਚ ਦੀ ਸਮਾਪਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤੱਪ ਅਸਥਾਨ ਬਾਬਾ ਜੀਵਨ ਸਿੰਘ ਜੀ ਵਿਖੇ ਪਹੁੰਚ ਕੇ ਹੋਵੇਗੀਅੱਜ ਨਗਰ ਕੀਰਤਨ ਦੀ ਖੁਸ਼ੀ ’ਚ ਸਵਾਗਤੀ ਗੇਟਾਂ ਅਤੇ ਰਸਤਿਆਂ ’ਚ ਲਗੇ ਕੇਸਰੀ ਝੰਡਿਆਂ ਨਾਲ ਸਾਰਾ ਨਗਰ ਹੀ ਖਾਲਸਾਈ ਰੰਗ ਵਿਚ ਰੰਗਿਆ ਹੋਇਆ ਸੀ। ਚਾਹ ਪਕੌੜੇ, ਫਲਾਂ ਅਤੇ ਛਬੀਲਾਂ ਤੋਂ ਇਲਾਵਾ ਗੁਰੂ ਕਾ ਲੰਗਰ ਅਟੁਟ ਵਰਤਿਆ।ਇਸ ਮੌਕੇ ਬਾਬਾ ਸਜਨ ਸਿੰਘ ਗੁਰੂ ਕੇ ਬੇਰ ਸਾਹਿਬ, ਬਾਬਾ ਅਜੈਬ ਸਿੰਘ ਗੁਰੂ ਕੇ ਬਾਗ, ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ, ਸ੍ਰੋਮਣੀ ਕਮੇਟੀ ਮੈਬਰ ਬਿਕਰਮਜੀਤ ਸਿੰਘ ਵੇਰਕਾ, ਬਾਬਾ ਭਾਗ ਸਿੰਘ, ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਗਨਾ, ਬਲਰਾਜ ਸਿੰਘ ਔਲਖ, ਲਖਬੀਰ ਸਿੰਘ ਗਿੱਲ, ਹਰਵਿੰਦਰ ਸਿੰਘ ਭੁਲਰ, ਸਰਬਜੀਤ ਸਿੰਘ ਸਪਾਰੀਵਿੰਡ, ਕੁਲਵਿੰਦਰ ਸਿੰਘ ਧਾਰੀਵਾਲ, ਜਸਪਾਲ ਸਿੰਘ ਭੋਆ, ਨਿਰਮਲ ਸਿੰਘ ਵੀਰਮ, ਗੁਰਦੀਪ ਸਿੰਘ ਉਮਰਪੁਰਾ, ਧਰਮ ਸਿੰਘ , ਅਮਨਦੀਪ ਗਿਲ, ਚੇਅਰਮੈਨ ਬਲਬੀਰ ਸਿੰਘ ਚੰਦੀ, ਦੁਰਗਾਦਾਸ ਮਜੀਠਾ, ਸਕਤਰ ਸਿੰਘ ਪਿੰਤੂ, ਤਰਨਕੁਮਾਰ ਅਬਰੋਲ, ਸਲਵੰਤ ਸਿੰਘ ਸੇਠ, ਜਸਵੰਤ ਸਿੰ ਮੁਗੋਸੋਹੀ, ਬਲਕਾਰ ਸਿੰਘ ਕੋਟਲੀ ਢੋਲੇਸ਼ਾਹ, ਸਰਪੰਚ ਪ੍ਰਮਜੀਤ ਸਿੰਘ ਲਹਿਰਕਾ, ਪਲਵਿੰਦਰ ਸਿੰਘ ਖਾਲਸਾ, ਹਿੰਮਤ ਸਿੰਘ ਕਾਦਰਾਬਾਦ, ਬਿਕਰਮ ਸਿੰਘ ਖਿਦੋਵਾਲੀ, ਸੁਖਦੇਵ ਸਿੰਘ , ਦਿਲਬਾਗ ਸਿੰਘ ਲਹਿਰਕਾ, ਜਥੇ: ਗੁਰਮੀਤ ਸਿੰਘ ਸਹਿਣੇਵਾਲੀ, ਨੰਬਰਦਾਰ ਦਰਸ਼ਨ ਸਿੰਘ ਧਰਮਪੁਰਾ, ਸਜਨ ਸਿੰਘ ਅਤੇ ਸਵਿੰਦਰ ਸਿੰਘ ਬੁੱਢਾ ਥੇਹ, ਮੰਗਲ ਸਿੰਘ ਬਾਬਾੋਵਾਲ, ਲਖਬੀਰ ਸਿੰਘ ਸਹਿਣੇਵਾਲੀ, ਕਾਰਜ ਸਿੰਘ ਭੰਗਾਲੀ, ਦਵਿੰਦਰ ਸਿੰਘ ਲੁਧੜ, ਸੁਚਾ ਸਿੰਘ ਪ੍ਰਧਾਨ, ਸਰਪੰਚ ਧੀਰ ਸਿੰਘ ਦਾਦੂਪੁਰਾ,ਸਤਪਾਲ ਸਿੰਘ ਨਾਗ ਸੇਵਾ ਸਿੰਘ ਫਤੂਭੀਲਾ, ਕੁਲਦੀਪ ਸਿੰਘ ਹਰੀਪੁਰਾ ਅਤੇ ਪ੍ਰਗਟ ਸਿੰਘ ਨਾਗ ਨਵੇਂ, ਬਾਬਾ ਪ੍ਰਗਟ ਸਿੰਘ, ਮੇਜਰ ਸਿੰਘ ਕਲੇਰ, ਸਵਰਨ ਸਿੰਘ ਮੁਨੀਮ, ਪ੍ਰਭਦਿਆਲ ਸਿੰਘ ਪੰਨਵਾਂ, ਸਰੂਪ ਸਿੰਘ, ਅਮਰੀਕ ਸਿੰਘ ਢਡੇ, ਹਰਵਿੰਦਰ ਸਿੰਘ,  ਸਜਨ ਸਿੰਘ ਬੁਢਾਥੇਹ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।  

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD