Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਵਾਲੀਬਾਲ ਖੇਡ ਟੂਰਨਾਮੈਂਟ ਮਧੂਬਨ ਵਾਟਿਕਾ ' ਚ ਸ਼ਾਨੋ ਸ਼ੌਕਤ ਸ਼ੁਰੂ

5 Dariya News

ਨੂਰਪੁਰ ਬੇਦੀ , 05 Sep 2019

ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਵਾਲੀਵਾਲ ਅੰਡਰ 19  ਲੜਕੇ - ਲੜਕੀਆਂ ਦੇ ਮੁਕਾਬਲੇ ਅੱਜ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਮਧੂਬਨ ਵਾਟਿਕਾ ਪਬਲਿਕ ਸਕੂਲ ਦੇ ਖੇਡ ਮੈਦਾਨ ਦੇ ਵਿੱਚ  ਸ਼ਾਨੋ ਸ਼ੌਕਤ ਨਾਲ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਉਕਤ ਖੇਡ ਮੁਕਾਬਲਿਆਂ ਦੀ ਅੱਜ ਆਰੰਭਤਾ ਮੌਕੇ ਸ੍ਰੀ ਅਲਟ੍ਰਾ ਸੀਮਿੰਟ ਹੋਲਡਰ ਰੂਪਨਗਰ ਦੇ ਮਾਲਿਕ ਸ੍ਰੀ ਅਮਨ ਕੁਮਾਰ ਚੱਡਾ ਅਤੇ ਜ਼ੋਨਲ ਪ੍ਰਧਾਨ ਵਰਿੰਦਰ ਸ਼ਰਮਾ ਵੱਲੋਂ ਸਾਝੇ ਤੋਰ ਤੇ ਫੀਤਾ ਕੱਟ ਕੇ ਕੀਤੀ ਗਈ । ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਮਨ ਕੁਮਾਰ ਚੱਡਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉੱਕਤ ਇਹ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿੱਚ ਦਿਲਚਸਪੀ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਣ ਲਈ ਪੰਜਾਬ ਸਕੂਲ ਸਿਖਿਆ ਬੋਰਡ ਵਲੋ ਸਰਕਾਰ ਵੱਲੋਂ ਖੇਡਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੈਡਲ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਮਹੀਨਵਾਰ ਵਿਸ਼ੇਸ਼ ਭੱਤੇ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਨਾ ਖੇਡਾਂ ਨਾਲ ਜਿੱਥੇ ਵਿਦਿਆਰਥੀਆਂ ਵਿੱਚ ਆਪਸੀ ਮਿਲਵਰਤਨ ਅਤੇ ਭਾਈਚਾਰਕ ਸਾਂਝ ਕਾਇਮ ਰਹਿੰਦੀ ਹੈ, ਉੱਥੇ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਵੀ ਮਿਲਦੀ ਹੈ। ਇਨ੍ਹਾਂ ਦੇ ਨਾਲ ਹੀ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਦੇ ਲਈ ਏਈਓ ਸਤਨਾਮ ਸਿੰਘ,ਓਮਵੀਰ ਸਿੰਘ ਰਾਣਾ.ਲੋਕੇਸ ਮੋਹਨ,ਆਦਿ ਵਲੋ ਵੀ ਖਿਡਾਰੀਆ ਨਾਲ ਜਿਥੇ ਵਿਸ਼ੇਸ਼ ਮੁਲਾਕਾਤ ਕੀਤਾ ਗਈ ਉਥੇ ਹੀ ਖਿਡਾਰੀਆ ਨੂੰ  ਆਸੀਰਵਾਦ ਵੀ ਦਿਤਾ ਗਿਆ । ਇਨ੍ਹਾਂ ਉਕਤ ਪਹਿਲੇ ਦਿਨ ਹੋਏ ਲੜਕਿਆਂ ਦੇ ਮੁਕਾਬਲਿਆਂ ਚ ਤਖਤਗੜ੍ਹ ਨੇ ਨੂਰਪੁਰ ਬੇਦੀ ਨੂੰ ,ਸ੍ਰੀ ਅਨੰਦਪੁਰ ਸਾਹਿਬ ਨੇ ਭਲਾਣ ਨੂੰ ,ਸ੍ਰੀ ਆਨੰਦਪੁਰ ਸਾਹਿਬ ਨੇ ਮੀਆਂਪੁਰ ਨੂੰ ,ਚਮਕੌਰ ਸਾਹਿਬ ਨੇ ਰੂਪਨਗਰ ਨੂੰ ਅਤੇ ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਚ ਸ੍ਰੀ ਆਨੰਦਪੁਰ ਸਾਹਿਬ ਨੇ ਤਖ਼ਤਗੜ੍ਹ ਨੂੰ ,ਨੂਰਪੁਰ ਬੇਦੀ ਨੇ ਰੂਪਨਗਰ ਨੂੰ ,ਭਲਾਨ ਨੇ ਨੰਗਲ ਨੂੰ ਹਰਾ ਕੇ ਅਗਲੇ ਪੜਾਅ ਚ ਪ੍ਰਵੇਸ਼ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਜ਼ੋਨਲ ਪ੍ਰਧਾਨ ਵਰਿੰਦਰ ਸ਼ਰਮਾ ,ਜ਼ੋਨਲ ਸਕੱਤਰ ਗੁਰਵਿੰਦਰ ਸਸਕੌਰ ਏਈਓ ਸਤਨਾਮ ਸਿੰਘ ,ਰਾਜੀਵ ਕੁਮਾਰ,ਦੀਪਕ ਰਾਣਾ, ਅਜੇ ਕੁਮਾਰ,ਹਰਪ੍ਰੀਤ ਸਿੰਘ,ਲੋਕੇਸ ਮੋਹਨ.ਰਣਜੀਤ ਸਿੰਘ ਸਕੂਲ ਪਿ੍ੰਸੀਪਲ ਜੋਬੀ ਟੀ ਅਬਰਾਹਮ ,ਮੈਡਮ ਦੀਪਿਕਾ ਪੁਰੀ ,ਮੈਡਮ ਅਨੂ ਕੌਸ਼ਲ ,ਮੈਡਮ ਸੁਰੇਖਾ ਰਾਣਾ ,ਬਿਮਲ ਸੈਣੀ ,ਅਵਿਨਾਸ ਕੁਮਾਰ ,ਧਰਮਵੀਰ ਹੈਪੀ, ਮੈਡਮ ਮਨਜੀਤ ਕੌਰ ,ਮੈਡਮ ਅਮਨ ਸਾਦਲ ਅਦਿ ਵਿਸ਼ੇਸ਼ ਤੋਰ ਮੋਜੂਦ ਸਨ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD