Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਕੈਪਟਨ ਸਰਕਾਰ ਸੂਬੇ ਦੇ ਹਰੇਕ ਨੌਜਵਾਨ ਨੂੰ ਰੋਜ਼ਗਾਰ, ਕਾਰੋਬਾਰ ਤੇ ਸਵੈ ਰੋਜ਼ਗਾਰ ਦੇਣ ਦੀ ਆਪਣੀ ਵਚਨਬੱਧਤਾ ਪੁਗਾਏਗੀ - ਪਰਨੀਤ ਕੌਰ

ਲੋਕ ਸਭਾ ਮੈਂਬਰ ਨੇ ਨੌਜਵਾਨਾਂ ਨੂੰ ਮੈਗਾ ਰੋਜ਼ਗਾਰ ਮੇਲਿਆਂ 'ਚ ਨੌਕਰੀਆਂ ਦੇ ਯੋਗ ਬਣਾਉਣ

5 Dariya News

ਪਟਿਆਲਾ , 05 Sep 2019

Last updated on: Sep 05, 2019, 00:00 IST

ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਇੱਕ ਨਿਵੇਕਲੀ ਪਹਿਲ ਕਰਦਿਆਂ ਨੌਜਵਾਨਾਂ ਨੂੰ ਨੌਕਰੀਆਂ ਦੇ ਯੋਗ ਬਣਾਉਣ ਦੇ ਮਕਸਦ ਨਾਲ ਉਨ੍ਹਾਂ ਦੇ ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ। ਇੱਥੇ ਫੂਲ ਥਿਏਟਰ ਵਿਖੇ ਅੱਜ ਅਧਿਆਪਕ ਦਿਵਸ ਮੌਕੇ ਕਰਵਾਈ ਇਸ ਹੁਨਰ ਵਿਕਾਸ ਦੀ ਵਿਸ਼ੇਸ਼ ਵਰਕਸ਼ਾਪ 'ਚ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਅਤੇ ਹੋਰ ਤਕਨੀਕੀ ਸਿੱਖਿਆ ਸੰਸਥਾਵਾਂ ਤੋਂ ਪੁੱਜੇ ਵੱਡੀ ਗਿਣਤੀ ਵਿਦਿਆਰਥੀ ਤੇ ਸਿਖਿਆਰਥੀਆਂ ਨੇ ਮਾਹਰਾਂ ਅਤੇ ਉਦਯੋਗਪਤੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਨੌਕਰੀਆਂ ਲਈ ਇੰਟਰਵਿਯੂ ਦੇਣ ਦੀ ਕਲਾ ਸਮੇਤ ਆਪਣੇ ਹੁਨਰ ਨੂੰ ਨਿਖਾਰ ਕੇ ਪੇਸ਼ ਕਰਨ ਸਮੇਤ ਆਤਮ ਵਿਸ਼ਵਾਸ਼ ਵਧਾਉਣ ਦੇ ਬਹੁਤ ਸਾਰੇ ਦਿਲਚਸਪ ਗੁਰ ਸਿੱਖੇ।ਇਸ ਦੌਰਾਨ ਲੋਕ ਸਭਾ ਮੈਂਬਰ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਜ਼ਿਲ੍ਹੇ ਤਿੰਨ ਅਧਿਆਪਕਾਂ ਸਰਕਾਰੀ ਹਾਈ ਸਕੂਲ ਭੜੀ ਪਨੈਚਾ ਦੇ ਮੁੱਖ ਅਧਿਆਪਕ ਕਮਲਜੀਤ ਸਿੰਘ, ਸਰਕਾਰੀ ਫੀਲ ਖਾਨਾ ਸਕੂਲ ਦੇ ਹਿੰਦੀ ਅਧਿਆਪਕਾ ਮੀਨਾਕਸ਼ੀ ਸ਼ਰਮਾ ਅਤੇ ਸਰਕਾਰੀ ਹਾਈ ਸਕੂਲ ਬੀਨਾਹੇੜੀ ਦੇ ਕੰਪਿਊਟਰ ਅਧਿਆਪਕ ਮਨਜੀਤ ਸਿੰਘ ਚੱਠਾ ਨੂੰ ਸਿੱਖਿਆ ਦੇ ਖੇਤਰ 'ਚ ਪਾਏ ਵਿਲੱਖਣ ਯੋਗਦਾਨ ਬਦਲੇ ਸਨਮਾਨਤ ਵੀ ਕੀਤਾ।ਨੌਜਵਾਨਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ 'ਚ ਬੇਰੁਜ਼ਗਾਰੀ ਨੂੰ ਲੈਕੇ ਬੇਹੱਦ ਚਿੰਤਿਤ ਹਨ, ਇਸੇ ਲਈ ਉਨ੍ਹਾਂ ਨੇ ਮੌਜੂਦਾ ਸਮੇਂ ਦੇਸ਼ ਦੀ ਡਾਵਾਂਡੋਲ ਆਰਥਿਕਤਾ 'ਚ ਜਦੋਂ ਨੌਜਵਾਨਾਂ ਨੂੰ ਆਪਣੇ ਹੁਨਰ ਮੁਤਾਬਕ ਨੌਕਰੀਆਂ ਦੇ ਮੌਕੇ ਹਾਸਲ ਕਰਨ 'ਚ ਵੱਡੀ ਸਮੱਸਿਆ ਦਰਪੇਸ਼ ਹੈ ਤਾਂ ਬੇਰੁਜ਼ਗਾਰਾਂ ਨੂੰ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ 'ਚ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਰੋਜ਼ਗਾਰ ਮੇਲੇ ਲਾਉਣੇ ਸ਼ੁਰੂ ਕੀਤੇ ਹਨ। ਇਨ੍ਹਾਂ ਰੋਜ਼ਗਾਰ ਮੇਲਿਆਂ ਤਹਿਤ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ 'ਚ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ਿਆਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨੀ ਆਪਣੇ ਪੈਰਾ 'ਤੇ ਖੜ੍ਹੀ ਹੋ ਸਕੇ।ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਹਰ ਇੱਕ ਨੌਜਵਾਨ ਨੂੰ ਲੋਂੜੀਂਦੀ ਯੋਗਤਾ ਮੁਤਾਬਕ ਰੋਜ਼ਗਾਰ, ਕਾਰੋਬਾਰ ਤੇ ਸਵੈ ਰੋਜ਼ਗਾਰ ਦੇਣ ਦੀ ਆਪਣੀ ਵਚਨਬੱਧਤਾ ਨੂੰ ਹਰ ਹਾਲ ਪੂਰਾ ਕਰੇਗੀ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਨੇ ਚੋਣ ਵਾਅਦਾ ਪੂਰਾ ਕਰਦਿਆਂ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਅਜਿਹੇ ਮੇਲੇ ਲਾਉਣ ਦਾ ਫੈਸਲਾ ਕਰ ਲਿਆ ਸੀ, ਜਿਸ ਤਹਿਤ ਹੁਣ ਤੱਕ 8 ਲੱਖ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ, ਗ਼ੈਰ ਸਰਕਾਰੀ ਖੇਤਰਾਂ 'ਚ ਨੌਕਰੀਆਂ, ਸਵੈ ਰੋਜ਼ਗਾਰ ਤੇ ਕਾਰੋਬਾਰ ਦੇ ਮੌਕੇ ਪ੍ਰਦਾਨ ਕਰਵਾਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਗ਼ਲਤ ਪਾਸੇ ਜਾ ਰਹੇ ਨੌਜਵਾਨਾਂ ਦੀ ਬਾਂਹ ਫੜੀ ਹੈ, ਉਥੇ ਹੀ ਨਸ਼ਿਆਂ ਦੀ ਸਪਲਾਈ ਲਾਇਨ ਕੱਟਕੇ ਨਸ਼ਿਆਂ 'ਚ ਗ੍ਰਸਤ ਜਵਾਨੀ ਦੀ ਮੁਫ਼ਤ ਨਸ਼ਾ ਮੁਕਤੀ ਕਰਵਾਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ।ਪਰਨੀਤ ਕੌਰ ਨੇ ਕਿਹਾ ਕਿ ਹਰ ਨੌਜਵਾਨ ਨੂੰ ਸਰਕਾਰੀ ਨੌਕਰੀ ਨਹੀਂ ਮਿਲ ਸਕਦੀ ਪਰੰਤੂ ਉਹ ਆਪਣੇ ਹੁਨਰ ਮੁਤਾਬਕ ਛੋਟੀ ਸ਼ੁਰੂਆਤ ਤੋਂ ਅੱਗੇ ਵਧਕੇ ਰੋਜ਼ਗਾਰ ਦਾ ਚੰਗਾ ਮੌਕਾ ਹਾਸਲ ਕਰ ਸਕਦਾ ਹੈ ਤੇ ਇਹ ਉਨ੍ਹਾਂ ਦਾ ਪਹਿਲਾ ਤਜਰਬਾ ਹੋਵੇਗਾ, ਇਸ ਤੋਂ ਬਾਅਦ ਨੌਕਰੀਆਂ ਦੇ ਹੋਰ ਦਰਵਾਜੇ ਖੁਲ੍ਹਣਗੇ, ਕਿਉਂਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰਾਂ ਨੂੰ ਮੈਨ ਪਾਵਰ ਪ੍ਰਦਾਨ ਕਰਨ ਲਈ ਇਕ ਪਲੈਟਫ਼ਾਰਮ ਮੁਹੱਈਆ ਕਰਵਾਇਆ ਹੈ। ਪਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 20 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਲੜਕੇ ਪਟਿਆਲਾ, 24 ਨੂੰ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ, 26 ਨੂੰ ਆਰੀਅਨ ਗਰੁੱਪ ਆਫ਼ ਕਾਲਜਿਜ ਰਾਜਪੁਰਾ, 27 ਨੂੰ ਸਰਕਾਰੀ ਆਈ.ਟੀ.ਆਈ. ਰਾਜਪੁਰਾ ਅਤੇ 28 ਸਤੰਬਰ ਨੂੰ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਖੇ ਮੈਗਾ ਰੋਜ਼ਗਾਰ ਮੇਲੇ ਲੱਗ ਰਹੇ ਹਨ। ਉਨ੍ਹਾਂ ਸੱਦਾ ਦਿੱਤਾ ਕਿ ਸਿਰਕੱਢ ਕੰਪਨੀਆਂ ਵੱਲੋਂ ਦਿੱਤੇ ਜਾ ਰਹੇ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਮੇਲਿਆਂ 'ਚ ਸ਼ਿਰਕਤ ਕਰਕੇ ਰੋਜ਼ਗਾਰ ਦੇ ਮੌਕੇ ਹਾਸਲ ਕਰਨ।ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ੍ਰੀ ਰਜੇਸ਼ ਕੁਮਾਰ, ਸ੍ਰੀ ਕੇ.ਕੇ. ਸਹਿਗਲ, ਸ੍ਰੀ ਰਾਮ ਕੁਮਾਰ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਡਾਇਰੈਕਟਰ ਰਜੇਸ਼ ਘਾਰੂ, ਰਾਮ ਕੁਮਾਰ ਸਿੰਗਲਾ, ਪਟਿਆਲਾ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ, ਪ੍ਰਧਾਨ ਅਸ਼ਵਨੀ ਗੁਪਤਾ, ਜਨਰਲ ਸਕੱਤਰ ਅਰਸ਼ਪਾਲ ਸਿੰਘ ਸੋਢੀ, ਪਟਿਆਲਾ ਚੈਂਬਰ ਆਫ਼ ਇੰਡਸਟਰੀਜ ਦੇ ਪ੍ਰਧਾਨ ਐਨ.ਐਸ. ਖੁਰਾਣਾ, ਪਟਿਆਲਾ ਇੰਡਸਟ੍ਰੀਜ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਗੁਪਤਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਲਾਂਬਾ, ਫੂਲ ਥਿਏਟਰ ਵੱਲੋਂ ਰਾਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸ੍ਰੀਮਤੀ ਸ਼ਿੰਪੀ ਸਿੰਗਲਾ, ਡਿਪਟੀ ਸੀ.ਈ.ਓ. ਸੁਖਮਨ ਬਾਠ ਸਮੇਤ ਵੱਡੀ ਗਿਣਤੀ ਨੌਜਵਾਨਾਂ ਅਤੇ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD