Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਦੇਸ਼ ਸੇਵਾ' ਨੂੰ ਸਮਰਪਿਤ ਰਹੇਗਾ 'ਸੇਵਾ ਸਪਤਾਹ ': ਅਵਿਨਾਸ਼ ਰਾਏ ਖੰਨਾ

ਖੰਨਾ ਦੀ ਅਗੁਵਾਈ 'ਚ 'ਸੇਵਾ ਸਪਤਾਹ' ਅਭਿਆਨ ਲਈ ਖੇਤਰੀ ਮੀਟਿੰਗ ਆਯੋਜਿਤ

5 Dariya News

ਚੰਡੀਗੜ੍ਹ , 05 Sep 2019

Last updated on: Sep 05, 2019, 00:00 IST

ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੇ ਜਨਮਦਿਵਸ ਨੂੰ ਸਮਰਪਿਤ ਦੇਸ਼ ਭਰ ਵਿਚ 14 ਤੋਂ 20 ਸਤੰਬਰ ਤੱਕ ਆਯੋਜਿਤ ਹੋਣ ਵਾਲੇ 'ਸੇਵਾ ਸਪਤਾਹ' ਅਭਿਆਨ ਦੀ ਤਿਆਰੀਆਂ ਦੇ ਸਬੰਧ ਵਿਚ ਸੇਵਾ ਸਪਤਾਹ ਅਭਿਆਨ ਦੇ ਕੌਮੀ ਕਨਵੀਨਰ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਵੱਲੋਂ ਅੱਜ ਚੰਡੀਗੜ੍ਹ ਸਥਿੱਤ ਪੰਜਾਬ ਭਾਜਪਾ ਦਫ਼ਤਰ ਵਿਚ ਇਕ ਖੇਤਰੀ ਮੀਟਿੰਗ ਬੁਲਾਈ ਗਈ, ਜਿਸ ਵਿਚ ਉਤਰ ਭਾਰਤ ਦੇ ਚਾਰ ਸੂਬੀਆਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਤੋਂ ਸੇਵਾ ਸਪਤਾਹ ਅਭਿਆਨ ਦੇ ਪ੍ਰਮੁੱਖ ਅਤੇ ਸਹਿ-ਪ੍ਰਮੁੱਖਾਂ ਨੇ ਹਿੱਸਾ ਲਿਆ।

ਇਸ ਮੌਕੇ ਖੰਨਾ ਨੇ ਮੀਟਿੰਗ ਵਿਚ ਮੌਜੂਦ ਆਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਵਸ'ਤੇ ਆਯੋਜਿਤ ਹੋਣ ਵਾਲੇ ਸੇਵਾ ਸਪਤਾਹ ਅਭਿਆਨ ਵਿਚ ਦੇਸ਼ ਭਰ ਵਿਚ ਮੌਜੂਦ ਗਰੀਬ, ਜਰੂਰਤਮੰਦ, ਅਪਾਹਿਜਾਂ ਦੀ ਮਦਦ ਕਰ ਕੇ ਉਨ੍ਹਾਂ ਦੇ ਚਿਰਹੇ 'ਤੇ ਦਿਖਣ ਵਾਲੀ ਖੁਸ਼ੀ ਰਾਹੀਂ ਇਸ ਨੂੰ ਇਕ ਯਾਦਗਾਰ ਸਮਾਂ ਬਣਾਇਆ ਜਾ ਸਕਦਾ ਹੈ।ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਦੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 14 ਤੋਂ 20 ਸਤੰਬਰ ਤੱਕ ਆਯੋਜਿਤ 'ਸੇਵਾ ਸਪਤਾਹ' ਅਭਿਆਨ ਦੌਰਾਨ ਅਸੀਂ ਵਿਸ਼ਾਲ ਖੂਨਦਾਨ ਕੈਂਪ, ਹੇਲਥ ਚੈਕਅਪ ਕੈਂਪ, ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾ ਸਕਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਸਪਤਾਲਾਂ, ਯਤੀਮਖਾਨੇ ਅਤੇ ਸੰਸਥਾਨਾਂ ਵਿਚ ਜਾ ਕੇ ਮਰੀਜ਼ਾਂ ਅਤੇ ਜਰੂਰਤਮੰਦਾਂ ਨੂੰ ਫੱਲ ਆਦਿ ਵੰਡੇ ਜਾਣ। ਖੰਨਾ ਨੇ ਦੱਸਿਆ ਕਿ ਸੇਵਾ ਸਪਤਾਹ ਅਭਿਆਨ ਦੇ ਆਹੁਦੇਦਾਰ ਆਪਣੇ ਇਲਾਕੇ ਅਧੀਨ ਆਉਂਦੇ ਉਚ ਸੰਸਥਾਨਾਂ ਅਤੇ ਵੱਡੇ ਦਾਨੀਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਘੱਟ ਤੋਂ ਘੱਟ 100 ਅਪਾਹਿਜਾਂ ਅਤੇ ਗਰੀਬ ਜਰੂਰਤਮੰਦਾਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਪਾਲਣ-ਪੋਸ਼ਣ ਦੀ ਜਿੰਮੇਦਾਰੀ ਚੁੱਕਣ ਦੇ ਲਈ ਪ੍ਰੇਰਿਤ ਕਰਨ।ਖੰਨਾ ਨੇ ਦੱਸਿਆ ਕਿ ਸੇਵਾ ਅਭਿਆਨ ਦੇ ਤਹਿਤ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੇ ਜੀਵਨ ਅਤੇ ਉਪਲਬਧੀਆਂ 'ਤੇ ਅਧਾਰਿਤ ਪੁਸਤਕਾਂ ਅਤੇ ਸੀਡੀਜ਼ ਕੇਂਦਰੀ ਟੀਮ ਵੱਲੋਂ ਮੁਹਇਆ ਕਰਵਾਈਆਂ ਜਾਣਗੀਆਂ। ਇਨ੍ਹਾਂ ਪੁਸਤਕਾਂ ਨੂੰ ਮੰਡਲ ਪੱਧਰ 'ਤੇ ਲੋਕਾਂ ਵਿਚ ਵੰਡੀਆ ਜਾ ਸਕਦਾ ਹੈ ਅਤੇ ਨਾਲ ਹੀ ਮੰਡਲ ਪੱਧਰ 'ਤੇ ਪ੍ਰਦਰਸ਼ਨੀਆਂ ਆਯੋਜਿਤ ਕਰਕੇ ਖੁਸ਼ੀ ਜਾਹਿਰ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਸਪਤਾਹ ਦੌਰਾਨ ਦੇਸ਼ ਭਰ ਵਿਚ ਪਲਾਸਟਿਕ ਵਸਤੂਆਂ ਦੀ ਵਰਤੋਂ ਖਤਮ ਕਰਨ ਅਤੇ ਜਲ ਬਚਾਓ ਨੂੰ ਪ੍ਰੋਤਸਾਹਿਤ ਕਰਨ ਦਾ ਅਭਿਆਨ ਵੀ ਚਲਾਇਆ ਜਾ ਸਕਦਾ ਹੈ।

 

Tags: Avinash Rai Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD