Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਨਾਲ ਕੀਤੀ ਖ਼ਾਸ ਮੁਲਾਕਾਤ

ਪੰਜਾਬ ਵਿਚ ਖੇਡ ਸਟੇਡੀਅਮਾਂ ਅਤੇ ਨੌਜਵਾਨਾਂ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਸਮੇਤ ਵੱਖ ਵੱਖ ਪਹਿਲੂਆਂ ਤੇ ਕੀਤਾ ਵਿਚਾਰ ਵਟਾਂਦਰਾ

5 Dariya News

ਫਿਰੋਜ਼ਪੁਰ , 05 Sep 2019

Last updated on: Sep 05, 2019, 00:00 IST

ਪੰਜਾਬ ਵਿਚ ਖੇਡ ਦੇ ਖੇਤਰ ਨੂੰ ਹੋਰ ਅੱਗੇ ਲੈ ਕੇ ਆਉਣ ਅਤੇ ਨੌਜਵਾਨਾਂ ਲਈ ਵਧੀਆ ਖੇਡ ਮੈਦਾਨਾਂ ਸਮੇਤ ਹੋਰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਨਾਲ ਖ਼ਾਸ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕੇਂਦਰੀ ਖੇਡ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਅਥਲੀਟਾਂ ਵੱਲੋਂ ਦੇਸ਼ ਲਈ ਜੋ ਸੋਨੇ ਅਤੇ ਹੋਰ ਤਗਮੇ ਜਿੱਤ ਕੇ ਲਿਆਂਦੇ ਗਏ ਹਨ।ਰਾਣਾ ਗੁਰਮੀਤ ਸਿੰਘ ਸੋਢੀ ਨੇ ਜਿੱਥੇ ਕੇਂਦਰੀ ਖੇਡ ਮੰਤਰੀ ਨੂੰ ਪੰਜਾਬ ਦੀ ਖੇਡ ਨੀਤੀ ਤੋਂ ਜਾਣੂ ਕਰਵਾਇਆ ਉੱਥੇ ਹੀ ਉਨ੍ਹਾਂ ਤੋ ਪੰਜਾਬ ਦੇ ਖੇਡ ਦੇ ਖੇਤਰ ਵਿਚ ਵਧੀਆ ਬੁਨਿਆਦੀ ਢਾਂਚੇ ਲਈ ਵੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਨੌਜਵਾਨਾ ਨੂੰ ਦੇਸ਼ ਭਰ ਦੀਆਂ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਟਿਆਲਾ ਵਿਖੇ ਨੈਸ਼ਨਲ ਸਪੋਰਟ ਇੰਸਟੀਚਿਊਟ ਦੇ ਨਵੀਨੀਕਰਨ ਲਈ  ਫੰਡਾ ਦੀ ਮੰਗ ਵੀ ਕੀਤੀ।ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾ ਨੂੰ ਖੇਡ ਦੇ ਖੇਤਰ ਵਿਚ ਅੱਗੇ ਲੈ ਕੇ ਆਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਏ ਜਾਣਗੇ ਅਤੇ ਅੰਤਰਰਾਸ਼ਟਰੀ ਪੱਧਰ ਤੋਂ ਕੋਚ ਲਿਆ ਕੇ ਖਿਡਾਰੀਆਂ ਨੂੰ ਟਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਪੰਜਾਬ ਦੇ ਖਿਡਾਰੀ ਵਿਸ਼ਵ ਭਰ ਦੇ ਮੁਕਾਬਲਿਆਂ ਵਿਚੋਂ ਵੱਧ ਤੋਂ ਵੱਧ ਸੋਨੇ ਦੇ ਤਗਮੇ ਹਾਸਲ ਕਰਕੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। 

 

Tags: Rana Gurmeet Singh Sodhi , Kiren Rijiju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD