Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਤਹਿਤ 12 ਵਿਦਿਆਰਥਣਾਂ ਨੂੰ ਵੰਡੇ ਲੈਪਟਾਪ

10ਵੀਂ ਅਤੇ 12ਵੀਂ ਕਲਾਸ ਵਿਚ ਮੈਰਿਟ ’ਚ ਆਊਣ ਵਾਲੀਆਂ ਵਿਦਿਆਰਥਣਾਂ ਨੂੰ ਲੈਪਟਾਪ ਦੇ ਕੇ ਕੀਤਾ ਸਨਮਾਨਿਤ

5 Dariya News

ਮਾਨਸਾ , 06 Sep 2019

Last updated on: Sep 06, 2019, 00:00 IST

ਸਰਕਾਰੀ ਸਕੂਲਾਂ ਦੀਆਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਸ਼ੈਸ਼ਨ 2018-19 ਦੌਰਾਨ ਮੈਰਿਟ ਵਿਚ ਆਈਆਂ ਸਰਕਾਰੀ ਸਕੂਲਾਂ ਦੀਆਂ 12 ਵਿਦਿਆਰਥਣਾਂ ਲਈ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਸਨਮਾਨ ਸਮਾਰੋਹ ਦਾ ਆਯੋਜਨ ਸਥਾਨਕ ਗਊਸ਼ਾਲਾ ਭਵਨ ਵਿਖੇ ਕੀਤਾ ਗਿਆ, ਜਿੱਥੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਵਿਦਿਆਰਥਣਾਂ ਅਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਦਿੱਤੇ ਜਾਣ ਵਾਲੇ ਇਸ ਸਨਮਾਨ ਦਾ ਉਦੇਸ਼ ਉਨ੍ਹਾਂ ਦੀ ਉਪਲਬਧੀ ਲਈ ੳਤਸ਼ਾਹ ਅਤੇ ਆਤਮ ਵਿਸ਼ਵਾਸ਼ ਪੈਦਾ ਕਰਨਾ ਹੈ ਤਾਂ ਜੋ ਉਹ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂੰਹਦੇ ਰਹਿਣ। ਉਨ੍ਹਾਂ ਕਿਹਾ ਕਿ ਨਾਲ ਹੀ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਨੂੰ ਹੁਲਾਰਾ ਦੇਣ ਲਈ ਇਹ ਸ਼ਲਾਘਾਯੋਗ ਕਦਮ ਵੀ ਹੈ ਜਿਸ ਨਾਲ ਸਮਾਜ ਵਿਚ ਵੀ ਲੜਕੀਆਂ ਨੂੰ ਲੜਕਿਆਂ ਦੇ ਸਮਾਨ ਸਮਝਣ ਦੀ ਭਾਵਨਾ ਪੈਦਾ ਹੋਵੇਗੀ।ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਮੈਰਿਟ ਵਿੱਚ ਆਈਆਂ 12 ਵਿਦਿਆਰਥਣਾ ਨੂੰ ਅੱਜ ਡਿਪਟੀ ਕਮਿਸ਼ਨਰ ਵੱਲੋਂ ਲੈਪਟਾਪ ਅਤੇ ਲੈਪਟਾਪ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥਣਾਂ ਵਿਚ ਅਰਸਦੀਪ ਕੌਰ, ਸਰਕਾਰੀ ਸੈਕੰਡਰੀ ਸਕੂਲ ਬੀਰੋਕੇ ਕਲਾਂ, ਮੁਸਕਾਨ ਰਾਣੀ, ਸਰਕਾਰੀ ਸੈਕੰਡਰੀ ਸਕੂਲ ਸਰਦੂਲਗੜ੍ਹ, ਕਮਲਪ੍ਰੀਤ ਕੌਰ, ਸਰਕਾਰੀ ਸੈਕੰਡਰੀ ਸਕੂਲ ਅੱਕਾਵਾਲੀ, ਕਿਰਨਦੀਪਕੌਰ, ਸਰਕਾਰੀ ਸੈਕੰਡਰੀ ਸਕੂਨ ਅੱਕਾਵਾਲੀ, ਦੀਪਿਕਾ ਅਰੋੜਾ, ਸਰਕਾਰੀ ਸੈਕੰਡਰੀ ਸਕੂਲ ਕਰੰਡੀ, ਨਵਜੋਤ ਕੌਰ, ਸਰਕਾਰੀ ਸੈਕੰਡਰੀ ਸਕੂਲ ਅੱਕਾਵਾਲੀ, ਮੁਸਕਾਨ ਅਰੋੜਾ, ਸਰਕਾਰੀ ਸੈਕੰਡਰੀ ਸਕੂਲ (ਕੰ) ਬੁਢਲਾਡਾ, ਰੁਪਿੰਦਰ ਕੌਰ, ਸਰਕਾਰੀ ਸੈਕੰਡਰੀ ਸਕੂਲ (ਕੰ) ਬੁਢਲਾਡਾ, ਦੀਕਸ਼ਾ ਸਿੰਗਲਾ ਗਾਂਧੀ ਸਰਕਾਰੀ ਸੈਕੰਡਰੀ ਸਕੂਲ ਮਾਨਸਾ, ਅਮ੍ਰਿ੍ਰੰਤਪਾਲ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ, ਸੁਮਨਦੀਪ ਕੌਰ, ਸਰਕਾਰੀ ਸੈਕੰਡਰੀ ਸਕੂਲ ਰੰਘੜਿਆਲ, ਪ੍ਰੀਤੀ ਕਾਂਗੜਾ, ਸਰਕਾਰੀ ਸੈਕੰਡਰੀ ਸਕੂਲ ਕਰੰਡੀ ਸ਼ਾਮਿਲ ਹਨ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਰਤ ਤੋਂ ਸ੍ਰੀ ਅਜੈ ਤਾਇਲ ਨੇ ਬਾਲ ਸੁਰੱਖਿਆ ਅਤੇ ਇਸ ਸਬੰਧੀ ਵੱਖ-ਵੱਖ ਕਾਨੂੰਨ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ।  ਸਮਾਗਮ ਵਿਚ ਸ੍ਰੀ ਭੂਸ਼ਣ ਲਾਲ ਸੋਸ਼ਲ ਵਰਕਰ, ਸਿੱਖਿਆ ਵਿਭਾਗ ਸਕੂਲ ਦੇ ਵਿਦਿਆਰਥੀ ਅਤੇ ਆਈ.ਸੀ.ਡੀ.ਐਸ. ਵਿਭਾਗ ਦੇ ਨੁੰਮਾਦਿਆਂ ਵੱਲੋਂ ਭਾਗ ਲਿਆ ਗਿਆ।

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD