Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਨੂੰ ਸਵੱਛਤਾ ਸਰਵੇਖਣ ਵਿਚ ਪਹਿਲੇ ਨੰਬਰ 'ਤੇ ਲਿਆਂਦਾ ਜਾਵੇ : ਚੰਦਰ ਗੈਂਦ

ਡਿਪਟੀ ਕਮਿਸ਼ਨਰ ਨੇ ਸਵੱਛ ਸਰਵੇਖਣ ਗ੍ਰਾਮੀਣ 2019 ਕੀਤਾ ਲਾਂਚ, 30 ਸਤੰਬਰ ਤੱਕ ਚਲਾਇਆ ਜਾਵੇਗਾ ਸਵੱਛਤਾ ਸਰਵੇਖਣ

5 Dariya News

ਫ਼ਿਰੋਜ਼ਪੁਰ , 06 Sep 2019

Last updated on: Sep 06, 2019, 00:00 IST

ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਜਾ ਰਹੇ ਸਵੱਛ ਸਰਵੇਖਣ ਗ੍ਰਾਮੀਣ 2019 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਂਚ ਕੀਤਾ। ਜਿਸ ਵਿਚ ਉਨ੍ਹਾਂ ਦੱਸਿਆ ਕਿ ਇਹ ਸਵੱਛਤਾ ਸਰਵੇਖਣ 30 ਸਤੰਬਰ 2019  ਤੱਕ ਚਲਾਇਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਸ. ਰਣਜੀਤ ਸਿੰਘ, ਐੱਸ.ਪੀ. ਸ. ਮਨਵਿੰਦਰ ਸਿੰਘ ਅਤੇ ਐਕਸੀਅਨ ਵਾਟਰ ਸਪਲਾਈ ਸ੍ਰੀ ਮਨਪ੍ਰੀਤ ਸਿੰਘ ਅਰਸ਼ੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 30 ਸਤੰਬਰ  ਤੱਕ ਦੇਸ਼ ਦੇ ਸਾਰੇ ਜ਼ਿਲ੍ਹਿਆਂ ਦੀ ਸਵੱਛਤਾ ਦਾ ਮੁਲਾਂਕਣ ਕੀਤਾ ਜਾਵੇਗਾ। ਤੁਹਾਡੇ ਲਈ ਆਪਣੇ ਪਿੰਡ, ਜ਼ਿਲ੍ਹੇ ਅਤੇ ਸੂਬੇ ਨੂੰ ਸਾਰੇ ਦੇਸ਼ ਵਿਚੋਂ ਪਹਿਲਾ ਨੰਬਰ ਬਣਾਉਣ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਸਵੱਛਤਾ ਸਰਵੇਖਣ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਵੱਛਤਾ ਸਰਵੇਖਣ ਵਿੱਚ 34 ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, 698 ਜ਼ਿਲ੍ਹੇ, 17 ਹਜ਼ਾਰ 475 ਪਿੰਡ, 87 ਹਜ਼ਾਰ 375 ਜਨਤਕ ਸਥਾਨ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮੋਬਾਈਲ ਐਪ ਰਾਹੀਂ 3 ਕਰੋੜ 50 ਲੱਖ ਲੋਕਾਂ ਦਾ ਫੀਡ ਬੈਕ ਲਿਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਵੱਛਤਾ ਸਰਵੇਖਣ ਵਿਚ ਜਨਤਕ ਅਦਾਰੇ ਪੰਚਾਇਤ ਘਰ, ਸਕੂਲ, ਆਂਗਣਵਾੜੀ, ਮੁੱਢਲਾ ਸਿਹਤ ਕੇਂਦਰ ਅਤੇ ਧਾਰਮਿਕ ਸਥਾਨਾਂ  ਆਦਿ ਦਾ ਸਰਵੇਖਣ ਕੀਤਾ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਏਨਡਰਾਇਡ ਮੋਬਾਈਲ 'ਤੇ ਗੂਗਲ ਪਲੇਅ ਸਟੋਰ ਰਾਹੀਂ ਐੱਸ.ਐੱਸ.ਜੀ. 2019 ਐਪ ਡਾਊਨਲੋਡ ਕੀਤਾ ਜਾਵੇ ਅਤੇ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ, ਸਕੂਲੀ ਅਧਿਆਪਕ ਅਤੇ ਬੱਚੇ, ਆਂਗਣਵਾੜੀ ਵਰਕਰਾਂ ਆਦਿ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ ਸਵੱਛਤਾ ਸਰਵੇਖਣ ਫੀਡ ਬੈਕ ਵਿਚ ਵਾਧਾ ਹੋ ਸਕੇ ਅਤੇ ਜ਼ਿਲ੍ਹੇ ਨੂੰ ਪੂਰੇ ਦੇਸ਼ ਵਿਚੋਂ ਪਹਿਲਾ ਦਰਜਾ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਸਵੱਛਤਾ ਸਰਵੇਖਣ ਵਿਚ ਪਹਿਲਾ ਦਰਜਾ ਪ੍ਰਾਪਤ ਕਰਵਾਉਣ ਲਈ ਏਨਡਰਾਇਡ ਫ਼ੋਨ ਦੀ ਵਰਤੋਂ ਨਾ ਕਰਨ ਵਾਲਿਆਂ ਵੱਲੋਂ ਟੋਲ ਫ਼ਰੀ ਨੰਬਰ 18005720112 'ਤੇ ਵੀ ਆਪਣਾ ਫੀਡ ਬੈਕ ਦਿੱਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਨੂੰ ਸਵੱਛਤਾ ਸਰਵੇਖਣ ਵਿਚ ਪਹਿਲਾ ਦਰਜਾ ਹਾਸਲ ਕਰਵਾਉਣ ਲਈ ਵੱਧ ਤੋਂ ਵੱਧ ਆਪਣਾ ਫੀਡ ਬੈਕ ਜ਼ਰੂਰ ਦੇਣ। ਇਸ ਮੌਕੇ ਸਿਵਲ ਸਰਜਨ ਡਾ. ਹਰੀ ਨਰਾਇਣ, ਆਰ.ਟੀ.ਏ. ਤਰਲੋਚਨ ਸਿੰਘ, ਡਿਪਟੀ ਡੀ.ਓ. ਸੁਖਵਿੰਦਰ ਸਿੰਘ ਅਤੇ ਐਕਸੀਅਨ ਵਾਟਰ ਸਪਲਾਈ ਸ੍ਰੀ ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD