ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪਿੰਡ ਖਿਜ਼ਰਾਬਾਦ ਵਿੱਚ ਮਹਾਰਾਣਾ ਆਸਰਾ ਧਰਮਸ਼ਾਲਾ ਦੇ ਸ਼ੈੱਡ ਦਾ ਉਦਘਾਟਨ ਕੀਤਾ। ਇਸ ਸ਼ੈੱਡ ਲਈ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਹੈ।ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਾਡੀ ਜ਼ਿੰਦਗੀ ਵਿੱਚ ਧਾਰਮਿਕ ਗ੍ਰੰਥਾਂ ਦਾ ਬੇਹੱਦ ਅਹਿਮ ਯੋਗਦਾਨ ਹੈ, ਜੋ ਸਾਨੂੰ ਸਹੀ ਜੀਵਨ ਜਾਚ ਸਿਖਾਉਣ ਤੋਂ ਇਲਾਵਾ ਦੇਸ਼ ਤੇ ਆਪਣੀ ਧਰਤੀ ਨਾਲ ਪਿਆਰ ਕਰਨਾ ਸਿਖਾਉਂਦੇ ਹਨ। ਦੇਸ਼ ਪ੍ਰੇਮ ਤੇ ਜਨਮ ਭੂਮੀ ਲਈ ਮੁਹੱਬਤ ਦੇ ਜਜ਼ਬੇ ਦੀ ਬੁਨਿਆਦ ਪਵਿੱਤਰ ਰਾਮਾਇਣ ਤੇ ਭਗਵਤ ਗੀਤਾ ਵਿੱਚ ਮਿਲਦੀ ਹੈ, ਜਿੱਥੋਂ ਸਾਨੂੰ ਬਹੁਤ ਕੁੱਝ ਸਿੱਖਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜੀਵਨ ਜਾਚ ਪਵਿੱਤਰ ਧਾਰਮਿਕ ਗ੍ਰੰਥਾਂ ਅਨੁਸਾਰ ਅਪਨਾਉਣ।ਸਮਾਗਮ ਦੌਰਾਨ ਸਾਬਕਾ ਮੰਤਰੀ ਸ. ਜਗਮੋਹਨ ਸਿੰਘ ਕੰਗ, ਯੂਥ ਕਾਂਗਰਸ ਪ੍ਰਧਾਨ ਵਿਧਾਨ ਸਭਾ ਹਲਕਾ ਖਰੜ ਰਾਣਾ ਕੁਸ਼ਲਪਾਲ, ਸੀ.ਡੀ.ਪੀ.ਓ. ਹਰਪ੍ਰੀਤ ਕੌਰ, ਸਾਬਕਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਜਸਵਿੰਦਰ ਗੋਲਡੀ, ਕੌਂਸਲਰ ਬਹਾਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਉਦੈ ਸਿੰਘ ਰਾਠੌੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਨਿਲ ਜੈਨ ਤੇ ਰਾਮ ਕੁਮਾਰ ਚੌਧਰੀ, ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਛੱਜੂ ਸਿੰਘ ਅਤੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਹਾਜ਼ਰ ਸਨ।