Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਪੰਜਵੀਂ ਕਨਵੋਕੇਸ਼ਨ

ਮਾਨਯੋਗ ਸੁਪਰੀਮ ਕੋਰਟ ਦੇ ਜਸਟਿਸ ਉਦੇ ਉਮੇਸ਼ ਲਲਿਤ ਤੇ ਜਸਟਿਸ ਹੇਮੰਤ ਗੁਪਤਾ ਵੱਲੋਂ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ

5 Dariya News

ਪਟਿਆਲਾ , 07 Sep 2019

Last updated on: Sep 07, 2019, 00:00 IST

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਸਿੱਧੂਵਾਲ ਵਿਖੇ ਪੰਜਵੀਂ ਕਨਵੋਕੇਸ਼ਨ ਮੌਕੇ 160 ਕਾਨੂੰਨ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡਿਗਰੀ ਵੰਡ ਸਮਾਰੋਹ ਦੀ ਪ੍ਰਧਾਨਗੀ ਸੁਪਰੀਮ ਕੋਰਟ ਦੇ ਜੱਜ ਜਸਟਿਸ ਉਦੇ ਉਮੇਸ਼ ਲਲਿਤ ਨੇ ਕੀਤੀ ਜਦੋਂਕਿ ਜਸਟਿਸ ਹੇਮੰਤ ਗੁਪਤਾ ਨੇ ਕਨਵੋਕੇਸ਼ਨ ਭਾਸ਼ਣ ਦਿੱਤਾ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੇ ਯੂਨੀਵਰਸਿਟੀ ਦੇ ਚਾਂਸਲਰ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ 160 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਜਸਟਿਸ ਉਦੇ ਲਲਿਤ, ਜਸਟਿਸ ਹੇਮੰਤ ਗੁਪਤਾ, ਜਸਟਿਸ ਕ੍ਰਿਸ਼ਨਾ ਮੁਰਾਰੀ ਸਮੇਤ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਪੀ.ਐਸ. ਜਸਵਾਲ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ 10 ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ।ਡਿਗਰੀ ਵੰਡ ਸਮਾਰੋਹ ਦੌਰਾਨ ਜਸਟਿਸ ਉਦੇ ਉਮੇਸ਼ ਲਲਿਤ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵਿਦਿਅਕ ਅਦਾਰਿਆ ਦਾ ਅਹਿਮ ਰੋਲ ਹੁੰਦਾ ਹੈ ਵਿਦਿਆਰਥੀ ਜੋ ਵਿਦਿਆ ਗ੍ਰਹਿਣ ਕਰਦਾ ਹੈ ਉਸ ਅਨੁਸਾਰ ਹੀ ਸਮਾਜ ਵਿਚ ਵਿਚਰਦਾ ਹੈ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਦੇਸ਼ ਦੀ ਨਾਮੀ ਯੂਨੀਵਰਸਿਟੀ ਪਾਸੋਂ ਡਿਗਰੀ ਹਾਸਲ ਕੀਤੀ ਹੈ ਜੋ ਉਨ੍ਹਾਂ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕਰੇਗੀ।ਜਸਟਿਸ ਹੇਮੰਤ ਗੁਪਤਾ ਨੇ ਆਪਣੇ ਕਨਵੋਕੇਸ਼ਨ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਕੀਤੀ ਪੜ੍ਹਾਈ ਸਦਕਾ ਕਾਨੂੰਨ ਦੀਆਂ ਵੱਖ-ਵੱਖ ਡਿਗਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਤੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਜਿਥੇ ਭਾਰਤੀ ਕਾਨੂੰਨ ਨੇ ਹਰੇਕ ਨਾਗਰਿਕ ਨੂੰ ਕੁਝ ਅਧਿਕਾਰ ਦਿੱਤੇ ਹਨ ਉਥੇ ਨਾਲ ਹੀ ਕੁਝ ਜਿੰਮੇਵਾਰੀਆਂ ਵੀ ਹਨ ਇਨ੍ਹਾਂ ਦੋਨਾਂ ਦੇ ਸੁਮੇਲ ਨਾਲ ਹੀ ਇਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਅਤੇ ਕਾਨੂੰਨ ਦੇ ਵਿਦਿਆਰਥੀਆਂ ਦਾ ਇਸ ਵਿਚ ਅਹਿਮ ਰੋਲ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਸਮਾਜ 'ਚ ਚੰਗੇ ਬੁਰੇ ਦੀ ਪਹਿਚਾਣ ਕਰਾਉਣ ਲਈ ਕਾਨੂੰਨੀ ਦੇ ਵਿਦਿਆਰਥੀ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀਆਂ ਉਦਾਹਰਣਾ ਦਿੰਦੇ ਹੋਏ ਇਕ ਚੰਗੇ ਇਨਸਾਨ ਬਣਨ ਲਈ ਸੇਧ ਲੈਣ ਦੀ ਗੱਲ ਆਖੀ।ਇਸ ਤੋਂ ਪਹਿਲਾਂ ਆਰ.ਜੀ.ਐਨ.ਯੂ.ਐਲ. ਦੇ ਉਪ ਕੁਲਪਤੀ ਡਾ. ਪੀ.ਐਸ. ਜੈਸਵਾਲ ਨੇ ਜੀ ਆਇਆਂ ਆਖਦਿਆਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਯੂਨੀਵਰਸਿਟੀ ਦੇ ਰਜਿਸਟਰਾਰ ਸ੍ਰੀ ਨਾਰੇਸ਼ ਕੁਮਾਰ ਵੰਤਸ ਨੇ ਡਿਗਰੀ ਵੰਡ ਸਮਾਰੋਹ ਸ਼ੁਰੂ ਕਰਵਾਇਆ ਤੇ ਧੰਨਵਾਦ ਕੀਤਾ। ਇਸ ਪੰਜਵੇਂ ਡਿਗਰੀ ਵੰਡ ਸਮਾਰੋਹ ਦੌਰਾਨ 2 ਪੀ.ਐਚ.ਡੀ., 42 ਐਲ.ਐਲ.ਐਮ. ਅਤੇ 116 ਬੀ.ਏ.ਐਲ.ਐਲ.ਬੀ ਦੀਆਂ ਡਿਗਰੀਆਂ ਵੰਡੀਆਂ ਗਈਆਂ। ਇਸ ਤੋਂ ਬਿਨ੍ਹਾਂ 10 ਮੈਰੀਟੋਰੀਅਸ ਵਿਦਿਆਰਥੀਆਂ ਨੂੰ ਚਾਂਸਲਰ ਮੈਡਲ, ਵਾਈਸ ਚਾਂਸਲਰ ਮੈਡਲ, ਬੈਸਟ ਗਰਲ ਸਟੂਡੇਟ ਮੈਡਲ, ਆਰ.ਜੀ.ਐਨ.ਯੂ.ਐਲ. ਮੈਡਲ ਫਾਰ ਐਕਸੀਲੈਂਸ, ਸੁਰਾਨਾ ਐਂਡ ਸੁਰਾਨ ਮੈਡਲ, ਜਸਟਿਸ ਕੁਲਦੀਪ ਪ੍ਰਕਾਸ਼ ਭੰਡਾਰੀ ਮੈਡਲ, ਮੋਹਨ ਲਾਲ ਹਾਊਸ ਮੈਡਲ, ਲੇਟ ਸ੍ਰੀ ਸੀ.ਬੀ. ਸ਼ਰਮਾ ਐਂਡ ਸ੍ਰੀਮਤੀ ਐਸ.ਡੀ. ਸ਼ਰਮਾ ਮੈਡਲ, ਜਸਟਿਸ ਕੇਸ਼ੋ ਰਾਮ ਪਾਸੀ ਮੈਮੋਰੀਅਲ ਮੈਡਲ ਵੀ ਵੰਡੇ ਗਏ।ਡਿਗਰੀ ਵੰਡ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਜੀਵ ਸ਼ਰਮਾ, ਜਸਟਿਸ ਰਾਕੇਸ਼ ਕੁਮਾਰ ਜੈਨ, ਨੈਸ਼ਨਲ ਲਾਅ ਯੂਨਵਰਸਿਟੀ ਦਿੱਲੀ ਦੇ ਉਪ ਕੁਲਪਤੀ ਪ੍ਰੋ. ਰਣਬੀਰ ਸਿੰਘ, ਨੈਸ਼ਨਲ ਲਾਅ ਯੂਨੀਵਰਸਿਟੀ ਭੋਪਾਲ ਦੇ ਉਪ ਕੁਲਪਤੀ ਪ੍ਰੋ. ਵੀ. ਵਿਜੈ ਕੁਮਾਰ, ਨੈਸ਼ਨਲ ਲਾਅ ਯੂਨੀਵਰਸਿਟੀ ਨਾਗਰਪੁਰ ਦੇ ਉਪ ਕੁਲਪਤੀ ਪ੍ਰੋ. ਵਿਜੈਇੰਦਰ ਕੁਮਾਰ, ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ, ਰਜਿਸਟਰਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਸੰਜੀਵ ਬੇਰੀ,  ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਡਿਗਰੀਆਂ ਲੈਣ ਵਾਲੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਫੈਕਲਟੀ ਮੈਂਬਰ ਵੀ ਮੌਜੂਦ ਸਨ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD