Tuesday, 14 May 2024

 

 

ਖ਼ਾਸ ਖਬਰਾਂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ

 

ਸਿੱਧਵਾਂ ਨਹਿਰ ਵਾਟਰ ਫਰੰਟ ਪ੍ਰੋਜੈਕਟ ਦਾ ਕੰਮ ਸ਼ੁਰੂ

ਕੈਬਨਿਟ ਮੰਤਰੀ ਅਤੇ ਲੋਕ ਸਭਾ ਮੈਂਬਰ ਨੇ ਕਰਵਾਈ ਸ਼ੁਰੂਆਤ, 10 ਮਹੀਨੇ ਵਿੱਚ ਹੋਵੇਗਾ ਮੁਕੰਮਲ

5 Dariya News

ਲੁਧਿਆਣਾ , 08 Sep 2019

ਸ਼ਹਿਰ ਲੁਧਿਆਣਾ ਦੇ ਮਹੱਤਵਪੂਰਨ ਪ੍ਰੋਜੈਕਟ ਸਿੱਧਵਾਂ ਕੈਨਾਲ ਵਾਟਰ ਫਰੰਟ ਦਾ ਜ਼ਮੀਨੀ ਪੱਧਰ 'ਤੇ ਕੰਮ ਸ਼ੁਰੂ ਹੋ ਗਿਆ ਹੈ। ਇਸ ਕੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਰਵਾਈ। ਇਸ ਮੌਕੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਆਮ ਲੋਕਾਂ ਲਈ ਸੈਰਗਾਹ ਵਜੋਂ ਸਿੱਧਵਾਂ ਨਹਿਰ ਨਾਲ ਲੱਗਦੇ ਪੂਰੇ ਖੇਤਰ ਪੱਖੋਵਾਲ ਸੜਕ ਤੋਂ ਲੈ ਕੇ ਨਗਰ ਨਿਗਮ ਲੁਧਿਆਣਾ ਦੇ ਜ਼ੋਨ-ਡੀ ਦਫਤਰ ਤੱਕ ਨੂੰ ਵਿਕਸਤ ਕੀਤਾ ਜਾਣਾ ਹੈ। ਇਸ ਪ੍ਰੋਜੈਕਟ ਦੀ ਲਾਗਤ 4.75 ਕਰੋੜ ਰੁਪਏ ਹੈ, ਜਦਕਿ ਇਸ ਦੀ ਲੰਬਾਈ 1100 ਮੀਟਰ ਅਤੇ ਚੌੜਾਈ 22-22 ਮੀਟਰ ਹੋਵੇਗੀ।ਉਨ੍ਹਾਂ ਕਿਹਾ ਕਿ 1.15 ਕਿਲੋਮੀਟਰ ਦਾ ਇਹ ਖੇਤਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਲੈਂਡਸਕੇਪਿੰਗ ਨਾਲ ਵਿਕਸਤ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਪਹਿਲੇ ਗੇੜ ਵਿੱਚ ਗਰੀਨ ਬੈੱਲਟ, ਸਾਈਕਲਿੰਗ ਟਰੈਕ, ਖੇਡ ਖੇਤਰ, ਪੈਦਲ ਰਸਤਾ, ਬੈਠਣ ਲਈ ਖੇਤਰ, ਕੰਧ 'ਤੇ ਚੜਨ ਲਈ ਗਤੀਵਿਧੀਆਂ ਆਦਿ ਵਿਕਸਤ ਕੀਤੀਆਂ ਜਾਣਗੀਆਂ। ਦੂਜੇ ਗੇੜ੍ਹ ਵਿੱਚ ਸਿੱਧਵਾਂ ਨਹਿਰ ਦੇ ਨਾਲ-ਨਾਲ ਪੱਖੋਵਾਲ ਸੜਕ ਤੋਂ ਲੈ ਕੇ ਦੁੱਗਰੀ ਤੱਕ ਇਲਾਕਾ ਵਿਕਸਤ ਕੀਤਾ ਜਾਵੇਗਾ। ਉਕਤ ਸੁਵਿਧਾਵਾਂ ਨਹਿਰ ਦੇ ਦੋਵੇਂ ਪਾਸੇ ਵਿਕਸਤ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਤਿਆਰ ਕੀਤੇ ਜਾ ਰਹੇ ਇਸ ਪ੍ਰੋਜੈਕਟ ਦਾ ਮਕਸਦ ਹੈ ਕਿ ਸ਼ਹਿਰ ਵਾਸੀਆਂ ਨੂੰ ਸੈਰ ਗਾਹ ਅਤੇ ਜੀਵਨ ਦਾ ਆਨੰਦ ਲੈਣ ਲਈ ਵਧੀਆ ਜਗ੍ਹਾ ਤਿਆਰ ਕੀਤੀ ਜਾਵੇ। ਇਥੇ ਰੌਸ਼ਨੀਆਂ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ ਤਾਂ ਜੋ ਹਨੇਰੇ ਸਵੇਰੇ ਘੁੰਮਣ ਆਉਣ ਵਾਲੇ ਲੋਕਾਂ ਨੂੰ ਸੁਰੱਖਿਆ ਅਤੇ ਸਹਿਜ ਦਾ ਮਾਹੌਲ ਮਿਲ ਸਕੇ। ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਰੀਚਾਰਜ ਸਿਸਟਮ ਵੀ ਵਿਕਸਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਈਅਰ ਵੈਲੀ ਦੇ ਨਾਲ-ਨਾਲ ਕੰਧ, ਸਟੀਲ ਦੀ ਰੇਲਿੰਗ, ਫੈਂਸਿੰਗ, ਬੈਠਣ ਲਈ ਪੌੜੀਆਂ, ਸਾਈਕਲ ਟਰੈਕ, ਲੰਘਣ ਲਈ ਰਸਤੇ, ਬੈਂਬੂ ਗਜ਼ੀਬੋ, ਬੈਠਣ ਲਈ ਬੈਂਚ, ਗਰੀਨ ਲਾਅਨ, ਮੌਸਮੀ ਫੁੱਲ, ਪਸ਼ੂਆਂ ਨੂੰ ਅੰਦਰ ਵੜਨ ਤੋਂ ਰੋਕਣ ਵਾਲਾ ਗੇਟ, ਪੈਦਲ ਰਾਹੀਆਂ ਅਤੇ ਵਾਹਨਾਂ ਲਈ ਅਲੱਗ-ਅਲੱਗ ਗੇਟ, ਪਾਣੀ ਦੇ ਛਿੜਕਾਅ ਲਈ ਉਪਕਰਨ, ਬੋਰਵੈੱਲ, ਟਿਊਬਵੈੱਲ, ਛੱਤ 'ਤੇ ਸੋਲਰ ਸਿਸਟਮ, ਪਖਾਨੇ, ਐੱਲ. ਈ. ਡੀ. ਲਾਈਟਿੰਗ ਖੰਭੇ, ਬੱਚਿਆਂ ਦੇ ਖੇਡਣ ਲਈ ਵਿਸ਼ੇਸ਼ ਖੇਤਰ, ਓਪਨ ਜਿੰਮ, ਧਰਤੀ ਹੇਠ ਪਾਣੀ ਰੀਚਾਰਜ ਕਰਨ ਲਈ ਸਟੌਰਮ ਵਾਟਰ ਵਾਲੇ ਟੋਏ ਆਦਿ ਹੋਰ ਸਹੂਲਤਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਗੇੜ ਦਾ ਕੰਮ ਅਗਲੇ 10 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰ ਲੁਧਿਆਣਾ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹੋਣ ਵਾਲੇ ਸਾਰੇ ਕੰਮ ਪਹਿਲ ਦੇ ਆਧਾਰ 'ਤੇ ਅਤੇ ਤੈਅ ਸਮਾਂ ਸੀਮਾ ਵਿੱਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੱਖੋਵਾਲ ਸੜਕ ਸਥਿਤ ਰੇਲਵੇ ਓਵਰਬ੍ਰਿਜ ਦਾ ਕੰਮ ਵੀ ਮੌਨਸੂਨ ਸੀਜ਼ਨ ਤੋਂ ਬਾਅਦ ਸ਼ੁਰੂ ਹੋ ਜਾਵੇਗਾ। ਇਸ ਲਈ ਪੰਜਾਬ ਸਰਕਾਰ ਵੱਲੋਂ 44 ਕਰੋੜ ਰੁਪਏ ਰੇਲਵੇ ਵਿਭਾਗ ਨੂੰ ਜਾਰੀ ਕਰ ਦਿੱਤੇ ਗਏ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਸਾਬਕਾ ਲੋਕ ਸਭਾ ਮੈਂਬਰ ਸ੍ਰ. ਅਮਰੀਕ ਸਿੰਘ ਆਲੀਵਾਲ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਨਰੇਸ਼ ਧੀਂਗਾਨ, ਸ੍ਰੀਮਤੀ ਰਾਧਿਕਾ ਜੋਤਵਾਨੀ, ਸ੍ਰੀ ਨਰਿੰਦਰ ਮਸੌਣ, ਸ੍ਰੀ ਪ੍ਰਦੀਪ ਢੱਲ, ਸ੍ਰੀ ਰਾਹੁਲ ਵਰਮਾ, ਸ੍ਰੀ ਮਨਮੀਤ ਦੀਵਾਨ, ਸ੍ਰੀਮਤੀ ਮ੍ਰਿਦੁਲਾ ਜੈਨ ਅਤੇ ਹੋਰ ਵੀ ਹਾਜ਼ਰ ਸਨ।

 

Tags: Ravneet Singh Bittu , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD