Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਰਕਾਰੀ ਰਾਜਿੰਦਰਾ ਕਾਲਜ ਵਿੱਚ ਜੱਲਿਆ ਵਾਲੇ ਬਾਗ ਦੇ ਸਾਕੇ ਸਬੰਧੀ ਪ੍ਰਦਰਸ਼ਨੀ ਦਾ ਹੋਇਆ ਆਗਾਜ਼

ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਖਪ੍ਰੀਤ ਸਿੰਘ ਸਿੱਧੂ ਨੇ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

5 Dariya News

ਬਠਿੰਡਾ , 09 Sep 2019

Last updated on: Sep 09, 2019, 00:00 IST

ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿੱਚ ਜੱਲਿਆਂ ਵਾਲੇ ਬਾਗ ਦੇ ਸਾਕੇ ਸਬੰਧੀ ਪ੍ਰਦਰਸ਼ਨੀ ਦਾ ਆਗਾਜ਼ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਕੀਤਾ ਗਿਆ। ਆਰਟ ਐਂਡ ਕਲਚਰ ਹੈਰੀਟੇਜ਼ ਵਲੋਂ ਕਾਲਜ ਦੀ ਲਾਇਬ੍ਰੇਰੀ ਵਿਖੇ ਲਗਾਈ ਗਈ ਇਹ 8 ਰੋਜਾ ਪ੍ਰਦਰਸ਼ਨੀ 16 ਸਤੰਬਰ ਤੱਕ ਚੱਲੇਗੀ। ਜੱਲਿਆ ਵਾਲੇ ਬਾਗ ਦੇ ਸਾਕੇ ਨੂੰ ਦਰਸਾਉਂਦੀ ਹੋਈ ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਪਹਿਲੇ ਦਿਨ ਕਾਲਜ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਅ।ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਇਤਿਹਾਸ ਬਾਰੇ ਜਾਣੂ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਉਨਾਂ ਨੂੰ ਅਜਿਹੀਆਂ ਮਹੱਤਵਪੂਰਨ ਘਟਨਾਵਾਂ ਦੀ ਸੰਪਰੂਨ ਜਾਣਕਾਰੀ ਹੋਵੇ। ਅੱਜ ਦੀ ਇਹ ਪ੍ਰਦਰਸ਼ਨੀ ਸਾਨੂੰ ਉਸ ਕਾਲੇ ਸਾਕੇ ਦੀ ਯਾਦ ਦਿਵਾਉਂਦੀ ਹੈ ਜਦੋਂ ਸਾਡਾ ਮੁਲਕ ਗੁਲਾਮ ਸੀ। ਇਹ ਪ੍ਰਦਰਸ਼ਨੀ ਜੱਲਿਆ ਵਾਲੇ ਬਾਗ ਦੇ ਘਟਨਾਕ੍ਰਮ ਦੇ ਹਰ ਪਹਿਲੂ ਨੂੰ ਵਿਸਥਾਰਪੂਰਵਕ ਦਰਸਾਉਂਦੀ ਹੈ। ਇਸ ਮੌਕੇ ਕਾਲਜ ਵਿਚ ਪੜਦੇ ਵਿਦਿਆਰਥੀਆਂ ਵਲੋਂ ਉਸ ਸਮੇਂ ਦੀਆਂ ਹੱਥ ਲਿਖਤ ਅਤੇ ਵੱਖ-ਵੱਖ ਫੋਟੋਆਂ ਰਾਹੀਂ ਜੱਲਿਆ ਵਾਲਾ ਬਾਗ ਦੇ ਕਤਲਿਆਮ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ ਗਈ ਅਤੇ ਉਨਾਂ ਨੂੰ ਪਤਾ ਲੱਗਿਆ ਕਿ ਇਹ ਮਹੱਤਵਪੂਰਨ ਘਟਨਾ ਕਦੋਂ, ਕਿਵੇਂ, ਕਿਉਂ ਅਤੇ ਕਿੱਥੇ ਵਾਪਰੀ।ਪਾਰਟੀਸ਼ਨ ਮਿਊਜ਼ੀਅਮ ਅਤੇ ਆਰਟਸ, ਕਲਚਰ ਹੈਰੀਟੇਜ਼ ਟਰੱਸਟ ਦੇ ਓਪਰੇਸ਼ਨ ਅਫ਼ਸਰ ਪਰੀ ਬਾਈਸ਼ਯਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਪ੍ਰੈਲ 1919 ਨੂੰ ਅਮ੍ਰਿਤਸਰ ਦੇ ਜੱਲਿਆ ਵਾਲੇ ਬਾਗ ਦੇ ਸਾਕੇ ਨਾਲ ਸਬੰਧਤ ਤਸਵੀਰਾਂ, ਉਸ ਸਮੇਂ ਦੇ ਅਖ਼ਬਾਰਾਂ ਦੀਆਂ ਕਾਤਰਾਂ ਅਤੇ ਸਬੰਧਤ ਦਸਤਾਵੇਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਪ੍ਰਦਰਸ਼ਨੀ ਵਿੱਚ ਭਾਰੀ ਗਿਣਤੀ ਵਿਚ ਕਾਲਜ ਅਤੇ ਬਾਹਰੋਂ ਆਏ ਵਿਦਿਆਰਥੀਆਂ ਵਲੋਂ ਇਸ ਪ੍ਰਦਰਸ਼ਨੀ ਤੋਂ ਜੱਲਿਆਂ ਵਾਲੇ ਬਾਗ ਦੇ ਸਾਕੇ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿਸੀਪਲ  ਪ੍ਰੋ: ਜਯੋਤੀ ਪ੍ਰਕਾਸ਼, ਡਾ. ਗੁਰਜੀਤ ਮਾਨ ਅਤੇ ਪ੍ਰੋਫੈਸਰ ਸ਼੍ਰੀ ਅਨਿਲ ਭਾਰਤੀ ਤੋਂ ਇਲਾਵਾ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD