Monday, 06 May 2024

 

 

ਖ਼ਾਸ ਖਬਰਾਂ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ

 

ਬਾਰਸ਼ਾਂ ਅਤੇ ਚੋਆਂ ਦੇ ਪਾਣੀ ਨਾਲ ਹੋਏ ਖਰਾਬੇ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ - ਮਨੀਸ਼ ਤਿਵਾੜੀ

ਐਮ.ਐਲ.ਏ. ਅੰਗਦ ਸਿੰਘ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 09 Sep 2019

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਬਾਰਸ਼ਾਂ ਅਤੇ ਚੋਆਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਐਮ.ਐਲ.ਏ. ਅੰਗਦ ਸਿੰਘ ਨਾਲ ਦੌਰਾ ਕਰਦੇ ਹੋਏ, ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਇਸ ਖਰਾਬੇ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੈ ਬਬਲਾਨੀ ਨਾਲ ਫੋਨ `ਤੇ ਗੱਲਬਾਤ ਕਰਕੇ ਖਰਾਬੇ ਦੀ ਚੱਲ ਰਹੀ ਗਿਰਦਾਵਰੀ `ਚ ਤੇਜ਼ੀ ਲਿਆਉਣ ਲਈ ਆਖਿਆ ਤਾਂ ਜੋ ਸਰਕਾਰ ਨੂੰ ਮੁਆਵਜ਼ੇ ਦੀ ਰਾਸ਼ੀ ਦਾ ਸਹੀ ਅਨੁਮਾਨ ਜਲਦ ਤੋਂ ਜਲਦ ਭੇਜਿਆ ਜਾ ਸਕੇ।ਮਲਕਪੁਰ, ਧੈਂਗੜਪੁਰ ਅਤੇ ਤਾਜੋਵਾਲ `ਚ ਬੰਨ੍ਹ ਅੰਦਰ ਸਥਿਤ ਫ਼ਸਲ ਦੇ ਪਾਣੀ ਨਾਲ ਹੋਏ ਨੁਕਸਾਨ ਨੂੰ ਦੇਖਦਿਆਂ ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਇੱਕ ਇੱਕ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਦਰਿਆ ਕਾਰਨ ਹੁੰਦੇ ਨੁਕਸਾਨ ਦੀ ਰੋਕਥਾਮ ਲਈ ਕੇਂਦਰੀ ਜਲ ਸ੍ਰੋਤ ਮੰਤਰਾਲੇ ਨਾਲ ਵੀ ਗੱਲ ਕਰਨਗੇ ਤਾਂ ਜੋ ਇਸ ਦਾ ਕੋਈ ਪੱਕਾ ਹੱਲ ਲੱਭਿਆ ਜਾ ਸਕੇ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਦਰਿਆਵਾਂ ਦਾ ਨਹਿਰਾਂ ਦੀ ਤਰਜ਼ `ਤੇ `ਕੈਨੇਲਾਈਜ਼` ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦਾ ਦਰਦ ਭਲੀਭਾਂਤ ਸਮਝਦੇ ਹਨ ਅਤੇ ਦਰਿਆਵਾਂ ਦੇ ਕੈਨੇਲਾਈਜ਼ ਦਾ ਉਨ੍ਹਾਂ ਦਾ ਫੈਸਲਾ ਨਿਸ਼ਚੇ ਹੀ ਕਿਸਾਨਾਂ ਦੇ ਹਿੱਤ ਵਿੱਚ ਜਾਵੇਗਾ।ਲੋਕ ਸਭਾ ਮੈਂਬਰ ਸ਼੍ਰੀ ਤਿਵਾੜੀ ਨੇ ਭਾਖੜਾ ਡੈਮ ਤੋਂ ਦਰਿਆ ਵਿੱਚ ਵਾਧੂ ਪਾਣੀ ਛੱਡੇ ਜਾਣ ਦੌਰਾਨ ਐਮ.ਐਲ.ਏ. ਅੰਗਦ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਦਰਿਆ ਦੇ ਕੰਢਿਆਂ ਨੂੰ ਟੁੱਟਣ ਤੋਂ ਬਚਾਉਣ `ਚ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਪ੍ਰਸ਼ੰਸ਼ਾ ਕੀਤੀ।ਇਸ ਮੌਕੇ ਪੰਜਾਬ ਲਾਰਜ ਇੰਡੀਸਟਰੀਅਨ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਸੀਨੀਅਰ ਕਾਂਗਰਸ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ, ਚਮਨ ਸਿੰਘ ਭਾਨ ਮਜਾਰਾ, ਬਲਾਕ ਕਾਂਗਰਸ ਨਵਾਂਸ਼ਹਿਰ ਦੇ ਪ੍ਰਧਾਨ ਜੋਗਿੰਦਰ ਸਿੰਘ ਬਗੌਰਾਂ, ਮੈਂਬਰ ਬਲਾਕ ਸੰਮਤੀ ਗੁਰਬਚਨ ਸਿੰਘ ਦੋਪਾਲਪੁਰ, ਗੁਰਜਿੰਦਰ ਸਿੰਘ ਛੋਕਰਾਂ, ਹੁਕਮ ਚੰਦ ਰਾਣੇਵਾਲ, ਮੱਖਣ ਸਿੰਘ ਤਾਜੋਵਾਲ ਮੌਜੂਦ ਸਨ।

 

Tags: Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD