Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਯੂ.ਜੀ.ਸੀ. ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਨੂੰ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਕੀਤਾ ਸ਼ਾਮਲ

ਡਿਗਰੀਆਂ ਪ੍ਰਦਾਨ ਕਰਨ ਦੀ ਦਿੱਤੀ ਆਗਿਆ

5 Dariya News

ਚੰਡੀਗੜ੍ਹ , 09 Sep 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਨਾਮੱਤੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੰਦੇ ਹੋਏ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ.) ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਨੂੰ ਆਪਣੀ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਜੋ ਕਿ ਯੂ.ਜੀ.ਸੀ. ਐਕਟ 1956 ਦੀ ਧਾਰਾ 2(ਐਫ) ਦੇ ਅਨੁਸਾਰ ਬਣੀ ਹੈ।ਯੂ.ਜੀ.ਸੀ. ਨੇ ਯੂਨੀਵਰਸਿਟੀ ਨੂੰ ਆਪਣੇ ਵਿਭਾਗਾਂ, ਸਬੰਧਤ ਕਾਲਜਾਂ ਜਾਂ ਇਸ ਨਾਲ ਐਫਲੀਏਟਡ ਕਾਲਜਾਂ ਰਾਹੀਂ ਰੈਗੂਲਰ ਤਰੀਕੇ ਨਾਲ ਕੋਰਸ ਕਰਵਾ ਕੇ ਡਿਗਰੀਆਂ ਪ੍ਰਦਾਨ ਕਰਨ ਦੀ ਆਗਿਆ ਦੇ ਦਿੱਤੀ ਹੈ। ਲੋੜ ਦੇ ਅਨੁਸਾਰ ਕਾਨੂੰਨੀ ਸੰਸਥਾਵਾਂ/ਕੌਂਸਲਾਂ ਦੀ ਪ੍ਰਵਾਨਗੀ ਨੂੰ ਜ਼ਰੂਰੀ ਬਣਾਇਆ ਹੈ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਯੂ.ਜੀ.ਸੀ. ਨੇ ਯੂਨੀਵਰਸਿਟੀਆਂ ਦੀ ਆਪਣੀ ਸੂਚੀ ਵਿੱਚ ਇਸਨੂੰ ਸ਼ਾਮਲ ਕਰ ਲਿਆ ਹੈ ਅਤੇ ਇਸਨੂੰ ਆਪਣੀ ਵੈੱਬਸਾਈਟ www. ugc.ac.in. 'ਤੇ ਪਾ ਦਿੱਤਾ ਹੈ।ਯੂ.ਜੀ.ਸੀ. ਨੇ ਸੂਬਾ ਸਰਕਾਰ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਇਸਦੀ ਜਾਣਕਾਰੀ ਦਿੱਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਸਿਰਫ਼ ਆਪਣੇ ਇਲਾਕਾਈ ਅਧਿਕਾਰ ਖੇਤਰ ਵਿੱਚ ਕਾਰਜ ਕਰ ਸਕਦੀ ਹੈ ਜੋ ਕਿ ਐਕਟ ਦੇ ਹੇਠ ਇਸਨੂੰ ਅਲਾਟ ਕੀਤਾ ਗਿਆ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਇਸ ਐਕਟ ਅਧੀਨ ਅਲਾਟ ਕੀਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਕੋਈ ਆਫ਼-ਕੈਂਪਸ ਸੈਂਟਰ ਸ਼ੁਰੂ ਨਹੀਂ ਕਰੇਗੀ ਜਿਸ ਨਾਲ ਇਸ ਲਈ ਯੂ.ਜੀ.ਸੀ. ਦੇ ਸਾਰੇ ਕਾਇਦੇ - ਕਾਨੂੰਨ ਮੰਨਣਾ ਜ਼ਰੂਰੀ ਹੋ ਜਾਂਦਾ ਹੈ। ਯੂਨੀਵਰਸਿਟੀ ਨੂੰ ਇਹ ਯਕੀਨੀ ਬਣਾਉਣਾ ਜ਼ਰੂਰੀ ਹੋਵੇਗਾ ਕਿ ਪ੍ਰਾਈਵੇਟ ਸੰਸਥਾਵਾਂ ਨਾਲ ਫਰੈਂਚਾਇਜ਼ਿੰਸ ਜ਼ਰੀਏ ਕਿਸੇ ਪ੍ਰੋਗਰਾਮ ਦੀ ਪੇਸ਼ਕਸ਼ ਨਹੀਂ ਕੀਤੀ ਗਈ ਅਤੇ ਇਹ ਕਿ ਯੂਨੀਵਰਸਿਟੀ ਦੁਆਰਾ ਫਰੈਂਚਾਇਜਸ ਜ਼ਰੀਏ ਕੋਈ ਸਟੱਡੀ ਸੈਂਟਰ ਨਹੀਂ ਖੋਲ੍ਹਿਆ ਗਿਆ।ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਯੂਨੀਵਰਸਿਟੀ ਵੱਲੋਂ ਸੂਬੇ ਤੋਂ ਬਾਹਰ ਪਹਿਲਾਂ ਹੀ ਸ਼ੁਰੂ ਕੀਤੇ ਗਏ ਆਫ਼ ਕੈਂਪਸ/ਸਟੱਡੀ ਸੈਂਟਰ ਜਾਂ ਫਰੈਂਚਾਇਜਿੰਸ ਜ਼ਰੀਏ ਚਲਾਏ ਜਾ ਰਹੇ ਸੈਂਟਰ ਤੁਰੰਤ ਬੰਦ ਕਰ ਦਿੱਤੇ ਜਾਣਗੇ।

ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਯੂ.ਜੀ.ਸੀ. ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮ ਸ਼ੁਰੂ ਨਹੀਂ ਕੀਤਾ ਜਾਵੇਗਾ। ਐਮ.ਫਿਲ/ਪੀ.ਐਚ.ਡੀ. ਪ੍ਰੋਗਰਾਮ ਯੂ.ਜੀ.ਸੀ. ਰੈਗੂਲੇਸ਼ਨਜ਼, 2016 ਦੀਆਂ ਸ਼ਰਤਾਂ ਅਨੁਸਾਰ ਚਲਾਏ ਜਾ ਸਕਦੇ ਹਨ।ਕਾਬਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਯੂਨੀਵਰਸਿਟੀ ਦੀ ਸਥਾਪਨਾ ਦੇ ਫੈਸਲੇ ਦਾ ਐਲਾਨ ਪੰਜਾਬ ਵਿਧਾਨ ਸਭਾ ਵਿਖੇ 19 ਜੂਨ, 2017 ਨੂੰ ਕੀਤਾ ਸੀ। ਇਸ ਤੋਂ ਬਾਅਦ ਆਲਮੀ ਦਰਜੇ ਦੀ ਇਸ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਓਲੰਪੀਅਨ ਅਤੇ ਕੌਮਾਂਤਰੀ ਓਲੰਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਦੀ ਅਗਵਾਈ ਹੇਠ ਇੱਕ ਸੰਚਾਲਨ ਕਮੇਟੀ ਦਾ ਗਠਨ ਕੀਤਾ ਗਿਆ।ਪੰਜਾਬ ਮੰਤਰੀ ਮੰਡਲ ਵੱਲੋਂ 6 ਜੂਨ, 2019 ਨੂੰ ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ-2019 ਨੂੰ ਮਨਜ਼ੂਰੀ ਦਿੱਤੀ ਗਈ ਜਿਸ ਨਾਲ ਇਸ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ। ਇਸ ਸਬੰਧੀ ਨੋਟੀਫਿਕੇਸ਼ਨ 22 ਜੁਲਾਈ ਨੂੰ ਜਾਰੀ ਕੀਤਾ ਗਿਆ ਸੀ ਅਤੇ 1 ਸਤੰਬਰ, 2019 ਤੋਂ ਇਸਦਾ ਵਿੱਦਿਅਕ ਸ਼ੈਸ਼ਨ ਸ਼ੁਰੂ ਹੋ ਗਿਆ ਹੈ ਜਿਵੇਂ ਕਿ ਬੀਤੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੰਚਾਲਨ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਸੀ।ਇਹ ਯੂਨੀਵਰਸਿਟੀ ਸਪੋਰਟਸ ਸਾਇੰਸ, ਸਪੋਰਟਸ ਤਕਨਾਲੋਜੀ, ਸਪੋਰਟਸ ਪ੍ਰਬੰਧਨ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਸਥਾਪਤ ਕੀਤੀ ਗਈ ਹੈ। ਇਸ ਵਿੱਚ ਖੇਡਾਂ ਆਧਾਰਿਤ ਸਿੱਖਿਆ, ਸਿਖਲਾਈ ਅਤੇ ਖੋਜ ਖੇਤਰਾਂ ਉੱਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਹ ਉੱਚ ਪੱਧਰੀ ਬੁਨਿਆਦੀ ਢਾਂਚੇ 'ਤੇ ਆਧਾਰਤ ਹੈ ਜਿਸ ਵਿੱਚ ਸਰੀਰਿਕ ਸਿੱਖਿਆ ਅਤੇ ਸਪੋਰਟਸ ਸਾਇੰਸਿਜ਼ ਦੇ ਖੇਤਰਾਂ ਨਾਲ ਸਬੰਧਤ ਹੋਰ ਸੰਸਥਾਵਾਂ ਨੂੰ ਪੇਸ਼ੇਵਰ ਅਤੇ ਅਕਾਦਮਿਕ ਲੀਡਰਸ਼ਿਪ ਮੁਹੱਈਆ ਕਰਾਈ ਜਾਵੇਗੀ।ਇਹ ਯੂਨੀਵਰਸਿਟੀ ਸਾਰੀਆਂ ਖੇਡਾਂ ਦੇ ਹੁਨਰਮੰਦ ਖਿਡਾਰੀਆਂ ਦੇ ਲਈ ਇਕ ਅਤਿ-ਉੱਤਮ ਕੇਂਦਰ ਵਜੋਂ ਸੇਵਾ ਨਿਭਾਏਗੀ ਅਤੇ ਖੋਜ ਨੂੰ ਅੱਗੇ ਲਿਜਾਣ ਵਿੱਚ ਯੋਗਦਾਨ ਦੇਵੇਗੀ। ਇਹ ਗਿਆਨ ਹੁਨਰ ਦੇ ਵਿਕਾਸ ਲਈ ਸਮਰੱਥਾਵਾਂ ਪੈਦਾ ਕਰੇਗੀ ਅਤੇ ਸਪੋਰਟਸ ਤਕਨਾਲੋਜੀ ਦੇ ਵੱਖ-ਵੱਖ ਖੇਤਰਾਂ ਵਿੱਚ ਸਮਰੱਥਾ ਅਤੇ ਸਾਰੀਆਂ ਖੇਡਾਂ ਦੇ ਵਾਸਤੇ ਉੱਚ ਕਾਰਗੁਜ਼ਾਰੀ ਸਿਖਲਾਈ ਉਪਲੱਬਧ ਕਰਾਏਗੀ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD