Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਮੰਤਰੀ ਮੰਡਲ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦਾ ਤਹੱਈਆ

ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਦੇ ਮੁੱਢਲੇ ਸਿਧਾਂਤ ਕਾਇਮ ਰੱਖਣ ਦਾ ਨਿਸ਼ਚਾ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ , 10 Sep 2019

ਕੁਦਰਤੀ ਵਸੀਲਿਆਂ ਦੀ ਸਾਂਭ-ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਦੇ ਮੁੱਢਲੇ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਜ਼ੋਰਦਾਰ ਢੰਗ ਨਾਲ ਰੋਕਣ ਲਈ ਲੋੜੀਂਦੇ ਪ੍ਰਸ਼ਾਸਕੀ ਅਤੇ ਕਾਨੂੰਨੀ ਕਦਮ ਚੁੱਕਣ ਦਾ ਦ੍ਰਿੜ ਨਿਸ਼ਚਾ ਕੀਤਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਆਪਣੇ ਮਤੇ ਵਿੱਚ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ 'ਤੇ ਬੰਨ੍ਹਣ ਲਈ ਸਰਗਰਮ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੋਂ ਇਲਾਵਾ ਇਸ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ।ਮੁੱਖ ਮੰਤਰੀ ਨੇ ਅਗਲੀਆਂ ਪੀੜੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹਿ ਗਏ ਤਾਂ ਪੰਜਾਬ ਮਾਰੂਥਲ ਵਿੱਚ ਤਬਦੀਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਬੇਸ਼ਕੀਮਤੀ ਕੁਦਰਤੀ ਵਸੀਲੀਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਆਪਣਾ ਸਹਿਯੋਗ ਦੇਵੇ ਕਿਉਂ ਜੋ ਇਹ ਕੁਦਰਤੀ ਸੋਮੇ ਮਨੁੱਖਤਾ ਦੀ ਜੀਵਨ ਧਾਰਾ ਹੈ।ਸੂਬੇ ਦੇ 85 ਫੀਸਦੀ ਹਿੱਸੇ ਦੇ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ ਜੋ ਸਾਲਾਨਾ ਔਸਤਨ 50 ਸੈਂਟੀਮੀਟਰ ਦੀ ਦਰ ਨਾਲ ਥੱਲੇ ਜਾਂਦਾ ਹੈ। ਇਸ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ 'ਡਾਇਨਾਮਿਕ ਗਰਾਊਂਡ ਵਾਟਰ ਐਸਟੀਮੇਸ਼ਨ ਰਿਪਰੋਟ-2017' ਮੁਤਾਬਕ ਸੂਬੇ ਦੇ 138 ਬਲਾਕਾਂ ਵਿੱਚੋਂ 109 ਬਲਾਕ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਕਰ ਲੈਣ ਵਾਲੀ ਕੈਟਾਗਰੀ ਵਿੱਚ ਸ਼ਾਮਲ ਹਨ। ਉਨ੍ਹਾਂ ਇਹ ਵੀ ਸੁਚੇਤ ਕੀਤਾ ਕਿ ਪੰਜਾਬ ਦੇ ਇਸ ਸੰਕਟ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।

 

Tags: Amarinder Singh , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD