Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪੰਜਾਬ ਕੈਬਨਿਟ ਵੱਲੋਂ ਈ.ਸੀ.ਜੀ.ਐਚ.ਐਸ ਸਕੀਮ ਤਹਿਤ ਪ੍ਰਤੀ ਏਕੜ ਫਲੈਟਾਂ ਦੀ ਗਿਣਤੀ ਸੀਮਤ ਕਰਨ ਦਾ ਫੈਸਲਾ

ਸਰਕਾਰੀ ਕਰਮਚਾਰੀਆਂ ਲਈ 3 ਫੀਸਦੀ ਰਿਹਾਇਸ਼ੀ ਰਾਖਵਾਂਕਰਨ ਨੂੰ ਮਨਜ਼ੂਰੀ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ , 10 Sep 2019

ਪੰਜਾਬ ਸਰਕਾਰ ਵਲੋਂ ਹਾਊਸਿੰਗ ਅਲਾਟਮੈਂਟ ਸਬੰਧੀ ਕਈ ਲੜੀਵਾਰ ਫੈਸਲੇ ਲਏ ਗਏ ਹਨ, ਜਿਹਨਾਂ ਵਿਚ ਈ.ਸੀ.ਜੀ.ਐਚ.ਐਸ. ਸਕੀਮ ਤਹਿਤ ਜ਼ਮੀਨ ਦੀ ਅਲਾਟਮੈਂਟ ਲਈ ਪ੍ਰਤੀ ਏਕੜ 40 ਫਲੈਟਾਂ ਦੀ ਗਿਣਤੀ ਸੀਮਤ ਕਰਨ ਅਤੇ ਪੁੱਡਾ ਤੇ ਵਿਸ਼ੇਸ਼ ਅਥਾਰਟੀਆਂ ਅਧੀਨ ਰਿਹਾਇਸ਼ੀ ਪਲਾਟਾਂ ਲਈ ਸਰਕਾਰੀ ਮੁਲਾਜ਼ਮਾਂ ਵਾਸਤੇ 3 ਫੀਸਦੀ ਰਾਖਵਾਂਕਰਨ ਦੀ ਮਨਜ਼ੂਰੀ ਦੇਣਾ ਸ਼ਾਮਲ ਹੈ।ਇਹ ਫੈਸਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਏ ਗਏ।ਸਰਕਾਰੀ ਬੁਲਾਰੇ ਨੇ ਦੱਸਿਆ ਮੀਟਿੰਗ ਉਪਰੰਤ ਵੱਖ-ਵੱਖ ਵਿਕਾਸ ਅਥਾਰਟੀਆਂ ਵਲੋਂ ਇੰਪਲਾਈਜ਼ ਕੋਆਪ੍ਰੇਟਿਵ ਗਰੁੱਪ ਹਾਊਸਿੰਗ ਸੋਸਾਇਟੀਜ਼ (ਈ.ਸੀ.ਜੀ.ਐਚ.ਐਸ.) ਨੂੰ ਅਲਾਟ ਕੀਤੇ ਫਲੈਟਾਂ 'ਤੇ ਪ੍ਰਤੀ ਏਕੜ ਗਿਣਤੀ ਵਾਲੀ ਸ਼ਰਤ 'ਤੇ ਰੋਕ ਲਗਾਉਣ ਦਾ ਇਹ ਫੈਸਲਾ, ਕੈਪਟਨ ਅਮਰਿੰਦਰ ਸਿੰਘ ਵਲੋਂ 20 ਫਰਵਰੀ, 2018 ਨੂੰ ਵਿਧਾਨ ਸਭਾ ਵਿਚ ਆਪਣੀ ਤਕਰੀਰ ਦੌਰਾਨ ਕੀਤੇ ਗਏ ਐਲਾਨ ਦੇ ਸਬੰਧ ਵਿਚ ਅਤੇ 18 ਅਕਤੂਬਰ, 2018 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਤਰਜ਼ 'ਤੇ ਲਿਆ ਗਿਆ ਹੈ।ਇਸ ਦੇ ਨਾਲ ਹੀ 15 ਜੂਨ, 2017 ਨੂੰ ਮੁੱਖ ਮੰਤਰੀ ਵਲੋਂ ਦਿੱਤੀ ਮਨਜ਼ੂਰੀ ਦੇ ਮੱਦੇਨਜਰ, ਮੰਤਰੀ ਮੰਡਲ ਵਲੋਂ ਪੁੱਡਾ ਅਤੇ ਹੋਰਨਾਂ ਵਿਸ਼ੇਸ਼ ਅਥਾਰਟੀਆਂ ਦੇ ਅਧਿਕਾਰ ਹੇਠ ਆਉਂਦੀਆਂ ਜ਼ਮੀਨਾਂ/ਥਾਵਾਂ ਦੀ ਅਲਾਟਮੈਂਟ ਲਈ ਰਾਖਵਾਂਕਰਨ ਨੀਤੀ ਨੂੰ ਮਨਜੂਰੀ ਦਿੱਤੀ ਗਈ ਹੈ। ਇਹ ਰਾਖਵਾਂਕਰਨ ਨੀਤੀ ਸਰਕਾਰੀ ਕਰਮਚਾਰੀਆਂ ਲਈ ਰਿਹਾਇਸ਼ੀ ਪਲਾਟ/ਘਰ/ਅਪਾਰਟਮੈਂਟ ਦੇ ਅਲਾਟਮੈਂਟ ਵਿਚ 3 ਫੀਸਦ ਰਾਖਵਾਂਕਰਨ ਰੱਖਦੀ ਹੈ ਜੋ ਇਹਨਾਂ ਕਰਮਚਾਰੀਆਂ ਨੂੰ ਵਿਕਾਸ ਅਥਾਰਟੀਆਂ, ਨਗਰ ਨਿਗਮਾਂ, ਸੁਧਾਰ ਟਰੱਸਟਾਂ ਜਾਂ ਕਿਸੇ ਹੋਰ ਸਰਕਾਰੀ ਏਜੰਸੀ ਵਲੋਂ ਅਲਾਟ ਕੀਤੇ ਜਾਂਦੇ ਹਨ।ਇਸ ਪਾਲਿਸੀ ਅਧੀਨ ਰਾਖਵੇਂਕਰਨ ਲਈ ਪੰਜਾਬ ਸਰਕਾਰ ਅਤੇ ਇਸ ਦੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਰਮਚਾਰੀ, ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਅਧੀਨ ਕੰਮ ਕਰਦੀਆਂ ਵੱਡੀਆਂ ਸੰਸਥਾਵਾਂ ਜਿਵੇਂ ਮਾਰਕਫੈਡ, ਮਿਲਕਫੈਡ, ਪੰਜਾਬ ਰਾਜ ਕੋਆਪ੍ਰੇਟਿਵ ਬੈਂਕ, ਹਾਊਸਫੈਡ ਆਦਿ ਦੇ ਅਧਿਕਾਰੀ/ਕਰਮਚਾਰੀ ਅਤੇ ਪੰਜਾਬ ਸਰਕਾਰੀ ਦੁਆਰਾ ਸਹਾਇਤਾ ਪ੍ਰਾਪਤ ਯੂਨੀਵਰਸਿਟੀਆਂ ਦੇ ਕਰਮਚਾਰੀ ਯੋਗ ਹੋਣਗੇ। ਇਸ ਸਕੀਮ ਅਧੀਨ ਅਪਲਾਈ ਕਰਨ ਲਈ ਉਮੀਦਵਾਰ ਨੇ ਘੱਟੋ-ਘੱਟ 5 ਸਾਲ ਦੀ ਰੈਗੂਲਰ ਸਰਵਿਸ ਕੀਤੀ ਹੋਵੇ ਜਾਂ ਇਸ ਸਕੀਮ ਦੇ ਸ਼ੁਰੂ ਹੋਣ ਦੇ ਪੰਜ ਸਾਲਾਂ ਅੰਦਰ ਕਰਮਚਾਰੀ ਸੇਵਾ ਮੁਕਤ ਹੋਇਆ ਹੋਵੇ।ਅਲਾਟਮੈਂਟ ਸਿਰਫ ਉਹਨਾਂ ਉਮੀਦਵਾਰਾਂ ਨੂੰ ਕੀਤੀ ਜਾਵੇਗੀ, ਜਿਹਨਾਂ ਦਾ ਆਪਣੇ ਨਾਂ ਜਾਂ ਪਤਨੀ/ਪਤੀ ਜਾਂ ਨਿਰਭਰ ਵਿਅਕਤੀ ਦੇ ਨਾਂ ਕੋਈ ਫਲੈਟ/ਪਲਾਟ ਨਾ ਹੋਵੇ। ਇਸ ਦੇ ਨਾਲ ਹੀ ਉਮੀਦਵਾਰ ਨੂੰ ਅਖਤਿਆਰੀ ਕੋਟੇ ਜਾਂ ਕਿਸੇ ਸਕੀਮ ਅਧੀਨ ਤਰਜੀਹ ਦੇ ਅਧਾਰ 'ਤੇ ਕੋਈ ਰਿਹਾਇਸ਼ੀ ਪਲਾਟ/ਘਰ ਅਲਾਟ ਨਾ ਹੋਇਆ ਹੋਵੇ।ਉਮੀਦਵਾਰ ਨੂੰ ਵਿਭਾਗ ਦੇ ਸਬੰਧਤ ਡੀ.ਡੀ.ਓ. ਵਲੋਂ ਰੈਗੂਲਰ ਜੁਆਈਨਿੰਗ/ਸੇਵਾਮੁਕਤੀ ਦੀ ਮਿਤੀ ਸਬੰਧੀ ਤਸਦੀਕਸ਼ੁਦਾ ਅਰਜ਼ੀ ਜਮ੍ਹਾਂ ਕਰਵਾਉਣੀ ਹੋਵੇਗੀ।

 

Tags: Amarinder Singh , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD