Monday, 29 April 2024

 

 

ਖ਼ਾਸ ਖਬਰਾਂ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ

 

ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣਗੇ

ਮੰਤਰੀ ਮੰਡਲ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਲੇ ਮਹੀਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਮਤਾ ਪਾਸ

5 Dariya News

5 Dariya News

5 Dariya News

ਸੁਲਤਾਨਪੁਰ ਲੋਧੀ , 10 Sep 2019

ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਕੋਲ ਉਠਾਉਣਗੇ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਮਤਾ ਪਾਸ ਕੀਤਾ।ਆਪਣੇ ਮਤੇ ਵਿੱਚ ਵਜ਼ਾਰਤ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਵੱਖ-ਵੱਖ ਉੱਘੀਆਂ ਸਿੱਖ ਸ਼ਖ਼ਸੀਅਤਾਂ ਨੂੰ ਵੀ ਬੁਲਾਉਣ ਦਾ ਫੈਸਲਾ ਕੀਤਾ।ਇਕ ਹੋਰ ਮਤੇ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਇਤਿਹਾਸਕ ਮੌਕੇ 'ਤੇ ਸੰਸਦ ਦਾ ਵਿਸ਼ੇਸ਼ ਸਾਂਝਾ ਇਜਲਾਸ ਸੱਦਣ ਲਈ ਭਾਰਤ ਸਰਕਾਰ ਨੂੰ ਜ਼ੋਰਦਾਰ ਸਿਫ਼ਾਰਿਸ਼ ਕਰਨ ਦਾ ਵੀ ਫੈਸਲਾ ਲਿਆ। ਮਤੇ ਮੁਤਾਬਕ ਇਸ ਸੰਸਦੀ ਇਜਲਾਸ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਨਾਮਵਰ ਸਿੱਖ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਜਾਵੇ।ਮੰਤਰੀ ਮੰਡਲ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਐਂਟਰੀ ਫੀਸ, ਫੈਸਿਲੀਟੇਸ਼ਨ ਚਾਰਜ, ਸਰਵਿਸ ਚਾਰਜ ਆਦਿ ਤੋਂ ਬਿਨਾਂ ਵੀਜ਼ਾ ਮੁਕਤ ਲਾਂਘੇ ਦੀ ਇਜ਼ਾਜਤ ਦੇਣ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਵੀ ਫੈਸਲਾ ਲਿਆ ਹੈ। ਇਸ ਨਾਲ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂ ਸਿੱਖ ਸੰਗਤ ਦੀ ਅਰਦਾਸ ਮੁਤਾਬਕ ਬਿਨਾਂ ਕਿਸੇ ਰੋਕ ਤੋਂ ਖੁੱਲ੍ਹੇ ਦਰਸ਼ਨ-ਦੀਦਾਰੇ ਕਰ ਸਕਣਗੇ।ਮੁੱਖ ਮੰਤਰੀ ਨੇ ਇਸ ਮਸਲੇ 'ਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਨਿੱਜੀ ਤੌਰ 'ਤੇ ਮਿਲਣ ਦਾ ਵਾਅਦਾ ਕਰਦੇ ਆਖਿਆ ਕਿ ਉਹ ਕੇਂਦਰੀ ਮੰਤਰੀ ਨੂੰ ਅਪੀਲ ਕਰਨਗੇ ਕਿ ਲੱਖਾਂ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਦਰਸ਼ਨ-ਦੀਦਾਰੇ ਕਰਨ ਦੀ ਸਹੂਲਤ ਦੇਣ ਲਈ ਉਹ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਨਾਲ ਵੀਜ਼ਾ ਮੁਕਤ ਲਾਂਘੇ ਨੂੰ ਯਕੀਨੀ ਬਣਾਉਣ ਦਾ ਮਸਲਾ ਉਠਾਉਣ।ਮੁੱਖ ਮੰਤਰੀ ਨੇ ਇਸ ਇਤਿਹਾਸਕ ਨਗਰ ਵਿੱਚ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੀ ਸੱਦਣ ਦਾ ਫੈਸਲਾ ਲਿਆ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਨਿੱਜੀ ਬੇਨਤੀ 'ਤੇ ਮੁੱਖ ਮੰਤਰੀ ਨੇ 30 ਸਤੰਬਰ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਮੀਟਿੰਗ ਸੱਦਣ ਦੀ ਵੀ ਸਹਿਮਤੀ ਦਿੱਤੀ ਤਾਂ ਕਿ ਉਸ ਇਲਾਕੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ।

ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ-ਕਪੂਰਥਲਾ-ਕਰਤਾਰਪੁਰ-ਬਿਆਸ-ਬਟਾਲਾ (ਬਟਾਲਾ ਬਾਈਪਾਸ ਸਮੇਤ)-ਡੇਰਾ ਬਾਬਾ ਨਾਨਕ ਮਾਰਗ ਨੂੰ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਐਲਾਨਣ ਲਈ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ। ਮੀਟਿੰਗ ਦੌਰਾਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅਪਗ੍ਰੇਡ ਕਰਨ ਅਤੇ 10 ਮੀਟਰ ਤੱਕ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ।ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਸਥਾਨਕ ਸਿਵਲ ਹਸਪਤਾਲ ਨੂੰ ਸੁਪਰ ਸਪੈਸ਼ਲਟੀ ਸੰਸਥਾ ਵਜੋਂ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ ਗੁਰਦੁਆਰਾ ਸੰਤ ਘਾਟ ਤੋਂ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਨਾਲ ਸੰਪਰਕ ਲਈ ਇੱਕ ਕਿਲੋਮੀਟਰ ਨਵਾਂ ਰੋਡ ਬਣਾਉਣ ਲਈ 1.24 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ।ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਕਾਰਜਾਂ 'ਚ ਜੁਟੀਆਂ ਏਜੰਸੀਆਂ ਨੂੰ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਵੀ ਮਿੱਥੇ ਸਮੇਂ ਵਿੱਚ ਵਿਕਾਸ ਕਾਰਜ ਨੇਪਰੇ ਚਾੜ੍ਹਣ ਲਈ ਸਾਰੇ ਸਬੰਧਤ ਅਧਿਕਾਰੀਆਂ ਨਾਲ ਨਿਰੰਤਰ ਮੀਟਿੰਗਾਂ ਕਰਨ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਵੀ ਚੱਲ ਰਹੇ ਵਿਕਾਸ ਕਾਰਜਾਂ ਅਤੇ ਟ੍ਰੈਫਿਕ ਵਿਵਸਥਾ ਦੇ ਪ੍ਰੋਜੈਕਟਾਂ ਦਾ ਨਿਰੰਤਰ ਆਧਾਰ 'ਤੇ ਜਾਇਜ਼ਾ ਲੈਣ ਲਈ ਆਖਿਆ।ਮੁੱਖ ਮੰਤਰੀ ਨੇ ਪਾਵਰਕਾਮ ਦੇ ਚੇਅਰਮੈਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸਕੱਤਰ ਨੂੰ ਪ੍ਰਕਾਸ਼ ਪੁਰਬ ਮੌਕੇ ਲਏ ਜਾਣ ਵਾਲੇ ਲੰਗਰ ਨੂੰ ਬਿਜਲੀ ਅਤੇ ਪਾਣੀ ਦੀ ਵਸੂਲੀ ਤੋਂ ਛੋਟ ਦੇਣ ਲਈ ਢੰਗ-ਤਰੀਕੇ ਤਲਾਸ਼ਣ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰਕ ਮਾਮਲੇ ਮੰਤਰੀ ਨੂੰ ਪ੍ਰਕਾਸ਼ ਪੁਰਬ ਮੌਕੇ 550 ਸਿੱਖਾਂ/ਨਾਨਕ ਨਾਮ ਲੇਵਾ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਲਈ ਇਕ ਕਮੇਟੀ ਦਾ ਗਠਨ ਕਰਨ ਲਈ ਆਖਿਆ।ਇਸ ਤੋਂ ਪਹਿਲਾਂ ਸੱਭਿਆਚਾਰਕ ਮਾਮਲਿਆਂ ਅਤੇ ਸੈਰ-ਸਪਾਟਾ ਵਿਭਾਗ ਦੇ ਪ੍ਰਮੁਖ ਸਕੱਤਰ ਨੇ ਆਪਣੀ ਪੇਸ਼ਕਾਰੀ ਰਾਹੀਂ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਪਵਿੱਤਰ ਨਗਰ ਵਿੱਚ ਤਿੰਨ ਵੱਖ-ਵੱਖ ਥਾਵਾਂ ਗੁਰਦੁਆਰਾ ਬੇਰ ਸਾਹਿਬ ਨੇੜੇ, ਲੋਹੀਆਂ ਰੋਡ 'ਤੇ ਅਤੇ ਸੁਲਤਾਨਪੁਰ ਲੋਧੀ-ਕਪੁਰਥਲਾ ਰੋਡ 'ਤੇ ਸੰਗਤਾਂ ਦੇ ਰਹਿਣ ਵਾਸਤੇ ਟੈਂਟ ਸਿਟੀ ਸਥਾਪਤ ਕੀਤੀ ਜਾ ਰਹੀ ਹੈ। ਇਹ ਟੈਂਟ ਸਿਟੀ 277 ਏਕੜ ਵਿੱਚ ਸਥਾਪਤ ਕੀਤੀ ਜਾ ਰਹੀ ਹੈ ਜਿੱਥੇ 30 ਹਜ਼ਾਰ ਸੰਗਤਾਂ ਅਤੇ 5000 ਕਰਮਚਾਰੀਆਂ ਦੇ ਰਹਿਣ ਦੀ ਸਮਰੱਥਾ ਹੋਵੇਗੀ।ਇਸ ਮੌਕੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਪੇਸ਼ਕਾਰੀ ਦਿੰਦਿਆਂ ਮੁੱਖ ਮੰਤਰੀ ਨੂੰ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ।

 

Tags: Amarinder Singh , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD