Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ 'ਤੇ ਰੇਲਵੇ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

4 ਅਕਤੂਬਰ ਤੋਂ ਨਵੀਂ ਦਿੱਲੀ-ਲੁਧਿਆਣਾ ਸ਼ਤਾਬਦੀ ਲੋਹੀਆ ਖਾਸ ਤੱਕ ਵਾਇਆ ਸੁਲਤਾਨਪੁਰ ਲੋਧੀ ਚਲਾਉਣ ਦਾ ਕੀਤਾ ਫੈਸਲਾ

5 Dariya News

5 Dariya News

5 Dariya News

ਚੰਡੀਗੜ੍ਹ , 11 Sep 2019

Last updated on: Sep 11, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਆਮਦ ਨੂੰ ਦੇਖਦਿਆਂ ਇਸ ਇਤਿਹਾਸਕ ਸ਼ਹਿਰ ਨੂੰ ਰੇਲ ਰਾਹੀਂ ਨਵੀਂ ਦਿੱਲੀ ਨਾਲ ਜੋੜਨ ਲਈਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਬੇਨਤੀ ਨੂੰ ਮੰਨਦਿਆਂ ਕੇਂਦਰ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ।ਰੇਲਵੇ ਮੰਤਰਾਲੇ ਨੇ 4 ਅਕਤੂਬਰ 2019 ਤੋਂ ਨਵੀਂ ਦਿੱਲੀ-ਲੁਧਿਆਣਾ ਸ਼ਤਾਬਦੀ ਨੂੰ ਇੰਟਰ ਸਿਟੀ ਐਕਸਪ੍ਰੈਸ ਵਜੋਂ ਹਫਤੇ ਵਿੱਚ ਪੰਜ ਦਿਨ ਲੋਹੀਆ ਖਾਸ ਤੱਕ ਚਲਾਉਣ ਦਾ ਫੈਸਲਾ ਕੀਤਾ ਹੈ ਜਿਹੜੀ ਸੁਲਤਾਨਪੁਰ ਲੋਧੀ ਵਿਖੇ ਉਚੇਚੇ ਤੌਰ 'ਤੇ ਰੋਕੇਗੀ।ਇਹ ਫੈਸਲਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਸਿੱਖ ਗੁਰੂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੀਂ ਐਕਸਪ੍ਰੈਸ ਰੇਲ ਗੱਡੀ ਚਲਾਉਣ ਲਈ ਰੇਲਵੇ ਮੰਤਰਾਲੇ ਨੂੰ ਲਿਖੇ ਪੱਤਰ ਦੇ ਜਵਾਬ ਵਿੱਚ ਕੀਤਾ ਗਿਆ ਹੈ।ਇੰਟਰ ਸਿਟੀ ਐਕਸਪ੍ਰੈਸ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਸਵੇਰੇ 7.00 ਵਜੇ ਰਵਾਨਾ ਹੋਵੇਗੀ ਜਿਹੜੀ ਲੁਧਿਆਣਾ ਤੇ ਜਲੰਧਰ ਹੁੰਦੀ ਹੋਈ ਦੁਪਹਿਰ ਬਾਅਦ 2.40 ਵਜੇ ਸੁਲਤਾਨਪੁਰ ਲੋਧੀ ਪੁੱਜੇਗੀ। ਇਹ ਰੇਲ ਗੱਡੀ ਵਾਪਸੀ ਦਾ ਸਫਰ ਲੋਹੀਆ ਖਾਸ ਤੋਂ ਦੁਪਹਿਰ ਬਾਅਦ 3.35 ਵਜੇ ਸ਼ੁਰੂ ਕਰਕੇ ਨਵੀਂ ਦਿੱਲੀ ਵਿਖੇ ਰਾਤ 11 ਵਜੇ ਪਹੁੰਚੇਗੀ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨੂੰ ਸੁਲਤਾਨਪੁਰ ਲੋਧੀ ਲਈ ਹੋਰ ਵੀ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਬੇਨਤੀ ਕੀਤੀ ਹੈ ਤਾਂ ਜੋ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਇਥੇ ਪੁੱਜਣ ਵਿੱਚ ਕੋਈ ਦਿੱਕਤ ਨਾ ਆਵੇ। ਸੁਲਤਾਨਪੁਰ ਲੋਧੀ ਉਹ ਇਤਿਹਾਸਕ ਸ਼ਹਿਰ ਹੈ ਜਿੱਥੋਂ ਪਹਿਲੇ ਸਿੱਖ ਗੁਰੂ ਜੀ ਦਾ ਰੂਹਾਨੀਅਤ ਦਾ ਸਫ਼ਰ ਸ਼ੁਰੂ ਹੋਇਆ ਅਤੇ ਆਪਣੀ ਜ਼ਿੰਦਗੀ ਦੇ 17 ਵਰ੍ਹੇ ਬਤੀਤ ਕੀਤੇ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਉਮੀਦ ਹੈ ਕਿ 1 ਨਵੰਬਰ ਤੋਂ ਸ਼ੁਰੂ ਹੋ ਰਹੇ ਸਮਾਗਮਾਂ ਨੂੰ ਦੇਖਦਿਆਂ ਰੇਲਵੇ ਮੰਤਰਾਲਾ ਸੂਬੇ ਵਿੱਚੋਂ ਆਉਣ ਵਾਲੇ ਸ਼ਰਧਾਲੂਆਂ ਲਈ ਛੋਟੀ ਦੂਰੀ ਅਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਵੱਡੀ ਦੂਰੀ ਵਾਲੀਆਂ ਵਿਸ਼ੇਸ਼ ਰੇਲ ਗੱਡੀਆਂ ਚਲਾਵੇ।ਬੁਲਾਰੇ ਨੇ ਇਹ ਵੀ ਦੱਸਿਆ ਕਿ ਰੇਲਵੇ ਵੱਲੋਂ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ ਜਿਸ ਦਾ ਕੰਮ ਨਵੰਬਰ ਮਹੀਨੇ ਹੋਣ ਵਾਲੇ ਇਤਿਹਾਸਕ ਸਮਾਗਮਾਂ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD