Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨਜੀਤ ਸਿੰਘ ਢੇਸੀ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ ਦੀ ਪਵਿੱਤਰ ਧਰਤੀ ਨੂੰ ਨਸ਼ਾ ਤੇ ਜੁਰਮ ਮੁਕਤ ਕਰਨ ਲਈ ਜ਼ਿਲ੍ਹੇ ਦੇ ਨਾਗਰਿਕਾਂ ਤੋਂ ਉਸਾਰੂ ਸਹਿਯੋਗ ਦੀ ਮੰਗ

5 Dariya News

5 Dariya News

5 Dariya News

ਫ਼ਰੀਦਕੋਟ , 11 Sep 2019

Last updated on: Sep 11, 2019, 00:00 IST

ਮਨਜੀਤ ਸਿੰਘ ਢੇਸੀ ਪੀ ਪੀ ਐਸ ਨੇ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਵਰਨਣਯੋਗ ਹੈ ਕਿ ਸ. ਢੇਸੀ ਇਸ ਤੋਂ ਪਹਿਲਾਂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਜੀ ਆਇਆ ਕਿਹਾ ਗਿਆ ਅਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆੱਨਰ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਫ਼ਰੀਦਕੋਟ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ । ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾਂ ਸਬੰਧ ਬਣਾ ਕੇ ਰੱਖੇ ਜਾਣ ਤਾਂ ਜੋ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ। ਸ. ਢੇਸੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣੀਆਂ ਸੇਵਾਵਾਂ ਫ਼ਰੀਦਕੋਟ ਦੀ ਪਵਿੱਤਰ ਧਰਤੀ ਤੇ ਨਿਭਾਉਣ ਦਾ ਮੌਕਾ ਹਾਸਲ ਹੋਇਆ। ਉਨ੍ਹਾਂ ਕਿਹਾ ਕਿ  ਬਾਬਾ ਸ਼ੇਖ ਫ਼ਰੀਦ ਜੀ ਦੇ ਮੇਲੇ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ ਪੀ (ਹੈਡਕੁਆਟਰ) ਸ. ਭੁਪਿੰਦਰ ਸਿੰਘ ਫਰੀਦਕੋਟ , ਐਸ ਪੀ (ਡੀ) ਸ. ਸੇਵਾ ਸਿੰਘ ਮੱਲੀ , ਡੀ ਐਸ ਪੀ (ਡੀ) ਸ਼੍ਰੀ ਜਸਤਿੰਦਰ ਸਿੰਘ,ਡੀ ਐਸ ਪੀ ਸ਼੍ਰੀ ਅਵਤਾਰ ਚੰਦ, ਡੀ ਐਸ ਪੀ ਸ. ਬਲਕਾਰ ਸਿੰਘ ਕੋੋਟਕਪੂਰਾ ਆਦਿ ਤੋਂ ਇਲਾਵਾ ਦਫ਼ਤਰੀ ਅਮਲਾ ਵੀ ਹਾਜ਼ਰ ਸੀ। 

 

Tags: SSP Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD