Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਪ੍ਰਦੂਸ਼ਤ ਪਾਣੀ ਦੇ ਮੁੱਦੇ 'ਤੇ 'ਆਪ' ਅਤੇ ਸਮਾਜ ਸੇਵੀ ਸੰਗਠਨਾਂ ਦੇ ਵਫਦ ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ

5 Dariya News

5 Dariya News

5 Dariya News

ਚੰਡੀਗੜ੍ਹ , 11 Sep 2019

Last updated on: Sep 11, 2019, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਰਿਆਈ ਪਾਣੀਆਂ ਵਿੱਚ ਵੱਧ ਰਹੇ ਪ੍ਰਦੂਸ਼ਣ 'ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਦਰਿਆਈ ਪਾਣੀਆਂ ਦੇ ਦਿਨ ਪ੍ਰਤੀ ਦਿਨ ਜ਼ਹਿਰੀਲਾ ਅਤੇ ਗੰਧਲਾ ਹੋਣ ਨਾਲ ਲੋਕਾਂ ਦੀ ਜ਼ਿੰਦਗੀ ਖ਼ਤਰੇ ਦੇ ਮੂੰਹ ਵਿਚ ਪੈਂਦੀ  ਜਾ ਰਹੀ ਹੈ।ਨਰੋਆ ਪੰਜਾਬ ਮੰਚ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿਚ ਦਰਿਆਈ ਪਾਣੀਆਂ ਦੇ ਪ੍ਰਦੂਸ਼ਤ ਪਾਣੀ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਅਤੇ ਰਾਜਸਥਾਨ ਦੀ ਪ੍ਰਤੀਨਿਧਤਾ ਵਾਲਾ ਇੱਕ ਸੰਯੁਕਤ ਵਫ਼ਦ ਜਿਨਾਂ ਵਿਚ ਨਦੀਆਂ ਦੇ ਪਾਣੀਆਂ ਦੀ ਗੁਣਵੱਤਾ ਦੇ ਪ੍ਰਤੀ ਕੰਮ ਕਰਨ ਵਾਲੇ 50 ਤੋਂ ਵੱਧ ਐਨ.ਜੀ.ਓਜ ਦਾ ਸਾਂਝਾ ਮੋਰਚਾ ਵੀ ਸ਼ਾਮਲ ਸੀ ਨੇ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਇੱਕ ਮੰਗ ਪੱਤਰ ਸੌਂਪਿਆ। ਮੰਗ ਪੱਤਰ ਦੇਣ ਮੌਕੇ ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ, ਸਕੱਤਰ ਬਲਤੇਜ ਸਿੰਘ ਪੰਨੂ, ਮਹੇਸ਼ ਪੈਡੀਵਾਲ, ਰਮਜ਼ਾਨ ਅਲੀ ਅਤੇ ਪਰੀਖ ਸ਼ਾਮਲ ਸਨ।ਵਫਦ ਨੇ ਮੰਗ ਪੱਤਰ ਵਿਚ ਰਾਜਪਾਲ ਨੂੰ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀ ਸੰਬੰਧੀ ਸਿੱਧੇ ਤੌਰ 'ਤੇ ਪੰਜਾਬ (ਰਾਜ) ਦੇ ਸੈਂਕੜੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਅੰਮ੍ਰਿਤਸਰ (ਪੰਜਾਬ) ਦੇ ਹਰੀਕੇ ਪੱਤਣ ਤੋਂ ਨਹਿਰੀ ਪ੍ਰਣਾਲੀ ਰਾਹੀਂ ਸਪਲਾਈ ਕੀਤੇ ਜਾਣ ਬਾਰੇ ਦੱਸਿਆ। ਇਸ ਦੇ ਨਾਲ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਲੋਕ ਪੀਣ ਵਾਲੇ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਇਨ੍ਹਾਂ ਦਰਿਆਵਾਂ 'ਤੇ ਹੀ ਨਿਰਭਰ ਹਨ।ਵਫ਼ਦ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਸੂਬਾ ਸਰਕਾਰਾਂ ਨੂੰ ਦਰਿਆਈ ਪਾਣੀਆਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਇੱਕ ਠੋਸ ਯੋਜਨਾ ਤਿਆਰ ਕਰਨ ਅਤੇ ਸਮੇਂ ਸਿਰ ਯੋਜਨਾ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰੰਤੂ ਸੂਬੇ ਵਿਚ ਪਾਣੀ ਦੀ ਬਿਹਤਰੀ ਲਈ ਕੋਈ ਵੀ ਪੁਖ਼ਤਾ ਕਦਮ ਨਹੀਂ ਚੁੱਕੇ ਗਏ।ਇਸ ਤੋਂ ਇਲਾਵਾ ਵਫ਼ਦ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਅਧੀਨ ਪੈਂਦੀਆਂ ਡੇਅਰੀਆਂ ਵਿਚ ਪਸੂਆਂ ਦੇ ਇੱਕ ਲੱਖ ਤੋਂ ਜ਼ਿਆਦਾ ਦੀ ਸੰਖਿਆ ਹੈ, ਜੋ ਕਾਫ਼ੀ ਸਮੱਸਿਆ ਵਿਚ ਵਾਧਾ ਕਰ ਰਹੇ ਹਨ। ਵਫ਼ਦ ਨੇ ਨਦੀਆਂ ਦੇ ਪਾਣੀਆਂ ਨੂੰ ਬਚਾਉਣ ਲਈ ਡੇਅਰੀਆਂ ਨੂੰ ਤੁਰੰਤ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ।ਉਨ੍ਹਾਂ ਦੱਸਿਆ ਕਿ ਵਫ਼ਦ ਪਹਿਲਾਂ ਹੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਪੰਜਾਬ ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਮਿਲ ਚੁੱਕਾ ਹੈ ਅਤੇ ਸੂਬਾ ਸਰਕਾਰਾਂ ਇਸ ਸੰਬੰਧ ਵਿੱਚ ਕੁੱਝ ਨਹੀਂ ਕਰ ਰਹੀਆਂ ਜਿਸ ਕਾਰਨ ਪ੍ਰਦੂਸ਼ਣ ਵੱਧ ਰਿਹਾ ਹੈ।

 

Tags: AAP Punajab , VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD