Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਬਠਿੰਡਾ ਸਾਈਕਲਿੰਗ ਗਰੁੱਪ ਨੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਾਉਣ ਦੇ ਮੰਤਵ ਨਾਲ ਵੰਡੇ ਜੂਟ ਦੇ ਬਣੇ ਬੈਗ

ਡਿਪਟੀ ਕਮਿਸ਼ਨਰ ਨੇ ਕੀਤੀ ਇਸ ਨਿਵੇਕਲੇ ਕੰਮ ਦੀ ਸ਼ਲਾਘਾ

Web Admin

Web Admin

5 Dariya News

ਬਠਿੰਡਾ , 11 Sep 2019

Last updated on: Sep 11, 2019, 00:00 IST

ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਦੇ ਮੰਤਵ ਨਾਲ ਬਠਿੰਡਾ ਸਾਈਕਲਿੰਗ ਗਰੁੱਪ ਦੇ ਨੁਮਾਇੰਦਿਆਂ ਵਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਕੁਝ ਵਿਭਾਗਾਂ ਵਿੱਚ ਜਾ ਕੇ ਕਲਕੱਤਾ ਤੋਂ ਮੰਗਵਾਏ ਜੂਟ ਦੇ ਬੈਗਾਂ ਨੂੰ ਮੁਫਤ ਵਿੱਚ ਵੰਡਿਆ ਗਿਆ। ਸਾਈਕਲਿੰਗ ਗਰੁੱਪ ਦੇ ਇਨਾਂ ਨੁਮਾਇੰਦਿਆਂ ਵੱਲੋਂ ਇਸ ਨਿਵੇਕਲੇ ਕੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੂੰ ਜੂਟ ਦਾ ਬੈਗ ਦੇ ਕੇ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਈਕਲਿੰਗ ਗਰੁੱਪ ਦੇ ਨੁਮਾਇੰਦਿਆਂ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਪਲਾਸਟਿਕ ਤੋਂ ਬਣੇ ਲਿਫ਼ਾਫ਼ਿਆਂ ਦੀ ਥਾਂ ਥੈਲਿਆਂ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਘਰੇਲੂ ਬਣੇ ਕੱਪੜੇ ਦੇ ਬੈਗਾਂ ਦੀ ਵਰਤੋਂ ਨਾਲ ਵਾਤਾਵਰਣ ਨੂੰ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਉਨਾਂ ਸਾਈਕਲਿੰਗ ਗਰੁੱਪ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਪਲਾਸਟਿਕ ਦੇ ਔਗੁਣਾ ਬਾਰੇ ਵੱਧ ਤੋਂ ਵੱਧ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਉਨਾਂ ਨੂੰ ਪਲਾਸਟਿਕ ਦੀ ਬਜਾਏ ਘਰੇਲੂ ਬਣੇ ਕੱਪੜੇ ਜਾਂ ਕਾਗਜ ਦੇ ਬੈਗ ਵਰਤਣ ਲਈ ਜਾਗਰੂਕ ਕੀਤਾ ਜਾਵੇ। ਸਾਈਕਲਿੰਗ ਗਰੁੱਪ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਜੂਟ ਦੇ ਬੈਗ ਵਿਸ਼ੇਸ਼ ਤੌਰ 'ਤੇ ਕਲਕੱਤਾ ਤੋਂ ਮੰਗਵਾਏ ਗਏ ਹਨ ਅਤੇ ਜਿਸ ਉਪਰ ਬਠਿੰਡਾ ਸ਼ਹਿਰ ਦੀ ਪਹਿਚਾਣ, ਬਠਿੰਡੇ ਦੇ ਕਿਲੇ ਦਾ ਚਿੱਤਰ ਵੀ ਉਕੇਰਿਆ ਗਿਆ ਹੈ, ਜਿਸ ਦਾ ਡਿਜ਼ਾਇਨ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਵੱਲੋਂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਫਿਲਹਾਲ ਸਾਈਕਲਿੰਗ ਗਰੁੱਪ ਅਤੇ ਇੰਡੀਅਨ ਆਇਲ ਡਿਪੂ ਬਠਿੰਡਾ ਦੇ ਸਹਿਯੋਗ ਨਾਲ ਤਕਰੀਬਨ 500 ਬੈਗ ਮੰਗਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਨਾਂ ਦੀ ਗਿਣਤੀ ਹੋਰ ਵੀ ਵਧਾਈ ਜਾਵੇਗੀ। ਉਨਾਂ ਕਿਹਾ ਕਿ ਆਮ ਲੋਕਾਂ ਵਿੱਚ ਇਨਾਂ ਖੂਬਸੂਰਤ ਬੈਗਾਂ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਸਾਈਕਲਿੰਗ ਗੁਰੱਪ ਦੇ ਮੈਂਬਰ ਪ੍ਰੀਤ ਮਹਿੰਦਰ ਬਰਾੜ, ਅਭਿਨਾਸ਼ ਕੁਮਾਰ, ਕਰਨ ਮੌਂਗਾ, ਕ੍ਰਿਸ਼ਨ ਕੁਮਾਰ, ਹਰਵਿੰਦਰ ਸਿੰਘ, ਕੇਵਲ ਕ੍ਰਿਸ਼ਨ ਅਤੇ ਨਰਿੰਦਰ ਸੋਨੀ ਨੇ ਦੱਸਿਆ ਕਿ ਜੂਟ ਦੇ ਬੈਗਾਂ ਦਾ ਪ੍ਰਚਲਨ ਵਧਾਉਣ ਲਈ ਸਮੂਹ ਗਰੱਪ ਦੇ ਮੈਂਬਰਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਸਾਈਕਲਿੰਗ ਗਰੁੱਪ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਸਰਕਾਰੀ ਵਿਭਾਗਾਂ ਦੇ ਮੁਖੀਆਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਵੀ ਜੂਟ ਬੈਗ ਦੇ ਇਸਤੇਮਾਲ ਅਤੇ ਇਸ ਦੇ ਪ੍ਰਚਾਰ ਸਬੰਧੀ ਸਾਈਕਲਿੰਗ ਗਰੁੱਪ ਦੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।     

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD